Saturday, January 28, 2023
Saturday, January 28, 2023 ePaper Magazine
BREAKING NEWS
ਪੰਜਾਬ ਸਰਕਾਰ ਵਲੋਂ ਇੱਕਠੇ 500 ਆਮ ਆਦਮੀ ਕਲੀਨਿਕ ਖੋਲਣਾ ਸ਼ਲਾਘਾਯੋਗ ਕਦਮ : ਚੌਧਰੀ ਰਾਜਾ ਕਾਮਰੇਡ ਗੁਰਮੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਪੁਰਾਣੀਆਂ ਬਿਲਡਿੰਗਾਂ ਨੂੰ ਹਾਰ ਸ਼ਿੰਗਾਰ ਕਰ ਕੇ ਬਣਾਏ ਮੁਹੱਲਾ ਕਲੀਨਿਕ ਲੋਕਾਂ ਨਾਲ ਧੋਖਾ : ਕਾਂਗੜ, ਨਕੱਈ, ਸਿੰਗਲਾ ਬਾਬਾ ਬਲਰਾਜ ਮੰਦਰ ਵਿਖੇ ਮਨਾਇਆ ਗਿਆ ਧੂਮਧਾਮ ਨਾਲ ਬਸੰਤ ਪੰਚਮੀ ਦਾ ਤਿਉਹਾਰਸਾਈਕਲ ਪਾਰਟਾਂ ਦਾ ਭਰਿਆ ਟਰੱਕ ਖੋਹ ਕੇ ਭੱਜੇ ਵਿਅਕਤੀ ਪੁਲਿਸ ਨੇ ਟਰੱਕ ਸਮੇਤ ਕੀਤੇ ਕਾਬੂ12 ਫਰਵਰੀ ਨੂੰ ਸਰਹਿੰਦ ਵਿਖੇ ਲੱਗੇਗਾ ਮੁਫਤ ਬਵਾਸੀਰ, ਅੱਖਾਂ, ਨਕਲੀ ਅੰਗਾਂ ਅਤੇ ਨਿਉਰੋਥਰੈਪੀ ਦਾ ਚੈਕਅਪ ਅਤੇ ਅਪ੍ਰੇਸ਼ਨ ਕੈਂਪਰਾਣਾ ਗਰੁੱਪ ਵੱਲੋਂ ਝੰਡਾ ਲਹਿਰਾ ਕੇ ਮਨਾਇਆ ਗਿਆ ਦੇਸ਼ ਦਾ 74ਵਾਂ ਗਣਤੰਤਰ ਦਿਵਸ ਦੋ ਇਨੋਵਾ ਕਾਰ ਸਵਾਰ ਸਮੈਕ ਸਮੇਤ ਕਾਬੂਸੜਕ ਹਾਦਸੇ 'ਚ ਜ਼ਖਮੀ ਹੋਏ ਮੋਟਰਸਾਈਕਲ ਚਾਲਕ ਦੀ ਇਲਾਜ਼ ਦੌਰਾਨ ਹੋਈ ਮੌਤਨਵੀਂ ਬੋਤਲਾਂ ਵਿੱਚ ਪੁਰਾਣੀ ਸ਼ਰਾਬ ਵਾਂਗ ਹਨ, ਆਮ ਆਦਮੀ ਕਲੀਨਿਕ - ਵੜਿੰਗ

ਪੰਜਾਬ

10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

November 25, 2022 01:05 PM

ਬਿਊਰੋ ਚੀਫ਼
ਚੰਡੀਗੜ੍ਹ/24 ਨਵੰਬਰ : ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਵਿਖੇ ਤਾਇਨਾਤ ਮਾਲ ਪਟਵਾਰੀ ਲਖਬੀਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਮਾਮਲੇ ਵਿੱਚ ਗਿਰਦਾਵਰ ਤੇਜਿੰਦਰ ਸਿੰਘ ਗੋਲਡੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ ਅਤੇ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਜੁਗਰਾਜ ਸਿੰਘ ਵਾਸੀ ਪਿੰਡ ਉਸਮਾਨ ਸ਼ਹੀਦ, ਤਹਿਸੀਲ ਦਸੂਹਾ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਅਤੇ ਗਿਰਦਾਵਰ ਉਸਦੀ ਜੱਦੀ ਖੇਤੀਯੋਗ ਜ਼ਮੀਨ ਦੀ ਤਕਸੀਮ ਅਤੇ ਨਿਸ਼ਾਨਦੇਹੀ ਕਰਨ ਲਈ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ।
ਉਸਦੀ ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪਟਵਾਰੀ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਸ ਕੋਲੋਂ ਰਿਸ਼ਵਤ ਦੀ ਰਾਸ਼ੀ ਨੂੰ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਦੋਸ਼ੀਆਂ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪੰਜਾਬ ਸਰਕਾਰ ਵਲੋਂ ਇੱਕਠੇ 500 ਆਮ ਆਦਮੀ ਕਲੀਨਿਕ ਖੋਲਣਾ ਸ਼ਲਾਘਾਯੋਗ ਕਦਮ : ਚੌਧਰੀ ਰਾਜਾ

ਕਾਮਰੇਡ ਗੁਰਮੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਪੁਰਾਣੀਆਂ ਬਿਲਡਿੰਗਾਂ ਨੂੰ ਹਾਰ ਸ਼ਿੰਗਾਰ ਕਰ ਕੇ ਬਣਾਏ ਮੁਹੱਲਾ ਕਲੀਨਿਕ ਲੋਕਾਂ ਨਾਲ ਧੋਖਾ : ਕਾਂਗੜ, ਨਕੱਈ, ਸਿੰਗਲਾ

ਬਾਬਾ ਬਲਰਾਜ ਮੰਦਰ ਵਿਖੇ ਮਨਾਇਆ ਗਿਆ ਧੂਮਧਾਮ ਨਾਲ ਬਸੰਤ ਪੰਚਮੀ ਦਾ ਤਿਉਹਾਰ

ਸਾਈਕਲ ਪਾਰਟਾਂ ਦਾ ਭਰਿਆ ਟਰੱਕ ਖੋਹ ਕੇ ਭੱਜੇ ਵਿਅਕਤੀ ਪੁਲਿਸ ਨੇ ਟਰੱਕ ਸਮੇਤ ਕੀਤੇ ਕਾਬੂ

12 ਫਰਵਰੀ ਨੂੰ ਸਰਹਿੰਦ ਵਿਖੇ ਲੱਗੇਗਾ ਮੁਫਤ ਬਵਾਸੀਰ, ਅੱਖਾਂ, ਨਕਲੀ ਅੰਗਾਂ ਅਤੇ ਨਿਉਰੋਥਰੈਪੀ ਦਾ ਚੈਕਅਪ ਅਤੇ ਅਪ੍ਰੇਸ਼ਨ ਕੈਂਪ

ਰਾਣਾ ਗਰੁੱਪ ਵੱਲੋਂ ਝੰਡਾ ਲਹਿਰਾ ਕੇ ਮਨਾਇਆ ਗਿਆ ਦੇਸ਼ ਦਾ 74ਵਾਂ ਗਣਤੰਤਰ ਦਿਵਸ

ਦੋ ਇਨੋਵਾ ਕਾਰ ਸਵਾਰ ਸਮੈਕ ਸਮੇਤ ਕਾਬੂ

ਸੜਕ ਹਾਦਸੇ 'ਚ ਜ਼ਖਮੀ ਹੋਏ ਮੋਟਰਸਾਈਕਲ ਚਾਲਕ ਦੀ ਇਲਾਜ਼ ਦੌਰਾਨ ਹੋਈ ਮੌਤ

ਪੰਜਾਬ ਪੁਲਿਸ ਵੱਲੋਂ ਫਾਜ਼ਿਲਕਾ ਤੋਂ ਰਾਜਸਥਾਨ ਅਧਾਰਤ ਹਥਿਆਰਾਂ ਦੇ ਦੋ ਤਸਕਰ ਗ੍ਰਿਫ਼ਤਾਰ; 8 ਪਿਸਤੌਲ, ਜਾਅਲੀ ਕਰੰਸੀ ਬਰਾਮਦ