Saturday, February 04, 2023
Saturday, February 04, 2023 ePaper Magazine
BREAKING NEWS
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਹਿਲਾਂ ਪੀਐਸਈਬੀ) ਖਪਤਕਾਰ ਸੇਵਾਵਾਂ ਦੇ 65ਵੇਂ ਸਾਲ ਵਿੱਚ ਦਾਖਲਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀਆਂ ਸ਼ਹਾਦਤਾਂ ਨੂੰ ਸਮਰਪਿਤ ਕਵੀ ਦਰਬਾਰ ਤੇ ਭਾਸ਼ਣਵਿਸ਼ਵ ਕੈਂਸਰ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਆਯੋਜਿਤਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀਵੱਡਾ ਹਾਦਸਾ - ਮਾਤਾ ਚਿੰਤਪੂਰਨੀ ਦੇ ਦਰਸ਼ਨਾਂ ਲਈ ਗਏ ਪੰਜਾਬ ਦੇ ਸ਼ਰਧਾਲੂ, ਖੱਡ ‘ਚ ਡਿੱਗੀ ਕਾਰਬੀ.ਡੀ.ਪੀ.ਓ. ਦਫਤਰ 'ਚ ਹੰਗਾਮਾ ਕਰਨ ਦੇ ਦੋਸ਼ 'ਚ ਸਰਪੰਚ ਅਤੇ ਹਮਾਇਤੀਆਂ ਵਿਰੁੱਧ ਮਾਮਲਾ ਦਰਜਦਾਜ ਦਹੇਜ ਲਈ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਪਤੀ ਅਤੇ ਸੱਸ ਵਿਰੁੱਧ ਮਾਮਲਾ ਦਰਜਨਾਬਾਲਿਗਾ ਨੂੰ ਵਰਗਲਾ ਕੇ ਲਿਜਾਣ ਵਾਲੇ ਵਿਰੁੱਧ ਮਾਮਲਾ ਦਰਜਸੜਕ 'ਚ ਖੜ੍ਹੇ ਕੀਤੇ ਟਰੱਕ 'ਚ ਟਕਰਾਉਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤਪੰਜਾਬ ਦੇ ਬਹੁ-ਗਿਣਤੀ ਅਧਿਆਪਕ ਤਨਖਾਹੋਂ ਵਾਂਝੇ: ਡੀ ਟੀ ਐੱਫ

ਦੇਸ਼

ਚੋਣ ਕਮਿਸ਼ਨਰ ਦੀ ਨਿਯੁਕਤੀ ਦਾ ਮਾਮਲਾ : ਅਰੁਣ ਗੋਇਲ ਦੀ ਨਿਯੁਕਤੀ ’ਚ ਬੇਹੱਦ ਤੇਜ਼ੀ ਦਿਖੀ : ਸੁਪਰੀਮ ਕੋਰਟ

November 25, 2022 10:53 AM

- ਚੋਣ ਕਮਿਸ਼ਨਰਾਂ ਦੀ ਨਿਯੁਕਤੀ ਦੀ ਪ੍ਰਕਿਰਿਆ ਬਾਰੇ ਫੈਸਲਾ ਰਾਂਖਵਾ ਰੱਖਿਆ

ਏਜੰਸੀਆਂ
ਨਵੀਂ ਦਿੱਲੀ/24 ਨਵੰਬਰ : ਸੁਪਰੀਮ ਕੋਰਟ ਨੇ ਚੋਣ ਕਮਿਸ਼ਨਰ ਵਜੋਂ ਅਰੁਣ ਗੋਇਲ ਦੀ ਨਿਯੁਕਤੀ ਲਈ ਅਪਣਾਈ ਪ੍ਰਕਿਰਿਆ ’ਤੇ ਵੀਰਵਾਰ ਨੂੰ ਸਵਾਲ ਉਠਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਫਾਈਲ ਨੂੰ ਬਹੁਤ ਕਾਹਲੀ ਨਾਲ ਮਨਜ਼ੂਰੀ ਦਿੱਤੀ ਗਈ ਹੈ। ਅਦਾਲਤ ਨੇ ਕਿਹਾ ਕਿ 24 ਘੰਟਿਆਂ ਵਿੱਚ ਅਰੁਣ ਗੋਇਲ ਦੀ ਨਿਯੁਕਤੀ ਨੂੰ ਕਿਵੇਂ ਮਨਜ਼ੂਰੀ ਮਿਲ ਗਈ।
ਜਸਟਿਸ ਕੇ ਐਮ ਜੋਸਫ਼ ਦੀ ਪ੍ਰਧਾਨਗੀ ਵਾਲੇ ਪੰਜ ਮੈਂਬਰੀ ਬੈਂਚ ਨੇ ਕਿਹਾ ਕਿ ਇਹ ਕਿਸ ਤਰ੍ਹਾਂ ਨਾਲ ਮੁਲਾਂਕਣ ਹੈ? ਅਸੀਂ ਅਰੁਣ ਗੋਇਲ ਦੀ ਯੋਗਤਾ ’ਤੇ ਨਹੀਂ, ਸਗੋਂ ਪ੍ਰਕਿਰਿਆ ’ਤੇ ਸਵਾਲ ਉਠਾ ਰਹੇ ਹਾਂ।
ਕੇਂਦਰ ਨੇ ਵੀਰਵਾਰ ਨੂੰ ਚੋਣ ਕਮਿਸ਼ਨਰ ਅਰੁਣ ਗੋਇਲ ਦੀ ਨਿਯੁਕਤੀ ਦੀ ਅਸਲ ਫਾਈਲ ਸੁਪਰੀਮ ਕੋਰਟ ਦੇ ਸਾਹਮਣੇ ਰੱਖੀ ।
ਫਾਈਲ ਦੇਖਣ ਤੋਂ ਬਾਅਦ ਸੁਪਰੀਮ ਕੋਰਟ ਨੇ ਕੇਂਦਰ ਨੂੰ ਕਿਹਾ ਚੋਣ ਕਮਿਸ਼ਨਰ ਦੀ ਨਿਯੁਕਤੀ ਦੀ ਫਾਈਲ ਬਿਜਲੀ ਦੀ ਤੇਜ਼ੀ ਵਾਂਗ ਚੱਲੀ। ਅਦਾਲਤ ਨੇ ਕਿਹਾ ਕਿ ਅਸੀਂ ਨਿਯੁਕਤੀ ਦੀ ਪ੍ਰਕਰਿਆ ’ਤੇ ਸਵਾਲ ਉਠਾ ਰਹੇ ਹਾਂ। ਸੰਵਿਧਾਨਕ ਬੈਂਚ ਸਾਹਮਣੇ ਹੋਈ ਲੰਬੀ ਬਹਿਸ ਤੋਂ ਬਾਅਦ ਬੈਂਚ ਨੇ ਮੁੱਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਲਈ ਇੱਕ ਨਿਰਪੱਖ਼ ਚੋਣ ਪੈਨਲ ਦਾ ਗਠਨ ਕਰਨ ਦੇ ਨਿਰਦੇਸ਼ ਦੀ ਮੰਗ ਕਰਨ ਵਾਲੀਆਂ ਅਰਜ਼ੀਆਂ ’ਤੇ ਆਪਣਾ ਫੈਸਲਾ ਰਾਂਖਵਾ ਰੱਖ ਲਿਆ ਹੈ।
ਅਰਜ਼ੀਕਰਤਾਵਾਂ ਨੇ ਅਦਾਲਤ ਸਾਹਮਣੇ ਦਾਅਵਾ ਕੀਤਾ ਹੈ ਕਿ ਇਹ ਨਿਯੁਕਤੀਆਂ ਕਾਰਜਪਾਲਿਕਾ ਦੀ ਮਰਜ਼ੀ ਮੁਤਾਬਕ ਕੀਤੀਆਂ ਜਾ ਰਹੀਆਂ ਹਨ। ਇਸ ਲਈ ਉਹ ਸੀਈਸੀ ਅਤੇ ਈਸੀ ਦੀ ਨਿਯੁਕਤੀ ਲਈ ਇੱਕ ਨਿਰਪੱਖ਼ ਚੋਣ ਪੈਨਲ ਗਠਿਤ ਕਰਨ ਦੀ ਮੰਗ ਕਰ ਰਹੇ ਹਨ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸੁਪਰੀਮ ਕੋਰਟ ਨੇ ਚੋਣ ਕਮਿਸ਼ਨਰ ਅਰੁਣ ਗੋਇਲ ਦੀ ਨਿਯੁਕਤੀ ਨਾਲ ਜੁੜੀ ਫਾਈਲ ਪੇਸ਼ ਕਰਨ ਦਾ ਹੁਕਮ ਦਿੱਤਾ ਸੀ । ਇਸ ਕੇਸ ਦੀ ਸੁਣਵਾਈ ਜਸਟਿਸ ਕੇ.ਐਮ ਜੋਸੇਫ ਦੀ ਅਗਵਾਈ ਵਾਲੀ ਪੰਜ ਮੈਂਬਰੀ ਬੈਂਚ ਕਰ ਰਹੀ ਹੈ । ਇਸ ਵਿੱਚ ਜਸਟਿਸ ਅਜੈ ਰਸਤੋਗੀ, ਅਨਿਰੁਧ ਬੋਸ, ਰਿਸ਼ੀਕੇਸ਼ ਰਾਏ ਅਤੇ ਸੀਟੀ ਰਵੀਕੁਮਾਰ ਸ਼ਾਮਲ ਹਨ । ਚੋਣ ਕਮਿਸ਼ਨਰਾਂ ਦੀ ਨਿਯੁਕਤੀ ਵਿੱਚ ਪਾਰਦਰਸ਼ਤਾ ਲਿਆਉਣ ਨੂੰ ਲੈ ਕੇ ਵੀਰਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ । ਚੋਣ ਕਮਿਸ਼ਨਰ ਅਰੁਣ ਗੋਇਲ ਦੀ ਨਿਯੁਕਤੀ ਦੀ ਫਾਈਲ ਦੇਖ ਕੇ ਅਦਾਲਤ ਨੇ ਸਵਾਲ ਕੀਤਾ, ‘ਇਹ ਅਹੁਦਾ 15 ਮਈ ਤੋਂ ਖਾਲੀ ਸੀ । ਇਸ ਤੋਂ ਬਾਅਦ ਅਚਾਨਕ 24 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਨਾਮ ਭੇਜਣ ਤੋਂ ਲੈ ਕੇ ਮਨਜ਼ੂਰੀ ਤੱਕ ਦੀ ਪ੍ਰਕਿਰਿਆ ਪੂਰੀ ਹੋ ਗਈ । 15 ਮਈ ਤੋਂ 18 ਨਵੰਬਰ ਦਰਮਿਆਨ ਕੀ ਹੋਇਆ?
ਮਾਮਲੇ ਦੀ ਸੁਣਵਾਈ ਕਰ ਰਹੇ ਬੈਂਚ ਨੇ ਪੁੱਛਿਆ, ‘ਕਾਨੂੰਨ ਮੰਤਰੀ ਵੱਲੋਂ ਭੇਜੇ ਚਾਰ ਨਾਵਾਂ ’ਚ ਕੀ ਖਾਸ ਹੈ । ਉਨ੍ਹਾਂ ਵਿੱਚੋਂ ਸਭ ਤੋਂ ਜੂਨੀਅਰ ਅਧਿਕਾਰੀ ਨੂੰ ਕਿਉਂ ਅਤੇ ਕਿਵੇਂ ਚੁਣਿਆ ਗਿਆ । ਸੇਵਾਮੁਕਤ ਅਧਿਕਾਰੀ ਨੇ ਇਸ ਅਹੁਦੇ ’ਤੇ ਆਉਣ ਤੋਂ ਪਹਿਲਾਂ ਵੀ.ਆਰ.ਐਸ. ਲਈ। ਇਸ ’ਤੇ ਅਟਾਰਨੀ ਜਨਰਲ ਨੇ ਕੇਂਦਰ ਦੀ ਤਰਫੋਂ ਜਵਾਬ ਦਿੱਤਾ ।
ਕੇਂਦਰ ਨੇ ਅਟਾਰਨੀ ਜਨਰਲ ਆਰ. ਵੈਕਟਰਮਨੀ ਰਾਹੀਂ ਅਦਾਲਤ ਨੂੰ ਥੋੜਾ ਰੁਕਣ ਲਈ ਕਿਹਾ ਅਤੇ ਮਾਮਲੇ ’ਤੇ ਵਿਸਥਾਰਪੂਰਵਕ ਗੌਰ ਕਰਨ ਦੀ ਅਪੀਲ ਕੀਤੀ। ਅਟਾਰਨੀ ਜਨਰਲ ਨੇ ਕਿਹਾ, ‘ਪ੍ਰਕਿਰਿਆ ਵਿਚ ਕੁਝ ਵੀ ਗਲਤ ਨਹੀਂ
ਹੋਇਆ, ਸਭ ਕੁਝ ਨਿਯਮਾਂ ਤਹਿਤ ਹੋਇਆ ਹੈ। ਇਸ ਤੋਂ ਪਹਿਲਾਂ ਵੀ 12 ਤੋਂ 24 ਘੰਟਿਆਂ ਵਿੱਚ ਨਿਯੁਕਤੀ ਹੁੰਦੀ ਰਹੀ ਹੈ । ਇਹ 4 ਨਾਮ ਡੀਓਪੀਟੀ ਦੇ ਡੇਟਾਬੇਸ ਤੋਂ ਲਏ ਗਏ ਸਨ। ਇਹ ਜਨਤਕ ਤੌਰ ’ਤੇ ਉਪਲਬਧ ਹੈ । ਉਨ੍ਹਾਂ ਅੱਗੇ ਕਿਹਾ, “ਨਾਮ ਲੈਣ ਵੇਲੇ ਸੀਨੀਆਰਤਾ, ਸੇਵਾਮੁਕਤੀ, ਉਮਰ ਆਦਿ ਨੂੰ ਧਿਆਨ ਵਿੱਚ ਰੱਖਿਆ ਜਾਂਦਾ ਹੈ । ਇਸ ਦਾ ਪੂਰਾ ਪ੍ਰਬੰਧ ਹੈ । ਉਮਰ ਦੀ ਬਜਾਏ ਬੈਚ ਦੇ ਆਧਾਰ ’ਤੇ ਸੀਨੀਆਰਤਾ ਮੰਨੀ ਜਾਂਦੀ ਹੈ ।
ਮਾਮਲੇ ਦੀ ਸੁਣਵਾਈ ਕਰ ਰਹੇ ਜੱਜਾਂ ਦੇ ਬੈਂਚ ਨੇ ਕਿਹਾ ਕਿ ਹਾਲ ਹੀ ਦੀ ਨਿਯੁਕਤੀ ਨਾਲ ਚੱਲ ਰਹੀ ਚੋਣ ਪ੍ਰਕਿਰਿਆ ਨੂੰ ਬਿਹਤਰ ਤਰੀਕੇ ਨਾਲ ਸਮਝਿਆ ਜਾਵੇਗਾ । ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨਰ ਦੀ ਚੋਣ ਲਈ ਸੀਜੇਆਈ, ਪੀਐਮ ਅਤੇ ਵਿਰੋਧੀ ਧਿਰ ਦੇ ਨੇਤਾ ਦੀ ਕਮੇਟੀ ਬਣਾਉਣ ਦੀ ਮੰਗ ’ਤੇ ਸੁਣਵਾਈ ਚੱਲ ਰਹੀ ਹੈ ।
ਜ਼ਿਕਰਯੋਗ ਹੈ ਕਿ ਅਰੁਣ ਗੋਇਲ ਨੂੰ ਤਿੰਨ ਦਿਨ ਪਹਿਲਾਂ ਹੀ ਭਾਰਤ ਦਾ ਨਵਾਂ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ । ਪੰਜਾਬ ਕੇਡਰ ਦੇ ਸਾਬਕਾ ਆਈਏਐਸ ਅਧਿਕਾਰੀ ਗੋਇਲ ਨੇ ਸ਼ੁੱਕਰਵਾਰ ਨੂੰ ਉਦਯੋਗ ਸਕੱਤਰ ਦੇ ਅਹੁਦੇ ਤੋਂ ਸਵੈ-ਇੱਛਤ ਸੇਵਾਮੁਕਤੀ ਲੈ ਲਈ ਸੀ।
ਦਰਅਸਲ 1985 ਬੈਚ ਦੇ ਆਈਏਐਸ ਅਧਿਕਾਰੀ ਅਰੁਣ ਗੋਇਲ ਨੇ ਉਦਯੋਗ ਸਕੱਤਰ ਅਹੁਦੇ ਤੋਂ 18 ਨਵੰਬਰ ਨੂੰ ਸਵੈ ਇੱਛੁਕ ਸੇਵਾਮੁਕਤੀ ਲਈ ਸੀ। ਇਸ ਅਹੁਦੇ ਤੋਂ ਉਨ੍ਹਾਂ ਨੇ 31 ਦਸੰਬਰ ਨੂੰ ਸੇਵਾ ਮੁਕਤ ਹੋਣਾ ਸੀ। ਸ੍ਰੀ ਗੋਇਲ ਨੂੰ 19 ਨਵੰਬਰ ਨੂੰ ਹੀ ਚੋਣ ਕਮਿਸ਼ਨਰ ਨਿਯੁਕਤ ਕਰ ਦਿੱਤਾ ਗਿਆ। ਉਹ ਮੁੱਖ ਚੋਣ ਕਮਿਸ਼ਨਰ ਰਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਅਨੂਪ ਚੰਦ ਪਾਂਡੇ ਨਾਲ ਚੋਣ ਕਮਿਸ਼ਨ ਦਾ ਹਿੱਸਾ ਹੋਣਗੇ। ਦੱਸਣਾ ਬਣਦਾ ਹੈ ਕਿ ਇਸ ਨਿਯੁਕਤੀ ’ਤੇ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਇੱਕ ਅਰਜ਼ੀ ਦਾਇਰ ਕਰਕੇ ਸਵਾਲ ਉਠਾਇਆ ਹੈ। ਸੁਪਰੀਮ ਕੋਰਟ ਨੇ ਮੰਗਲਵਾਰ ਤੋਂ ਇਸ ਮਾਮਲੇ ’ਤੇ ਸੁਣਵਾਈ ਸ਼ੁਰੂ ਕੀਤੀ।

 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਬਠਿੰਡਾ ਅਦਾਲਤ ਵਲੋਂ ਕੇਜਰੀਵਾਲ ਖ਼ਿਲਾਫ਼ ਮਾਨਹਾਨੀ ਦਾ ਕੇਸ ਖਾਰਜ

ਅਡਾਨੀ ਮੁੱਦੇ 'ਤੇ ਵਿਰੋਧੀ ਧਿਰ ਦੇ ਜ਼ੋਰਦਾਰ ਹੰਗਾਮੇ ਤੋਂ ਬਾਅਦ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ ਤੱਕ ਮੁਲਤਵੀ

ਕੀ ਸੁਖਬੀਰ ਸਿੰਘ ਬਾਦਲ ਵੀ ਕਰ ਸਕਦੇ ਹਨ, ‘ਪੰਜਾਬ ਜੋੜੋ ਯਾਤਰਾ’?

ਆਨਲਾਈਨ ਠੱਗੀਆਂ ਮਾਰਨ ਵਾਲੇ ਗਿਰੋਹ ਦਾ ਪਰਦਾਫਾਸ਼

ਬਜਟ ਨੂੰ ਲੈਕੇ ਲੋਕਾਂ ਦੇ ਤਿੱਖੇ ਪ੍ਰਤੀ ਕਰਮ

ਪੰਜਾਬ ਦੇ 36 ਅਧਿਆਪਕ ਸਿਖਲਾਈ ਲਈ ਸਿੰਗਾਪੁਰ ਜਾ ਰਹੇ ਹਨ, ਇਹ ਬਹੁਤ ਖੁਸ਼ੀ ਦੀ ਗੱਲ ਹੈ, ਮੈਂ ਐੱਲ ਜੀ ਸਾਹਿਬ ਨੂੰ ਅਪੀਲ ਕਰਦਾ ਹਾਂ ਕਿ ਦਿੱਲੀ ਦੇ ਅਧਿਆਪਕਾਂ ਨੂੰ ਵੀ ਸਿਖਲਾਈ ਲਈ ਫਿਨਲੈਂਡ ਜਾਣ ਦੀ ਇਜਾਜ਼ਤ ਦਿੱਤੀ ਜਾਵੇ- ਅਰਵਿੰਦ ਕੇਜਰੀਵਾਲ

'ਆਪ' ਵੱਲੋਂ ਕੇਂਦਰੀ ਬਜਟ ਨੂੰ ਪੂੰਜੀਵਾਦੀ ਪੱਖੀ ਕਰਾਰ, ਕਿਹਾ, ਅੰਮ੍ਰਿਤ ਕਾਲ ਦੇ ਬਜਟ ਵਿੱਚ ਕਿਸਾਨਾਂ, ਜਵਾਨਾਂ ਅਤੇ ਮਹਿਲਾਵਾਂ ਲਈ ਕੁਝ ਨਹੀਂ

ਪੰਜਾਬ ਸਰਕਾਰ ਵੱਲੋਂ ਲਿੰਗ ਅਨੁਪਾਤ 'ਚ ਸੁਧਾਰ ਲਈ ਵਿਆਪਕ ਉਪਰਾਲੇ ਜਾਰੀ: ਡਾ. ਬਲਜੀਤ ਕੌਰ

ਪੰਜਾਬ ਦੇ ਪਿੰਡਾਂ ‘ਚ ਜਲ ਸਪਲਾਈ ਅਤੇ ਸੈਨੀਟੇਸ਼ਨ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਕਰਾਂਗੇ : ਜਿੰਪਾ

ਅਧਿਕਾਰੀ ਤੋਂ 5 ਲੱਖ ਰੁਪਏ ਦੀ ਜ਼ਬਰੀ ਵਸੂਲੀ ਕਰਨ ਵਾਲਾ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ