BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਦੇਸ਼

ਗੁਜਰਾਤ ਦੇ ਲੋਕ ਆਮ ਆਦਮੀ ਪਾਰਟੀ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ : ਵਿਧਾਇਕ ਦੇਵ ਮਾਨ

November 24, 2022 01:23 PM

ਵਰਿੰਦਰ ਵਰਮਾ
ਨਾਭਾ/23 ਨਵੰਬਰ : ਗੁਜਰਾਤ ਦੇ ਗਰਵਾੜਾ ਵਿਧਾਨ ਸਭਾ 133 ਵਿੱਚ ਸ਼ਲੇਸ਼ ਬਿਭੌਰ ਉਮੀਦਵਾਰ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨਾਭਾ ਦੀ ਅਗਵਾਈ ਵਿੱਚ ਨਾਭਾ ਟੀਮ ਡੱਟ ਕੇ ਡੋਰ ਟੋ ਡੋਰ ਪ੍ਰਚਾਰ ਕਰ ਰਹੀ। ਇਸ ਮੌਕੇ ਹਲਕਾ ਵਿਧਾਇਕ ਦੇਵ ਮਾਨ ਨੇ ਫੋਨ ਤੇ ਗੱਲਬਾਤ ਕਰਦਿਆਂ ਦੱਸਿਆ ਕਿ ਗੁਜਰਾਤੀ ਬੀਜੀਪੀ ਤੇ ਕਾਂਗਰਸ ਪਾਰਟੀ ਤੋਂ ਦੁੱਖੀ ਹੋ ਕੇ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨਾਂ ਕਿਹਾ ਕਿ ਗੁਜਰਾਤ ਵਿੱਚ ਵੀ ਬਦਲਾਅ ਹੋਵੇਗਾ ਤੇ ਗੁਜਰਾਤ ਦੀ ਜਨਤਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫਤਵਾ ਦੇਵੇਗੀ। ਉਨਾਂ ਕਿਹਾ ਕਿ ਗੁਜਰਾਤ ਵਿੱਚ ਪਿਛਲੇ 27 ਸਾਲਾਂ ਤੋਂ ਬੀ ਜੇ ਪੀ ਦੀ ਸਰਕਾਰ ਹੈ।
ਜਿਸ ਤੋਂ ਜਨਤਾ ਬਹੁਤ ਦੁੱਖੀ ਹੈ ਤੇ ਆਪ ਦੀ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ। ਵਿਧਾਇਕ ਦੇਵ ਮਾਨ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਪਾਰਟੀ ਨੇ ਦੇਸ਼ ਨੂੰ ਰੱਜ ਕੇ ਲੁੱਟਿਆ ਅਤੇ ਕੁੱਟਿਆ ਹੈ। ਹੁਣ ਗੁਜਰਾਤ ਦੇ ਲੋਕ ਇਨ੍ਹਾਂ ਦੀਆਂ ਗੱਲਾਂ ਵਿਚ ਨਹੀਂ ਆਉਣ ਵਾਲੇ। ਕਿਉਂ ਕਿ ਗੁਜਰਾਤ ਵਿਚ ਹਰ ਵਪਾਰੀ ਵਰਗ ਦੁਖੀ ਹੈ। ਓਥੇ ਦੇ ਰਹਿਣ ਵਾਲੇ ਲੋਕਾਂ ਦੇ ਮਨਾਂ ਵਿੱਚ ਇੱਕ ਹੀ ਗੱਲ ਹੈ ਕਿ ਆਉਣ ਵਾਲੀਆਂ ਦਿਨਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹੋਵੇਗੀ। ਇਸ ਮੋਕੇ ਉਨਾਂ ਦੇ ਨਾਲ ਉਨਾਂ ਦੀ ਪਤਨੀ ਨਗਾਹ ਡਾਂਗ, ਸੁਜਾਤਾ ਚਾਵਲਾ ਪ੍ਰਧਾਨ ਨਗਰ ਕੌਂਸਲ ਨਾਭਾ, ਦੀਪਾ ਰਾਮਗੜ੍ਹ, ਗੁਰਦੀਪ ਸਿੰਘ ਟਿਵਾਣਾ, ਅਮਨਦੀਪ ਸਿੰਘ ਰਹਿਲ, ਸੁਖਦੀਪ ਸਿੰਘ ਖਹਿਰਾ, ਸਿਮਰਨਜੀਤ ਸਿੰਘ ਅੜਕ ਚੋਹਾਨ ਸੀਨੀਅਰ ਯੂਥ ਆਗੂ, ਪਵਨ ਸਰਮਾਂ, ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਮੋਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇ

ਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚ

ਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤ

ਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤ

ਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਦਿੱਲੀ : ਜਾਮਾ ਮਸਜਿਦ ’ਚ ਲੜਕੀਆਂ ਦੇ ਦਾਖ਼ਲੇ ’ਤੇ ਲਾਈ ਪਾਬੰਦੀ ਐਲਜੀ ਦੇ ਹੁਕਮ ਮਗਰੋਂ ਵਾਪਸ ਲਈ

‘ਭਾਰਤ ਜੋੜੋ ਯਾਤਰਾ’ : ਭਾਜਪਾ ਦੇ ਗੜ੍ਹ ’ਚ ਰਾਹੁਲ ਨੂੰ ਮਿਲਿਆ ਪ੍ਰਿਯੰਕਾ ਦਾ ਸਾਥ

ਪਹਾੜਾਂ ’ਤੇ ਬਰਫ਼ਬਾਰੀ, ਉੱਤਰੀ ਭਾਰਤ ’ਚ ਠੰਢ ਵਧਣ ਲੱਗੀ

ਚੋਣ ਕਮਿਸ਼ਨਰ ਦੀ ਨਿਯੁਕਤੀ ਦਾ ਮਾਮਲਾ : ਅਰੁਣ ਗੋਇਲ ਦੀ ਨਿਯੁਕਤੀ ’ਚ ਬੇਹੱਦ ਤੇਜ਼ੀ ਦਿਖੀ : ਸੁਪਰੀਮ ਕੋਰਟ

ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਮੱਧ ਪ੍ਰਦੇਸ਼ ’ਚ ਦਾਖਲ