BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਪੰਜਾਬ

ਸਿਹਤ ਮੰਤਰੀ ਨੇ ਡੇਂਗੂ ਰੋਕਥਾਮ ਸਬੰਧੀ ਗਤੀਵਿਧੀਆਂ ਦਾ ਲਿਆ ਜਾਇਜ਼ਾ

November 24, 2022 12:08 PM

ਦਸਨਸ
ਚੰਡੀਗੜ੍ਹ/23 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬੁੱਧਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਡੇਂਗੂ ਅਤੇ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਹੋਰ ਬਿਮਾਰੀਆਂ ਸਬੰਧੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਜ਼ਿਕਰਯੋਗ ਹੈ ਕਿ ਭਾਵੇਂ ਸ. ਜੌੜਾਮਾਜਰਾ ਆਮ ਆਦਮੀ ਪਾਰਟੀ ਲਈ ਗੁਜਰਾਤ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ, ਪਰ ਲੋਕਾਂ ਦੀ ਸਿਹਤ ਦੀ ਰਾਖੀ ਲਈ ਉਹ ਡਿਜੀਟਲ ਮਾਧਿਅਮ ਰਾਹੀਂ ਵੱਖ-ਵੱਖ ਸਿਹਤ ਗਤੀਵਿਧੀਆਂ ’ਤੇ ਨਜ਼ਰ ਰੱਖ ਰਹੇ ਹਨ ਅਤੇ ਸੂਬੇ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹਨ। ਸਿਹਤ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਹੁਣ ਤੱਕ ਡੇਂਗੂ ਦੇ 9559 ਮਾਮਲੇ ਦਰਜ ਕੀਤੇ ਗਏ ਹਨ ਅਤੇ ਇਨ੍ਹਾਂ ਵਿੱਚੋਂ 8323 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਪੰਜਾਬ ਵਿੱਚ ਡੇਂਗੂ ਦੇ ਸਿਰਫ਼ 1206 ਐਕਟਿਵ ਮਰੀਜ਼ ਹਨ, ਜਿਨ੍ਹਾਂ ਵਿੱਚੋਂ 102 ਮਰੀਜ਼ ਸਰਕਾਰੀ ਹਸਪਤਾਲਾਂ ਵਿੱਚ, 91 ਨਿੱਜੀ ਹਸਪਤਾਲਾਂ ਵਿੱਚ ਦਾਖ਼ਲ ਹਨ ਅਤੇ 1012 ਆਪਣੇ ਘਰਾਂ ਵਿੱਚ ਠੀਕ ਹੋ ਰਹੇ ਹਨ। ਜਿਹੜੇ ਮਰੀਜ਼ ਘਰਾਂ ਵਿੱਚ ਮੌਜੂਦ ਹਨ ਉਨ੍ਹਾਂ ਦੀ ਵਿਭਾਗ ਦੀਆਂ ਰੈਪਿਡ ਰਿਸਪਾਂਸ ਟੀਮਾਂ ਵੱਲੋਂ ਰੋਜ਼ਾਨਾ ਆਧਾਰ ’ਤੇ ਨਜ਼ਰਸਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਾਲ ਡੇਂਗੂ ਕਾਰਨ 16 ਵਿਅਕਤੀਆਂ ਦੀ ਮੌਤ ਹੋਈ ਹੈ ਜਦੋਂ ਕਿ ਪਿਛਲੇ ਸਾਲ ਡੇਂਗੂ ਨਾਲ 55 ਮੌਤਾਂ ਹੋਈਆਂ ਸਨ। ਇਸ ਲਈ ਫਿਲਹਾਲ ਸਥਿਤੀ ਕਾਫੀ ਹੱਦ ਤੱਕ ਕਾਬੂ ਹੇਠ ਹੈ ,ਪਰ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਮੁਸਤੈਦੀ ਨੂੰ ਮੱਠੀ ਨਾ ਪੈਣ ਦੇਣ। ਉਨ੍ਹਾਂ ਸੂਬੇ ਵਿੱਚ ਡੇਂਗੂ ਰੋਕੂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਦੇ ਵੀ ਨਿਰਦੇਸ਼ ਦਿੱਤੇ। ਸ. ਜੌੜਾਮਾਜਰਾ ਨੇ ਕਿਹਾ ਕਿ ਡੇਂਗੂ ਅਤੇ ਮਲੇਰੀਆ ਮਹਾਂਮਾਰੀ ਰੋਗ ਐਕਟ, 1897 ਅਧੀਨ ਨੋਟੀਫਾਈਡ ਬਿਮਾਰੀਆਂ ਹਨ ਅਤੇ ਇਸ ਅਨੁਸਾਰ ਪੰਜਾਬ ਰਾਜ ਦੇ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਡੇਂਗੂ ਅਤੇ ਮਲੇਰੀਆ ਦੇ ਕੇਸਾਂ ਦੀ ਰਿਪੋਰਟ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਪੇਸ਼ ਕਰਨੀ ਪੈਂਦੀ ਹੈ ਤਾਂ ਜੋ ਡੇਂਗੂ ਦੇ ਕਿਸੇ ਵੀ ਮਾਮਲੇ ਵਿੱਚ ਵਿਭਾਗ ਵੱਲੋਂ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਫੋਗਿੰਗ ਨੂੰ ਹੋਰ ਤੇਜ਼ ਕਰਨ ਲਈ ਸਥਾਨਕ ਸਰਕਾਰਾਂ ਅਤੇ ਪੇਂਡੂ ਵਿਕਾਸ ਵਿਭਾਗ ਨਾਲ ਤਾਲਮੇਲ ਕਰਨ ਲਈ ਕਿਹਾ ਅਤੇ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਪੈਦਾ ਕਰਨ ’ਤੇ ਜ਼ੋਰ ਦਿੱਤਾ। ਸਿਹਤ ਮੰਤਰੀ ਨੇ ਲੋਕਾਂ ਨੂੰ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਅਤੇ ਭਰੋਸਾ ਦਿਵਾਇਆ ਕਿ ਉਹ ਜ਼ਮੀਨੀ ਸਥਿਤੀ ’ਤੇ ਲਗਾਤਾਰ ਨਜ਼ਰ ਰੱਖ ਰਹੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਨਵੀਂ ਦਿਸ਼ਾ ਦੇਣਗੇ ਸਕੂਲ ਆਫ ਐਮੀਨੈਸ: ਬੈਂਸ

ਪੰਜਾਬੀ ਯੂਨੀਵਰਸਿਟੀ ਦੇ ਰਾਜਨੀਤੀ ਵਿਭਾਗ ਵੱਲੋਂ ਪੰਜਾਬ ਦੀ ਸਿਆਸਤ ’ਚ ਪ੍ਰਣਾਲੀਗਤ ਬਦਲਾਅ’ ਵਿਸ਼ੇ ’ਤੇ ਲੈਕਚਰ

ਕਣਕ ਦੀ ਅਗੇਤੀ ਬਿਜਾਈ ’ਤੇ ਗੁਲਾਬੀ ਸੁੰਡੀ ਦੀ ਮਾਰ

ਮਹਿਲਾ ਹੈਲਥ ਅਫ਼ਸਰ ਦਾ ਪਿੱਛਾ ਕਰਨ ਵਾਲੇ ਵਿਅਕਤੀ ਦੇ ਘਰ ਉਲਾਂਭਾ ਦੇਣ ਗਏ ਸਟਾਫ਼ ਮੈਂਬਰ ਦੀ ਕੁੱਟਮਾਰ

219 ਨਸ਼ੇ ਦੀਆਂ ਗੋਲੀਆਂ ਸਮੇਤ 3 ਕਾਬੂ

ਨਤੀਜੇ ਆਉਂਦਿਆਂ ਹੀ ਭਟੋਲੀ ਕਾਲਜ ਬਾਹਰ ਬੱਚਿਆਂ ਨੇ ਕੀਤਾ ਰੋਸ ਪ੍ਰਦਸ਼ਰਨ

10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਇੰਜੀਨੀਅਰ ਨੌਜਵਾਨ ਪੁੱਤਰ ਦੀ ਮੌਤ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਦਿਵਸ ਨੂੰ ਸਮਰਪਿਤ ਜਰਸੀ ਵੰਡ ਸਮਾਰੋਹ

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਮੁੱਖ ਮੰਤਰੀ ਦੇ ਨਾਂ ਭੇਜੇ ਜਾਣਗੇ ਮੰਗ ਪੱਤਰ