BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਪੰਜਾਬ

ਖੂਨ ਦੀ ਕਮੀ ਤੇ ਬੀਪੀ ਵੱਧ ਹੋਣ ਨਾਲ ਜਣੇਪੇ ਸਮੇਂ ਹੋ ਸਕਦਾ ਹੈ ਖ਼ਤਰਾ : ਡਾ. ਜਤਿੰਦਰ ਪਾਲ ਸਿੰਘ

November 24, 2022 12:53 PM

- ਮਾਂ ਤੇ ਬੱਚੇ ਦੀ ਸੁਰੱਖਿਆ ਲਈ ਮਮਤਾ ਦਿਵਸ ਮੌਕੇ ਦਿੱਤੀਆਂ ਸਿਹਤ ਸੇਵਾਵਾਂ

ਕੇ.ਐਲ.ਮੁਕਸਰੀ
ਸ੍ਰੀ ਮੁਕਤਸਰ ਸਾਹਿਬ/23 ਨਵੰਬਰ : ਲੋਕਾਂ ਨੂੰ ਵਧੀਆ ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਡਾ. ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਐਚਸੀ ਚੱਕ ਸ਼ੇਰੇ ਵਾਲਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਜਤਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਬਲਾਕ ਦੇ ਵੱਖ-ਵੱਖ ਸਿਹਤ ਕੇਂਦਰਾਂ ਵਿਖੇ ਮਮਤਾ ਦਿਵਸ ਦੌਰਾਨ ਗਰਭਵਤੀ ਔਰਤਾਂ ਦੀ ਜਾਂਚ, ਟੀਕਾਕਰਨ ਅਤੇ ਜਾਗਰੂਕਤਾ ਕੈਂਪ ਲਗਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਜਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਗਰਭ ਅਵਸਥਾ ਦੌਰਾਨ ਵੱਖ-ਵੱਖ ਕਾਰਨਾਂ ਕਰਕੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਖਤਰਾ ਹੋ ਸਕਦਾ ਹੈ। ਜੇਕਰ ਗਰਭਵਤੀ ਔਰਤਾਂ ਸਮੇਂ ਸਿਰ ਆਪਣੀ ਜਾਂਚ ਨਹੀਂ ਕਰਵਾਉਂਦੀਆਂ ਤਾਂ ਇਸਦੇ ਗੰਭੀਰ ਸਿੱਟੇ ਨਿਕਲ ਸਕਦੇ ਹਨ। ਇਸ ਲਈ ਹਰ ਇੱਕ ਗਰਭਵਤੀ ਮਹਿਲਾ ਨੂੰ ਸਮੇਂ ਸਿਰ ਆਪਣੀ ਸਿਹਤ ਜਾਂਚ ਕਰਵਾਉਣੀ ਚਾਹੀਦੀ ਹੈ। ਬੀਈਈ ਮਨਬੀਰ ਸਿੰਘ ਨੇ ਦੱਸਿਆ ਕਿ ਬਲਾਕ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ’ਚ ਗਰਭਵਤੀ ਔਰਤਾਂ ਲਈ ਮੁਫ਼ਤ ਸਿਹਤ ਜਾਂਚ ਕੈਂਪ ਅਤੇ ਟੀਕਾਕਰਨ ਕੈਂਪ ਮਮਤਾ ਦਿਵਸ ਦੇ ਮੌਕੇ ’ਤੇ ਹਰ ਬੁੱਧਵਾਰ ਨੂੰ ਲਗਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਜਾਂਚ ਦੇ ਨਾਲ-ਨਾਲ ਟੈਸਟ ਅਤੇ ਦਵਾਈਆਂ ਵੀ ਦਿੱਤੀਆਂ ਜਾਂਦੀਆਂ ਹਨ। ਬੱਚਿਆਂ ਦਾ ਸਮੇਂ ਸਮੇਂ ਤੇ ਉਚਿਤ ਟੀਕਾਕਰਨ ਕਰਵਾ ਕੇ 10 ਮਾਰੂ ਰੋਗਾਂ ਤੋਂ ਬਚਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਨਵ ਜਨਮੇ ਬੱਚੇ ਤੋਂ ਲੈ ਕੇ ਡੇਢ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ, ਗਲ਼-ਘੋਟੂ, ਕਾਲ਼ੀ ਖਾਂਸੀ, ਟੈਟਨਸ, ਦਿਮਾਗੀ ਬੁਖਾਰ, ਪੀਲ਼ੀਆ, ਖਸਰਾ, ਰੁਬੇਲਾ ਤੇ ਨਿਮੋਨੀਆ ਦੀ ਬਿਮਾਰੀ ਤੋਂ ਬਚਾਅ ਲਈ ਟੀਕੇ ਲਗਾਏ ਜਾਂਦੇ ਹਨ ਅਤੇ ਪੋਲੀਓ ਬੂੰਦਾਂ ਤੇ ਰੋਟਾਵਾਇਰਸ ਦੀ ਬਿਮਾਰੀ ਤੋਂ ਬਚਾਅ ਲਈ ਬੂੰਦਾਂਪਿਲਾਈਆਂ ਜਾਂਦੀਆਂ ਹਨ। ਇਸ ਮੌਕੇ ਸਿਹਤ ਕਰਮੀਆਂ ਵੱਲੋਂ ਟੀਕਾਕਰਨ ਕਰਵਾਉਣ ਲਈ ਆਉਣ ਵਾਲੀ ਮਾਵਾਂ ਤੇ ਗਰਭਵਤੀ ਔਰਤਾਂ ਨੂੰ ਸਿਹਤ ਸੰਭਾਲ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਆਮ ਤੌਰ ’ਤੇ ਗਰਭਾਵਸਥਾ ਦੌਰਾਨ ਔਰਤਾਂ ਵਿੱਚ ਖੂਨ ਦੀ ਕਮੀ ਅਤੇ ਬੀਪੀਵੱਧਣ ਦੇ ਲੱਛਣ ਪਾਏ ਜਾਂਦੇ ਹਨ। ਜਿਸਦਾ ਇਲਾਜ ਹੈ ਕਿ ਪੌਸ਼ਟਿਕ ਆਹਾਰ ਅਤੇ ਸਰਕਾਰੀ ਹਸਪਤਾਲਾਂ ਵਿੱਚੋਂ ਮਿਲਦੀਆ ਆਇਰਨ ਅਤੇ ਫੋਲਿਕ ਐਸਿਡ ਦੀ ਗੋਲੀਆਂ ਲਈਆਂ ਜਾਣ ਅਤੇ ਆਪਣੀ ਰੋਜਾਨਾ ਦੀ ਖੁਰਾਕ ਵਿੱਚ ਹਰੀਆ ਸਬਜ਼ੀਆ, ਦਾਲਾਂ ਅਤੇ ਦੁੱਧ ਦਾ ਸੇਵਨ ਜਰੂਰ ਕਰਨ ਅਤੇ ਸਫਾਈ ਦਾ ਧਿਆਨ ਰੱਖਣ ਅਤੇ ਮਾਨਸਿਕ ਤੌਰ ’ਤੇ ਖੁਸ਼ ਰਹਿਣ ਦਾ ਯਤਨ ਕੀਤਾ ਜਾਵੇ। ਉਨ੍ਹਾਂ ਨੇ ‘ਨਸਬੰਦੀ ਪੰਦਰਵਾੜੇ’, ‘ਕੌਮੀ ਨਵਜਾਤ ਹਫਤੇ’ ਅਤੇ ਹੋਰ ਸਿਹਤ ਪ੍ਰੋਗਰਾਮਾਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਵੀ ਦਿੱਤੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ 21 ਨਵੰਬਰ ਤੋਂ 4 ਦਸੰਬਰ ਤੱਕ ਚਲਾਏ ਜਾ ਰਹੇ ਪੁਰਸ਼ਾਂ ਦੀ ਨਸਬੰਦੀ ਸਬੰਧੀ ਪੰਦਰਵਾੜੇ ਦਾ ਮੁੱਖ ਉਦੇਸ਼ ਪੁਰਸ਼ਾਂ ਨੂੰ ਪਰਿਵਾਰ ਨਿਯੋਜਨ ਦੇ ਸਥਾਈ ਤਰੀਕੇ ਅਪਨਾਉਣ ਲਈ ਪ੍ਰੇਰਿਤ ਕਰਨਾ ਹੈ। ਨਸਬੰਦੀ ਆਪ੍ਰੇਸ਼ਨ ਕਰਵਾਉਣ ਵਾਲੇ ਪੁਰਸ਼ ਨੂੰ 1100 ਰੁਪਏ ਵਿੱਤੀ ਸਹਾਇਤਾ ਅਤੇ ਆਪ੍ਰੇਸ਼ਨ ਲਈ ਪ੍ਰੇਰਿਤ ਕਰਨ ਵਾਲੇ ਵਿਅਕਤੀ ਨੂੰ 200 ਰੁਪਏ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਮੌਕੇ ਵੱਖ-ਵੱਖ ਸਿਹਤ ਕੇਂਦਰਾਂ ਦਾ ਸਟਾਫ, ਮ.ਪ.ਹ.ਸ (ਮੇਲ ਤੇ ਫੀਮੇਲ), ਮ.ਪ.ਹ.ਵ (ਮੇਲ ਤੇ ਫੀਮੇਲ), ਸੀਐਚਓ ਆਸ਼ਾ ਸੁਪਰਵਾਈਜ਼ਰ ਤੇ ਆਸ਼ਾ ਵਰਕਰ ਅਤੇ ਪਿੰਡ ਵਾਸੀ ਆਦਿ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਨਵੀਂ ਦਿਸ਼ਾ ਦੇਣਗੇ ਸਕੂਲ ਆਫ ਐਮੀਨੈਸ: ਬੈਂਸ

ਪੰਜਾਬੀ ਯੂਨੀਵਰਸਿਟੀ ਦੇ ਰਾਜਨੀਤੀ ਵਿਭਾਗ ਵੱਲੋਂ ਪੰਜਾਬ ਦੀ ਸਿਆਸਤ ’ਚ ਪ੍ਰਣਾਲੀਗਤ ਬਦਲਾਅ’ ਵਿਸ਼ੇ ’ਤੇ ਲੈਕਚਰ

ਕਣਕ ਦੀ ਅਗੇਤੀ ਬਿਜਾਈ ’ਤੇ ਗੁਲਾਬੀ ਸੁੰਡੀ ਦੀ ਮਾਰ

ਮਹਿਲਾ ਹੈਲਥ ਅਫ਼ਸਰ ਦਾ ਪਿੱਛਾ ਕਰਨ ਵਾਲੇ ਵਿਅਕਤੀ ਦੇ ਘਰ ਉਲਾਂਭਾ ਦੇਣ ਗਏ ਸਟਾਫ਼ ਮੈਂਬਰ ਦੀ ਕੁੱਟਮਾਰ

219 ਨਸ਼ੇ ਦੀਆਂ ਗੋਲੀਆਂ ਸਮੇਤ 3 ਕਾਬੂ

ਨਤੀਜੇ ਆਉਂਦਿਆਂ ਹੀ ਭਟੋਲੀ ਕਾਲਜ ਬਾਹਰ ਬੱਚਿਆਂ ਨੇ ਕੀਤਾ ਰੋਸ ਪ੍ਰਦਸ਼ਰਨ

10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਇੰਜੀਨੀਅਰ ਨੌਜਵਾਨ ਪੁੱਤਰ ਦੀ ਮੌਤ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਦਿਵਸ ਨੂੰ ਸਮਰਪਿਤ ਜਰਸੀ ਵੰਡ ਸਮਾਰੋਹ

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਮੁੱਖ ਮੰਤਰੀ ਦੇ ਨਾਂ ਭੇਜੇ ਜਾਣਗੇ ਮੰਗ ਪੱਤਰ