ਸੁਭਾਸ਼ ਚੰਦਰ
ਸਮਾਣਾ/24 ਨਵੰਬਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪਟਿਆਲਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰ ਸਿੰਘ ਵੱਲੋਂ ਬਲਾਕ ਸਮਾਣਾ ਦੇ ਖੇਤੀਬਾੜੀ ਅਫ਼ਸਰ ਡਾ. ਸਤੀਸ਼ ਕੁਮਾਰ ਚੌਧਰੀ ਨਾਲ ਪਿੰਡ ਬਿਸ਼ਨਪੁਰਾ ਦੇ ਕਿਸਾਨ ਸ. ਪਰਮਿੰਦਰ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ ਗਿਆ ਅਤੇ ਕਣਕ ਦੀ ਫਸਲ ਦਾ ਨਿਰੀਖਣ ਕਰਨ ਸਮੇਂ ਤਣੇ ਦੀ ਗੁਲਾਬੀ ਸੁੰਡੀ ਦਾ ਹਮਲਾ ਵੇਖਣ ਵਿਚ ਆਇਆ ਹੈ l ਇਸ ਮੌਕੇ ਤੇ ਉਨ੍ਹਾਂ ਨੇ ਕਿਹਾ ਕਿ ਇਹ ਸੁੰਡੀਆ ਛੋਟੇ ਬੂਟਿਆ ਦੇ ਤਣਿਆ ਵਿਚ ਮੋਰੀਆਂ ਕਰ ਕੇ ਅੰਦਰ ਚਲੀ ਜਾਂਦੀਆਂ ਹਨ, ਅਤੇ ਅੰਦਰਲਾ ਮਾਦਾ ਖਾਂਦੀਆਂ ਹਨ । ਜਿਸ ਨਾਲ ਬੂਟੇ ਪੀਲੇ ਪੈ ਜਾਂਦੇ ਹਨ, ਸੁੱਕ ਜਾਂਦੇ ਹਨ ਅਤੇ ਆਖੀਰ ਵਿੱਚ ਮਰ ਜਾਂਦੇ ਹਨ ਅਤੇ ਜੇਕਰ ਪਿਛਲੀ ਝੋਨੇ ਦੀ ਫ਼ਸਲ ਉੱਪਰ ਤਣੇ ਦੀ ਗੁਲਾਬੀ ਸੁੰਡੀ ਦਾ ਹਮਲਾ ਜ਼ਿਆਦਾ ਹੋਵੇ ਤਾਂ ਕਣਕ ਦੀ ਅਕਤੂਬਰ ਵਿਚ ਬਿਜਾਈ ਨਾ ਕਰੋ। ਦਿਨ ਸਮੇਂ ਪਾਣੀ ਲਗਾਉਣ ਨੂੰ ਤਰਜੀਹ ਦਿੱਤੀ ਜਾਵੇ ਤਾਂ ਕਿ ਪੰਛੀ ਵੱਧ ਤੋਂ ਵੱਧ ਸੁੰਡੀਆਂ ਦਾ ਸ਼ਿਕਾਰ ਕਰ ਸਕਣ, ਉਨ੍ਹਾਂ ਨੇ ਇਹ ਦੱਸਿਆ ਕਿ ਜੇਕਰ ਹਮਲਾ ਜ਼ਿਆਦਾ ਹੋਵੇ ਤਾਂ 7 ਕਿਲੋ ਮੋਰਟੈਲ / ਰੀਜੈਂਟ 0.3 ਜੀ (ਫਿਪਰੋਨਿਲ) ਜਾਂ ਇਕ ਲੀਟਰ ਡਰਸਬਾਨ 20 ਈ.ਸੀ. (ਕਲੋਰੋਪਾਈਰੀਫਾਸ) ਨੂੰ 20 ਕਿਲੋ ਸਲਾਬੀ ਮਿੱਟੀ ਨਾਲ ਰਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਪਹਿਲਾਂ ਪਾਣੀ ਲਗਾਉਣ ਤੋਂ ਪਹਿਲਾ ਛੱਟਾ ਦਿਓ । ਇਸ ਦੇ ਸੀ ਬਦਲ ਵਿੱਚ 50 ਮਿਲੀਲਿਟਰ ਪ੍ਰਤੀ ਏਕੜ ਕੋਰਾਜਨ 18.5 ਐਸ ਸੀ ( ਕਲੋਰਐਟਰਾਨਿਲੀਪਰੌਲ) ਨੂੰ 80-100 ਲੀਟਰ ਪਾਣੀ ਵਿੱਚ ਘੋਲ ਕੇ ਨੈਪਸੈਕ ਪੰਪ ਨਾਲ ਸਅ ਕਰੋ ਇਸ ਮੌਕੇ ਹਾਜਰ ਬਲਾਕ ਖੇਤੀਬਾੜੀ ਅਫਸਰ ਸਮਾਣਾ ਡਾ. ਸਤੀਸ ਕੁਮਾਰ ਚੌਧਰੀ ਵੱਲੋਂ ਬਲਾਕ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਆਪਣੀ ਕਣਕ ਦੀ ਫਸਲ ਦਾ ਸਵੇਰੇ ਅਤੇ ਸਾਮ ਨੂੰ ਲਗਾਤਾਰ ਸਰਵੇਖਣ ਕਰਦੇ ਰਹਿਣ ਅਤੇ ਜਦੋਂ ਵੀ ਕਿਸੇ ਕੀੜੇ ਮਕੌੜੇ ਦਾ ਹਮਲਾ ਵੇਖਣ ਵਿੱਚ ਆਵੇ ਤਾਂ ਤਰੁੰਤ ਬਲਾਕ ਖੇਤੀਬਾੜੀ ਦਫਤਰ ਦੇ ਅਧਿਕਾਰੀਆਂ/ ਕਰਮਚਾਰੀਆ ਨਾਲ ਸਪੰਰਕ ਕਰਨ। ਡਾ.ਜਸਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਵੱਲੋਂ ਕਿਸਾਨਾ ਨੂੰ ਅਪੀਲ ਕੀਤੀ ਗਈ ਕਿ ਕੀੜੇ ਮਾਰ ਦਵਾਈਆਂ ਯੂਨੀਵਰਸਿਟੀ ਅਤੇ ਖੇਤੀਬਾੜੀ ਵਿਭਾਗ ਵੱਲੋ ਸਿਫਾਰਸ਼ ਕੀਤੀਆ ਗਈਆ ਹੀ ਵਰਤੀਆਂ ਜਾਣ।ਇਸ ਸਮੇਂ ਡਾ. ਸੁਭਾਸ ਚੰਦਰ ਖੇਤੀਬਾੜੀ ਵਿਸਥਾਰ ਅਫਸਰ, ਸੀ ਉਮ ਪ੍ਰਕਾਸ ਹਾਜਰ ਸਨ।