Saturday, February 04, 2023
Saturday, February 04, 2023 ePaper Magazine
BREAKING NEWS
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਹਿਲਾਂ ਪੀਐਸਈਬੀ) ਖਪਤਕਾਰ ਸੇਵਾਵਾਂ ਦੇ 65ਵੇਂ ਸਾਲ ਵਿੱਚ ਦਾਖਲਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀਆਂ ਸ਼ਹਾਦਤਾਂ ਨੂੰ ਸਮਰਪਿਤ ਕਵੀ ਦਰਬਾਰ ਤੇ ਭਾਸ਼ਣਵਿਸ਼ਵ ਕੈਂਸਰ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਆਯੋਜਿਤਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀਵੱਡਾ ਹਾਦਸਾ - ਮਾਤਾ ਚਿੰਤਪੂਰਨੀ ਦੇ ਦਰਸ਼ਨਾਂ ਲਈ ਗਏ ਪੰਜਾਬ ਦੇ ਸ਼ਰਧਾਲੂ, ਖੱਡ ‘ਚ ਡਿੱਗੀ ਕਾਰਬੀ.ਡੀ.ਪੀ.ਓ. ਦਫਤਰ 'ਚ ਹੰਗਾਮਾ ਕਰਨ ਦੇ ਦੋਸ਼ 'ਚ ਸਰਪੰਚ ਅਤੇ ਹਮਾਇਤੀਆਂ ਵਿਰੁੱਧ ਮਾਮਲਾ ਦਰਜਦਾਜ ਦਹੇਜ ਲਈ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਪਤੀ ਅਤੇ ਸੱਸ ਵਿਰੁੱਧ ਮਾਮਲਾ ਦਰਜਨਾਬਾਲਿਗਾ ਨੂੰ ਵਰਗਲਾ ਕੇ ਲਿਜਾਣ ਵਾਲੇ ਵਿਰੁੱਧ ਮਾਮਲਾ ਦਰਜਸੜਕ 'ਚ ਖੜ੍ਹੇ ਕੀਤੇ ਟਰੱਕ 'ਚ ਟਕਰਾਉਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤਪੰਜਾਬ ਦੇ ਬਹੁ-ਗਿਣਤੀ ਅਧਿਆਪਕ ਤਨਖਾਹੋਂ ਵਾਂਝੇ: ਡੀ ਟੀ ਐੱਫ

ਦੇਸ਼

‘ਭਾਰਤ ਜੋੜੋ ਯਾਤਰਾ’ : ਭਾਜਪਾ ਦੇ ਗੜ੍ਹ ’ਚ ਰਾਹੁਲ ਨੂੰ ਮਿਲਿਆ ਪ੍ਰਿਯੰਕਾ ਦਾ ਸਾਥ

November 25, 2022 11:02 AM

- ਪਤੀ ਤੇ ਪੁੱਤਰ ਸਮੇਤ ਯਾਤਰਾ ’ਚ ਸ਼ਾਮਲ ਹੋਈ

ਏਜੰਸੀਆਂ
ਖੰਡਵਾ/24 ਨਵੰਬਰ : ਕਾਂਗਰਸ ਦੀ ਭਾਰਤ ਜੋੜੋ ਯਾਤਰਾ ਇਨ੍ਹਾਂ ਦਿਨਾਂ ਵਿੱਚ ਕਾਫ਼ੀ ਸੁਰਖ਼ੀਆਂ ਵਿੱਚ ਹੈ। ਇਸ ਯਾਤਰਾ ਦੀ ਅਗਵਾਈ ਖੁਦ ਰਾਹੁਲ ਗਾਂਧੀ ਕਰ ਰਹੇ ਹਨ।
ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਨੂੰ ਵੀਰਵਾਰ ਨੂੰ ਮੱਧ ਪ੍ਰਦੇਸ਼ ’ਚ ਦੂਜੇ ਦਿਨ ਉਸ ਸਮੇਂ ਹੋਰ ਬਲ ਮਿਲਿਆ, ਜਦੋਂ ਪ੍ਰਿਯੰਕਾ ਗਾਂਧੀ ਇਸ ਯਾਤਰਾ ਵਿੱਚ ਆਪਣੇ ਪਤੀ ਤੇ ਪੁੱਤਰ ਸਮੇਤ ਸ਼ਾਮਲ ਹੋਈ। ਪ੍ਰਿਯੰਕਾ ਗਾਂਧੀ ਆਪਣੇ ਭਰਾ ਰਾਹੁਲ ਗਾਂਧੀ ਨੂੰ ਸਮਰਥਨ ਦੇਣ ਲਈ ਮੱਧ ਪ੍ਰਦੇਸ਼ ਦੇ ਖੰਡਵਾ ਪਹੁੰਚੀ । ਇਸ ਦੌਰਾਨ ਉਹ ਰਾਹੁਲ ਗਾਂਧੀ ਨਾਲ ਤਾਲਮੇਲ ਰੱਖਦੀ ਰਹੀ । ਇਸ ਤੋਂ ਪਹਿਲਾਂ ਭਾਜਪਾ ਸਮੇਤ ਕਈ ਪਾਰਟੀਆਂ ਦੇ ਨੇਤਾ ਤਾਹਨੇ ਮਾਰਦੇ ਰਹੇ ਹਨ ਕਿ ਰਾਹੁਲ ਗਾਂਧੀ ਦੀ ਯਾਤਰਾ ’ਚ ਪ੍ਰਿਯੰਕਾ ਨਜ਼ਰ ਨਹੀਂ ਆ ਰਹੀ, ਕਾਂਗਰਸ ਨੇ ਭਾਰਤ ਜੋੜੋ ਮੁਹਿੰਮ ਕਿਵੇਂ ਸ਼ੁਰੂ ਕਰ ਦਿੱਤੀ ਹੈ ।
ਪ੍ਰਿਯੰਕਾ ਗਾਂਧੀ ਭਾਰਤ ਜੋੜੋ ਯਾਤਰਾ ’ਤੇ ਪਤੀ ਰਾਬਰਟ ਵਾਡਰਾ ਨਾਲ ਪਹੁੰਚੀ । ਭੈਣ ਪ੍ਰਿਯੰਕਾ ਅਤੇ ਜੀਜਾ ਰਾਬਰਟ ਵਾਡਰਾ ਨੂੰ ਮੱਧ ਪ੍ਰਦੇਸ਼ ਦੇ ਖੰਡਵਾ ਵਿੱਚ ਰਾਹੁਲ ਗਾਂਧੀ ਨਾਲ ਕੰਮ ਕਰਦੇ ਦੇਖਿਆ ਗਿਆ । ਇਸ ਦੌਰਾਨ ਪ੍ਰਿਯੰਕਾ ਅਤੇ ਰਾਬਰਟ ਵਾਡਰਾ ਦੇ ਪਿੱਛੇ ਉਨ੍ਹਾਂ ਦਾ ਬੇਟਾ ਰੇਹਾਨ ਵੀ ਨਜ਼ਰ ਆਇਆ। ਇਸ ਦੌਰਾਨ ਭੈਣ ਪ੍ਰਿਯੰਕਾ ਦਾ ਸਮਰਥਨ ਮਿਲਣ ਦੀ ਖੁਸ਼ੀ ਰਾਹੁਲ ਗਾਂਧੀ ਦੇ ਚਿਹਰੇ ’ਤੇ ਸਾਫ ਦੇਖੀ ਜਾ ਸਕਦੀ ਹੈ। ਕਾਂਗਰਸ ਪਾਰਟੀ ਨੇ ਭਾਰਤ ਜੋੜੋ ਯਾਤਰਾ ’ਚ ਪ੍ਰਿਯੰਕਾ ਗਾਂਧੀ ਦੇ ਆਉਣ ’ਤੇ ਟਵੀਟ ਕੀਤਾ ਅਤੇ ਕਿਹਾ, ਕਦਮ ਮਜ਼ਬੂਤ ਹੋਣਗੇ, ਜਦੋਂ ਅਸੀਂ ਇਕੱਠੇ ਚੱਲਾਂਗੇ । ਭਾਰਤ ਜੋੜੋ ਯਾਤਰਾ ’ਚ ਰਾਹੁਲ ਗਾਂਧੀ ਨਾਲ ਮੋਢੇ ਨਾਲ ਮੋਢਾ ਮਿਲਾਉਣ ਪਹੁੰਚੀ ਪ੍ਰਿਯੰਕਾ ਗਾਂਧੀ ।
ਦੱਸਣਾ ਬਣਦਾ ਹੈ ਕਿ ‘ਭਾਰਤ ਜੋੜੋ ਯਾਤਰਾ’ ਸ਼ੁਰੂ ਹੋਏ ਢਾਈ ਮਹੀਨੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ । ਅਜਿਹੇ ’ਚ ਪ੍ਰਿਯੰਕਾ ਗਾਂਧੀ ਦੇ ਕਾਂਗਰਸ ਦੀ ਇਸ ਮੁਹਿੰਮ ’ਚ ਸ਼ਾਮਲ ਨਾ ਹੋਣ ’ਤੇ ਕਈ ਸਵਾਲ ਖੜ੍ਹੇ ਹੋ ਰਹੇ ਸਨ । ਵਿਰੋਧੀਆਂ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਸੀ ਕਿ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਿਚਾਲੇ ਦਰਾਰ ਹੈ । ਹਾਲਾਂਕਿ ਹੁਣ ਪ੍ਰਿਯੰਕਾ ਨੇ ਆਪਣੇ ਪਤੀ ਅਤੇ ਪੁੱਤਰ ਨਾਲ ਪਹੁੰਚ ਕੇ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੱਤਾ ਹੈ ।
ਇਨ੍ਹੀਂ ਦਿਨੀਂ ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਭਾਜਪਾ ਸ਼ਾਸਿਤ ਮੱਧ ਪ੍ਰਦੇਸ਼ ਤੋਂ ਲੰਘ ਰਹੀ ਹੈ । ਸੂਬੇ ਵਿੱਚ 3,570 ਕਿਲੋਮੀਟਰ ਪੈਦਲ ਮਾਰਚ ਵੀਰਵਾਰ ਨੂੰ ਬੋਰਗੋਆਨ ਪਿੰਡ ਤੋਂ ਸ਼ੁਰੂ ਹੋਇਆ, ਜਿੱਥੇ ਰਾਹੁਲ ਗਾਂਧੀ ਦੀ ਭੈਣ ਪ੍ਰਿਯੰਕਾ ਗਾਂਧੀ ਵੀ ਸ਼ਾਮਲ ਹੋਈ । ‘ਭਾਰਤ ਜੋੜੋ ਯਾਤਰਾ’ ਦਾ ਇਹ 78ਵਾਂ ਦਿਨ ਹੈ । ਇਹ ਅਗਲੇ 10 ਦਿਨਾਂ ’ਚ ਸੂਬੇ ਦੇ 7 ਜ਼ਿਲਿਆਂ ’ਚੋਂ ਲੰਘੇਗੀ ।
ਮੱਧ ਪ੍ਰਦੇਸ਼ ਵਿੱਚ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਉਨ੍ਹਾਂ ਥਾਵਾਂ ਤੋਂ ਲੰਘ ਰਹੀ ਹੈ ਜਿੱਥੇ ਪਾਰਟੀ ਕਮਜ਼ੋਰ ਹੈ । ਰਾਹੁਲ ਗਾਂਧੀ ਮੱਧ ਪ੍ਰਦੇਸ਼ ਦੇ ਬੁਰਹਾਨਪੁਰ, ਖੰਡਵਾ, ਖਰਗੋਨ, ਇੰਦੌਰ, ਉਜੈਨ ਅਤੇ ਆਗਰ-ਮਾਲਵਾ ਦੇ 25-30 ਵਿਧਾਨ ਸਭਾ ਹਲਕਿਆਂ ਰਾਹੀਂ 399 ਕਿਲੋਮੀਟਰ ਦੀ ਦੂਰੀ ਤੈਅ ਕਰਨਗੇ । ਜ਼ਿਕਰਯੋਗ ਕਿ ਭਾਰਤ ਜੋੜੋ ਯਾਤਰਾ ਦੇ ਰਾਹ ਵਿੱਚ ਮੱਧ ਪ੍ਰਦੇਸ਼ ਦੀਆਂ ਪੰਜ ਲੋਕ ਸਭਾ ਸੀਟਾਂ ਖੰਡਵਾ, ਖਰਗੋਨ, ਇੰਦੌਰ, ਉਜੈਨ ਅਤੇ ਦੇਵਾਸ ਆ ਰਹੀਆਂ ਹਨ । ਇਨ੍ਹਾਂ ਸਾਰੀਆਂ ਸੀਟਾਂ ’ਤੇ ਭਾਰਤੀ ਜਨਤਾ ਪਾਰਟੀ ਦਾ ਕਬਜ਼ਾ ਹੈ।

 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਬਠਿੰਡਾ ਅਦਾਲਤ ਵਲੋਂ ਕੇਜਰੀਵਾਲ ਖ਼ਿਲਾਫ਼ ਮਾਨਹਾਨੀ ਦਾ ਕੇਸ ਖਾਰਜ

ਅਡਾਨੀ ਮੁੱਦੇ 'ਤੇ ਵਿਰੋਧੀ ਧਿਰ ਦੇ ਜ਼ੋਰਦਾਰ ਹੰਗਾਮੇ ਤੋਂ ਬਾਅਦ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ ਤੱਕ ਮੁਲਤਵੀ

ਕੀ ਸੁਖਬੀਰ ਸਿੰਘ ਬਾਦਲ ਵੀ ਕਰ ਸਕਦੇ ਹਨ, ‘ਪੰਜਾਬ ਜੋੜੋ ਯਾਤਰਾ’?

ਆਨਲਾਈਨ ਠੱਗੀਆਂ ਮਾਰਨ ਵਾਲੇ ਗਿਰੋਹ ਦਾ ਪਰਦਾਫਾਸ਼

ਬਜਟ ਨੂੰ ਲੈਕੇ ਲੋਕਾਂ ਦੇ ਤਿੱਖੇ ਪ੍ਰਤੀ ਕਰਮ

ਪੰਜਾਬ ਦੇ 36 ਅਧਿਆਪਕ ਸਿਖਲਾਈ ਲਈ ਸਿੰਗਾਪੁਰ ਜਾ ਰਹੇ ਹਨ, ਇਹ ਬਹੁਤ ਖੁਸ਼ੀ ਦੀ ਗੱਲ ਹੈ, ਮੈਂ ਐੱਲ ਜੀ ਸਾਹਿਬ ਨੂੰ ਅਪੀਲ ਕਰਦਾ ਹਾਂ ਕਿ ਦਿੱਲੀ ਦੇ ਅਧਿਆਪਕਾਂ ਨੂੰ ਵੀ ਸਿਖਲਾਈ ਲਈ ਫਿਨਲੈਂਡ ਜਾਣ ਦੀ ਇਜਾਜ਼ਤ ਦਿੱਤੀ ਜਾਵੇ- ਅਰਵਿੰਦ ਕੇਜਰੀਵਾਲ

'ਆਪ' ਵੱਲੋਂ ਕੇਂਦਰੀ ਬਜਟ ਨੂੰ ਪੂੰਜੀਵਾਦੀ ਪੱਖੀ ਕਰਾਰ, ਕਿਹਾ, ਅੰਮ੍ਰਿਤ ਕਾਲ ਦੇ ਬਜਟ ਵਿੱਚ ਕਿਸਾਨਾਂ, ਜਵਾਨਾਂ ਅਤੇ ਮਹਿਲਾਵਾਂ ਲਈ ਕੁਝ ਨਹੀਂ

ਪੰਜਾਬ ਸਰਕਾਰ ਵੱਲੋਂ ਲਿੰਗ ਅਨੁਪਾਤ 'ਚ ਸੁਧਾਰ ਲਈ ਵਿਆਪਕ ਉਪਰਾਲੇ ਜਾਰੀ: ਡਾ. ਬਲਜੀਤ ਕੌਰ

ਪੰਜਾਬ ਦੇ ਪਿੰਡਾਂ ‘ਚ ਜਲ ਸਪਲਾਈ ਅਤੇ ਸੈਨੀਟੇਸ਼ਨ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਕਰਾਂਗੇ : ਜਿੰਪਾ

ਅਧਿਕਾਰੀ ਤੋਂ 5 ਲੱਖ ਰੁਪਏ ਦੀ ਜ਼ਬਰੀ ਵਸੂਲੀ ਕਰਨ ਵਾਲਾ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ