- 3-4 ਦਸਬੰਰ ਨੂੰ ਵਿਧਾਇਕਾਂ ਨੂੰ ਮਿਲ ਕੇ ਮੰਗ ਪੱਤਰ ਦਿੱਤੇ ਜਾਣਗੇ : ਬੇਅੰਤ ਕੌਰ ਪੱਟੀ
ਹਰਭਜਨ
ਪੱਟੀ/24 ਨਵੰਬਰ : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਾਮ ਉਚ ਅਧਿਕਾਰੀਆਂ ਅਤੇ ਵਿਧਾਇਕਾਂ ਰਹੀ ਭੇਜੇ ਜਾਣਗੇ ਮੰਗ ਪੱਤਰ ਸ਼ਬਦਾਂ ਦਾ ਪ੍ਰਗਟਾਵਾ ਆਲ ਪੰਜਾਬ ਆਂਗਣਵਾੜੀ ਯੂਨੀਅਨ ਬਲਾਕ ਪੱਟੀ ਦੀ ਪ੍ਰਧਾਨ ਬੇਅੰਤ ਕੌਰ ਪੱਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਬੇਅੰਤ ਕੌਰ ਪੱਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਉੱਚ ਅਧਿਕਾਰੀਆਂ ਅਤੇ ਵਿਧਾਇਕ ਨੂੰ ਮੰਗ ਪੱਤਰ ਦੇਣ ਤੇ ਸੰਘਰਸ਼ ਨੂੰ ਤੇਜ਼ ਕਰ ਦਿੱਤਾ ਹੈ ਤੇ ਸੰਘਰਸ਼ ਦੀ ਅਗਲੀ ਰਣਨੀਤੀ ਤਹਿ ਕਰ ਲਈ ਹੈ ।
ਯੂਨੀਅਨ ਦੀ ਸੂਬਾ ਕਮੇਟੀ ਵੱਲੋਂ ਇਹ ਫੈਸਲਾ ਕੀਤਾ ਗਿਆ ਕਿ ਪੰਜਾਬ ਸਰਕਾਰ ਕੋਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਮਨਵਾਉਣ ਲਈ 25 ਨਵੰਬਰ ਨੂੰ ਸੂਬੇ ਭਰ ਵਿਚ ਤਹਿਸੀਲ ਪੱਧਰ ਤੇ ਉੱਚ ਅਧਿਕਾਰੀਆਂ ਰਾਹੀਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਾਮ ਮੰਗ ਪੱਤਰ ਭੇਜੇ ਜਾਣਗੇ ਅਤੇ 3 ਤੇ 4 ਦਸੰਬਰ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਮਿਲ ਕੇ ਉਹਨਾਂ ਨੂੰ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਦਿੱਤਾ ਜਾਵੇਗਾ ਤੇ ਇਹ ਮੰਗ ਕੀਤੀ ਜਾਵੇਗੀ ਕਿ ਜਥੇਬੰਦੀ ਦੇ ਆਗੂਆਂ ਨੂੰ ਮੁੱਖ ਮੰਤਰੀ ਨਾਲ ਮਿਲਾ ਕੇ ਮੀਟਿੰਗ ਕਰਵਾਈ ਜਾਵੇ । ਉਨ੍ਹਾਂ ਕਿਹਾ ਕਿ ਪਹਿਲੇ ਲੰਬੇ ਸਮੇਂ ਤੋਂ ਸਰਕਾਰਾਂ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਜਾਇਜ਼ ਮੰਗਾਂ ਨੂੰ ਅੱਖੋ ਪਰੋਖੇ ਕੀਤਾ ਹੋਇਆ ਹੈ ।
ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ’ਤੇ ਗੌਰ ਨਾ ਕੀਤੀ ਗਈ ਤਾਂ ਸੰਘਰਸ਼ ਵੱਡੇ ਪੱਧਰ ’ਤੇ ਕੀਤਾ ਜਾਵੇਗਾ ।