ਪੰਜਾਬ

ਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

November 25, 2022 11:47 AM

ਵੀ. ਪੀ. ਸਿੰਘ ਨਾਗਰਾ/ਜਤਿੰਦਰ ਸ਼ਰਮਾ
ਚੰਡੀਗੜ੍ਹ/ਝਬਾਲ/24 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੀਰਵਾਰ ਨੂੰ ਸਰਕਲ ਠੱਠੀ ਸੋਹਲ, ਤਰਨ ਤਾਰਨ ਜ਼ਿਲ੍ਹੇ ਵਿੱਚ ਤਾਇਨਾਤ ਮਾਲ ਕਾਨੂੰਗੋ ਓਮ ਪ੍ਰਕਾਸ਼ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਗੋ ਨੂੰ ਭਲਵਿੰਦਰ ਸਿੰਘ ਵਾਸੀ ਪਿੰਡ ਝਬਾਲ, ਜ਼ਿਲ੍ਹਾ ਤਰਨ ਤਾਰਨ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਹੈ। ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਮਾਲ ਅਧਿਕਾਰੀ ਉਸ ਦੇ ਰਿਸ਼ਤੇਦਾਰ ਦੀ ਹੱਦਬੰਦੀ ਰਿਪੋਰਟ ਦੇਣ ਬਦਲੇ ਉਸ ਕੋਲੋਂ 25,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ ਅਤੇ ਸੌਦਾ 10,000 ਰੁਪਏ ਵਿਚ ਤੈਅ ਹੋਇਆ ਹੈ। ਉਸ ਦੀ ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਵਿਜੀਲੈਂਸ ਦੀ ਇੱਕ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਉੂਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ