ਦੇਸ਼

ਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤ

November 25, 2022 11:27 AM

ਏਜੰਸੀਆਂ
ਨਵੀਂ ਦਿੱਲੀ/24 ਨਵੰਬਰ : ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਉਹ ਮੁਸਲਮਾਨਾਂ ਵਿੱਚ ਬਹੁ-ਵਿਆਹ ਅਤੇ ‘ਨਿਕਾਹ ਹਲਾਲਾ’ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਸੁਣਵਾਈ ਕਰਨ ਲਈ ਪੰਜ ਜੱਜਾਂ ਦੇ ਨਵੇਂ ਸੰਵਿਧਾਨਕ ਬੈਂਚ ਦਾ ਗਠਨ ਕਰੇਗਾ। ਇਸ ਮੁੱਦੇ ’ਤੇ ਇਕ ਜਨ ਹਿੱਤ ਪਟੀਸ਼ਨ ਦਾਖ਼ਲ ਕਰਨ ਵਾਲੇ ਵਕੀਲ ਅਸ਼ਵਿਨੀ ਉਪਾਧਿਆਏ ਨੇ ਚੀਫ ਜਸਟਿਸ ਡੀ.ਵਾਈ. ਚੰਦਰਚੂੜ ਅਤੇ ਜਸਟਿਸ ਹਿਮਾ ਕੋਹਲੀ ਤੇ ਜਸਟਿਸ ਜੇ.ਬੀ. ਪਾਰਦੀਵਾਲਾ ਦੇ ਬੈਂਚ ਨੂੰ ਅਪੀਲ ਕੀਤੀ ਸੀ ਕਿ ਇਸ ਮਾਮਲੇ ਵਿੱਚ ਸੰਵਿਧਾਨਕ ਬੈਂਚ ਨਵੇਂ ਸਿਰੇ ਤੋਂ ਗਠਿਤ ਕਰਨ ਦੀ ਲੋੜ ਹੈ, ਕਿਉਂਕਿ ਪਿਛਲੇ ਸੰਵਿਧਾਨਕ ਬੈਂਚ ਦੇ ਦੋ ਜੱਜ ਜਸਟਿਸ ਇੰਦਰਾ ਬੈਨਰਜੀ ਤੇ ਜਸਟਿਸ ਹੇਮੰਤ ਗੁਪਤਾ ਸੇਵਾਮੁਕਤ ਹੋ ਚੁੱਕੇ ਹਨ । ਇਸ ’ਤੇ ਚੀਫ ਜਸਟਿਸ ਚੰਦਰਚੂੜ ਨੇ ਕਿਹਾ, ‘ਅਸੀਂ ਇਕ ਨਵੇਂ ਬੈਂਚ ਦਾ ਗਠਨ ਕਰਾਂਗੇ।’

 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ