BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਪੰਜਾਬ

ਵਿਧਾਇਕ ਉਗੋਕੇ ਨੇ ਸੰਗਤ ਦਰਸ਼ਨ ਲਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

November 24, 2022 01:21 PM

ਯਾਦਵਿੰਦਰ ਸਿੰਘ ਤਪਾ
ਤਪਾ ਮੰਡੀ/23 ਨਵੰਬਰ : ਆਮ ਆਦਮੀ ਪਾਰਟੀ ਦੇ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਵੱਲੋਂ ਮਾਰਕੀਟ ਕਮੇਟੀ ਤਪਾ ਦੇ ਪੁਰਾਣੇ ਦਫ਼ਤਰ ਵਿਖੇ ਸੰਗਤ ਦਰਸ਼ਨ ਕਰਕੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ। ਇਸ ਮੌਕੇ ਲੋਕਾਂ ਦੇ ਰੂਬਰੂ ਹੁੰਦਿਆਂ ਲਾਭ ਸਿੰਘ ਉਗੋਕੇ ਨੇ ਕਿਹਾ ਕਿ ਉਹ ਆਪਣੇ ਹਲਕੇ ਦੇ ਲੋਕਾਂ ਲਈ ਹਮੇਸ਼ਾਂ ਤੱਤਪਰ ਤਿਆਰ ਰਹਿੰਦੇ ਹਨ। ਉਨ੍ਹਾਂ ਵੱਲੋਂ ਸਾਰੀਆਂ ਮੁਸ਼ਕਲਾਂ ਜਿਵੇਂ ਕਿ ਪੈਨਸ਼ਨਾਂ ਦੇ ਕੰਮ ਲਾਭਪਾਤਰੀ ਆਟਾ ਦਾਲ ਸਕੀਮ ਵਾਲੇ ਕਾਰਡਾਂ ਸਬੰਧੀ ਕੰਮਾ ਦਾ ਜਾਇਜ਼ਾ ਲਿਆ।
ਪੈਨਸ਼ਨਾਂ, ਪੁਲਸ ਸਟੇਸ਼ਨਾਂ, ਤਹਿਸੀਲ ਕੰਪਲੈਕਸਾਂ ਸੰਬੰਧੀ ਮੁਸ਼ਕਲਾਂ ਦਾ ਮੌਕੇ ’ਤੇ ਉਚ-ਅਧਿਕਾਰੀਆਂ ਨੂੰ ਫੋਨ 'ਤੇ ਕੰਮ ਕਰਵਾਕੇ ਹੱਲ ਕਰਵਾਇਆ। ਉਨ੍ਹਾਂ ਇਹ ਵੀ ਦੱਸਿਆ ਕਿ ਗੁਜਰਾਤ ’ਚ ਰੈਲੀਆਂ ’ਤੇ ਰੋਡ ਸ਼ੋਅ ’ਚ ਲੋਕਾਂ ਦਾ ਭਰਵਾਂ ਇਕੱਠ ਦੇਖਣ ਨੂੰ ਮਿਲ ਰਿਹਾ ਹੈ। ਜਿਸ ਤੋਂ ਪਤਾ ਲਗਦਾ ਹੈ ਕਿ ਗੁਜਰਾਤ ਵਿਚ ਵੀ ਲੋਕ ਬਦਲਾਅ ਚਾਹੁੰਦੇ ਹਨ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨਾ ਤੈਅ ਹੈ। ਉਨ੍ਹਾਂ ਕਿਹਾ ਕਿ ਹੁਣ ਗੁਜਰਾਤ ਦੇ ਲੋਕ ਭਾਜਪਾ ਦੀਆਂ ਦੀ ਸੌੜੀ ਰਾਜਨੀਤੀ ਤੋਂ ਤੰਗ ਆ ਚੁੱਕੇ ਹਨ ਅਤੇ ਹਰ ਵਰਗ ਦੇ ਲੋਕ ਆਮ ਆਦਮੀ ਪਾਰਟੀ ਨੂੰ ਸਮਰਥਨ ਦੇ ਰਹੇ ਹਨ । ਇਸ ਮੌਕੇ ਦਫਤਰ ਇੰਚਾਰਜ ਜੱਸੀ ਪੁਰਬਾ, ਸੁਰਿੰਦਰ ਸਿੰਘ,ਰੇਸ਼ਮ ਸਿੰਘ ਬੱਲ੍ਹੋ, ਹੈਰੀ ਧੂਰਕੋਟ, ਅਮਨਦੀਪ ਦਰਾਜ, ਅਮਨਦੀਪ ਚੈਰੀ ਢਿਲਵਾਂ, ਕਾਲਾ ਚੱਠਾ, ਕੁਲਵਿੰਦਰ ਚੱਠਾ, ਨਰਾਇਣ ਸਿੰਘ ਪੰਧੇਰ ਆਦਿ ਹਾਜਰ ਸਨ।

 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਨਵੀਂ ਦਿਸ਼ਾ ਦੇਣਗੇ ਸਕੂਲ ਆਫ ਐਮੀਨੈਸ: ਬੈਂਸ

ਪੰਜਾਬੀ ਯੂਨੀਵਰਸਿਟੀ ਦੇ ਰਾਜਨੀਤੀ ਵਿਭਾਗ ਵੱਲੋਂ ਪੰਜਾਬ ਦੀ ਸਿਆਸਤ ’ਚ ਪ੍ਰਣਾਲੀਗਤ ਬਦਲਾਅ’ ਵਿਸ਼ੇ ’ਤੇ ਲੈਕਚਰ

ਕਣਕ ਦੀ ਅਗੇਤੀ ਬਿਜਾਈ ’ਤੇ ਗੁਲਾਬੀ ਸੁੰਡੀ ਦੀ ਮਾਰ

ਮਹਿਲਾ ਹੈਲਥ ਅਫ਼ਸਰ ਦਾ ਪਿੱਛਾ ਕਰਨ ਵਾਲੇ ਵਿਅਕਤੀ ਦੇ ਘਰ ਉਲਾਂਭਾ ਦੇਣ ਗਏ ਸਟਾਫ਼ ਮੈਂਬਰ ਦੀ ਕੁੱਟਮਾਰ

219 ਨਸ਼ੇ ਦੀਆਂ ਗੋਲੀਆਂ ਸਮੇਤ 3 ਕਾਬੂ

ਨਤੀਜੇ ਆਉਂਦਿਆਂ ਹੀ ਭਟੋਲੀ ਕਾਲਜ ਬਾਹਰ ਬੱਚਿਆਂ ਨੇ ਕੀਤਾ ਰੋਸ ਪ੍ਰਦਸ਼ਰਨ

10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਇੰਜੀਨੀਅਰ ਨੌਜਵਾਨ ਪੁੱਤਰ ਦੀ ਮੌਤ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਦਿਵਸ ਨੂੰ ਸਮਰਪਿਤ ਜਰਸੀ ਵੰਡ ਸਮਾਰੋਹ

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਮੁੱਖ ਮੰਤਰੀ ਦੇ ਨਾਂ ਭੇਜੇ ਜਾਣਗੇ ਮੰਗ ਪੱਤਰ