BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਪੰਜਾਬ

ਫੇਜ਼ 9 ਤੇ 10 ’ਚ ਗਮਾਡਾ ਤੇ ਨਿਗਮ ਟੀਮ ਨੇ ਹਟਾਏ ਨਾਜਾਇਜ਼ ਕਬਜ਼ੇ

November 24, 2022 12:59 PM

- ਹਾਈਕੋਰਟ ਦੇ ਹੁਕਮਾਂ ਤੇ ਕੀਤੀ ਗਈ ਕਾਰਵਾਈ : ਐਸਡੀਓ ਗਮਾਡਾ

ਗੁਰਵਿੰਦਰ ਸਿੰਘ
ਮੋਹਾਲੀ/23 ਨਵੰਬਰ : ਗਮਾਡਾ ਅਤੇ ਨਗਰ ਨਿਗਮ ਦੀ ਸਾਂਝੀ ਟੀਮ ਵਲੋਂ ਗਮਾਡਾ ਦੀ ਬਿਲਡਿੰਗ ਬਰਾਂਚ ਦੇ ਐਸ ਡੀ ਓ ਸਾਹਿਲ ਗਰੋਵਰ ਦੀ ਅਗਵਾਈ ਵਿੱਚ ਮੋਹਾਲੀ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਗਮਾਡਾ ਤੇ ਨਿਗਮ ਟੀਮ ਵਲੋਂ ਫੇਜ਼ 10 ਵਿੱਚ ਦੁਕਾਨਾਂ ਦੇ ਪਿਛਲੇ ਪਾਸੇ ਬਣੇ ਥੜਿਆਂ ਅਤੇ ਹੋਰ ਉਸਾਰੀਆਂ ਨੂੰ ਢਾਹ ਦਿਤਾ ਗਿਆ। ਇਸ ਤੋਂ ਬਾਅਦ ਗਮਾਡਾ ਅਤੇ ਨਿਗਮ ਦੀ ਸਾਂਝੀ ਟੀਮ ਵਲੋਂ ਫੇਜ਼ 9 ਵਿੱਚ ਦੁਕਾਨਾਂ ਦੇ ਪਿਛਲੇ ਪਾਸੇ ਬਣੇ ਅਣਅਧਿਕਾਰਤ ਥੜਿਆਂ ਅਤੇ ਹੋਰ ਉਸਾਰੀਆਂ ਨੂੰ ਢਾਹ ਦਿਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਗਮਾਡਾ ਦੀ ਬਿਲਡਿੰਗ ਬਰਾਂਚ ਦੇ ਐਸ ਡੀ ਓ ਸਾਹਿਲ ਗਰੋਵਰ ਨੇ ਦਸਿਆ ਕਿ ਮਾਣਯੋਗ ਹਾਈਕੋਰਟ ਵਲੋਂ ਮੋਹਾਲੀ ਸ਼ਹਿਰ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਨ ਦੇ ਹੁਕਮਾਂ ਤੇ ਗਮਾਡਾ ਅਤੇ ਨਿਗਮ ਦੀ ਸਾਂਝੀ ਟੀਮ ਵਲੋਂ ਸ਼ਹਿਰ ਵਿੱਚ ਦੁਕਾਨਾਂ ਅਤੇ ਘਰਾਂ ਦੇ ਅੱਗੇ ਅਤੇ ਪਿਛਲੇ ਪਾਸੇ ਲੋਕਾਂ ਵਲੋਂ ਕੀਤੇ ਹੋਏ ਨਾਜਾਇਜ਼ ਕਬਜ਼ੇ ਅਤੇ ਅਣਅਧਿਕਾਰਤ ਉਸਾਰੀਆਂ ਨੂੰ ਹਟਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਟੀਮ ਨੇ ਆਪਣੀ ਕਾਰਵਾਈ ਦੀ ਸ਼ੁਰੁੂਆਤ ਫੇਜ਼ 10 ਵਿੱਚ ਸਥਿਤ ਦੁਕਾਨਾਂ ਦੇ ਪਿਛਲੇ ਪਾਸੇ ਬਣੇ ਹੋਏ ਥੜਿਆਂ ਨੂੰ ਢਾਹ ਕੇ ਕੀਤੀ। ਇਸ ਉਪਰੰਤ ਟੀਮ ਵਲੋਂ ਫੇਜ਼ 10 ਵਿੱਚ ਲੋਕਾਂ ਵਲੋਂ ਆਪਣੇ ਘਰਾਂ ਦੇ ਆਲੇ ਦੁਆਲੇ ਕਿਆਰੀਆਂ ਬਣਾ ਕੇ ਅਤੇ ਅਣਅਧਿਕਾਰਤ ਉਸਾਰੀਆਂ ਕਰਕੇ ਕੀਤੇ ਗਏ ਨਾਜਾਇਜ਼ ਕਬਜ਼ੇ ਹਟਾਏ ਗਏ। ਉਹਨਾਂ ਕਿਹਾ ਕਿ ਫੇਜ਼ 10 ਵਿੱਚ ਕਾਰਵਾਈ ਕਰਨ ਤੋਂ ਬਾਅਦ ਗਮਾਡਾ ਅਤੇ ਨਿਗਮ ਦੀ ਸਾਂਝੀ ਟੀਮ ਵਲੋਂ ਫੇਜ਼ 9 ਵਿੱਚ ਵੀ ਦੁਕਾਨਾਂ ਅਤੇ ਘਰਾਂ ਦੇ ਅੱਗੇ ਤੇ ਪਿਛਲੇ ਪਾਸੇ ਬਣੇ ਹੋਏ ਅਣਅਧਿਕਾਰਤ ਥੜਿਆਂ ਅਤੇ ਹੋਰ ਉਸਾਰੀਆਂ ਨੂੰ ਢਾਹ ਦਿਤਾ ਗਿਆ। ਉਹਨਾਂ ਕਿਹਾ ਕਿ ਮਾਣਯੋਗ ਹਾਈਕੋਰਟ ਦੇ ਹੁਕਮਾਂ ਤੇ ਪੂਰੇ ਮੋਹਾਲੀ ਸ਼ਹਿਰ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾਵੇਗਾ ਅਤੇ ਨਾਜਾਇਜ਼ ਕਬਜ਼ੇ ਹਟਾਉਣ ਲਈ ਕਾਰਵਾਈ ਇਸੇ ਤਰਾਂ ਜਾਰੀ ਰਹੇਗੀ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਦੁਕਾਨਾਂ ਦੇ ਅੱਗੇ ਤੇ ਪਿਛਲੇ ਪਾਸੇ ਕੀਤੇ ਹੋਏ ਨਾਜਾਇਜ਼ ਕਬਜ਼ੇ ਖੁਦ ਹਟਾ ਦੇਣ ਨਹੀਂ ਤਾਂ ਗਮਾਡਾ ਦੀ ਟੀਮ ਵਲੋਂ ਕਾਰਵਾਈ ਕਰਕੇ ਇਹਨਾਂ ਉਸਾਰੀਆਂ ਨੂੰ ਹਟਾ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਇਹ ਕਾਰਵਾਈ ਲਗਾਤਾਰ ਜਾਰੀ ਰਹੇਗੀ। ਇਸ ਕਾਰਵਾਈ ਦੌਰਾਨ ਪੁਲੀਸ ਦਾ ਵੀ ਸਹਿਯੋਗ ਲਿਆ ਗਿਆ ਹੈ। ਇਸ ਮੌਕੇ ਗਮਾਡਾ ਦੀ ਬਿਲਡਿੰਗ ਬਰਾਂਚ ਦੇ ਐਸ ਡੀ ਓ ਹਰਪ੍ਰੀਤ ਸਿੰਘ, ਐਸ ਡੀ ਓ ਦਿਲਰਾਜ ਸਿੰਘ ਵੀ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਨਵੀਂ ਦਿਸ਼ਾ ਦੇਣਗੇ ਸਕੂਲ ਆਫ ਐਮੀਨੈਸ: ਬੈਂਸ

ਪੰਜਾਬੀ ਯੂਨੀਵਰਸਿਟੀ ਦੇ ਰਾਜਨੀਤੀ ਵਿਭਾਗ ਵੱਲੋਂ ਪੰਜਾਬ ਦੀ ਸਿਆਸਤ ’ਚ ਪ੍ਰਣਾਲੀਗਤ ਬਦਲਾਅ’ ਵਿਸ਼ੇ ’ਤੇ ਲੈਕਚਰ

ਕਣਕ ਦੀ ਅਗੇਤੀ ਬਿਜਾਈ ’ਤੇ ਗੁਲਾਬੀ ਸੁੰਡੀ ਦੀ ਮਾਰ

ਮਹਿਲਾ ਹੈਲਥ ਅਫ਼ਸਰ ਦਾ ਪਿੱਛਾ ਕਰਨ ਵਾਲੇ ਵਿਅਕਤੀ ਦੇ ਘਰ ਉਲਾਂਭਾ ਦੇਣ ਗਏ ਸਟਾਫ਼ ਮੈਂਬਰ ਦੀ ਕੁੱਟਮਾਰ

219 ਨਸ਼ੇ ਦੀਆਂ ਗੋਲੀਆਂ ਸਮੇਤ 3 ਕਾਬੂ

ਨਤੀਜੇ ਆਉਂਦਿਆਂ ਹੀ ਭਟੋਲੀ ਕਾਲਜ ਬਾਹਰ ਬੱਚਿਆਂ ਨੇ ਕੀਤਾ ਰੋਸ ਪ੍ਰਦਸ਼ਰਨ

10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਇੰਜੀਨੀਅਰ ਨੌਜਵਾਨ ਪੁੱਤਰ ਦੀ ਮੌਤ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਦਿਵਸ ਨੂੰ ਸਮਰਪਿਤ ਜਰਸੀ ਵੰਡ ਸਮਾਰੋਹ

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਮੁੱਖ ਮੰਤਰੀ ਦੇ ਨਾਂ ਭੇਜੇ ਜਾਣਗੇ ਮੰਗ ਪੱਤਰ