Saturday, January 28, 2023
Saturday, January 28, 2023 ePaper Magazine
BREAKING NEWS
ਰਾਜ ਸਭਾ ਮੈਂਬਰ ਰਾਘਵ ਚੱਢਾ ਇੰਡੀਆ ਯੂਕੇ ਆਊਟਸਟੈਂਡਿੰਗ ਅਚੀਵਰਜ਼ ਅਵਾਰਡ ਨਾਲ ਹੋਏ ਸਨਮਾਨਿਤਨਗਰ ਕੌਂਸਲ ਨਾਭਾ-ਪ੍ਰਧਾਨ ਸੁਜਾਤਾ ਚਾਵਲਾ ਦੀ ਅਗਵਾਈ ਵਿੱਚ ਸ਼ਹਿਰ ਵਾਸੀਆਂ ਨੂੰ ਕੂੜੇ ਤੋਂ ਤਿਆਰ ਕੀਤੀ ਖਾਦ ਵੰਡੀ ਪੰਜਾਬ ਸਰਕਾਰ ਵਲੋਂ ਇੱਕਠੇ 500 ਆਮ ਆਦਮੀ ਕਲੀਨਿਕ ਖੋਲਣਾ ਸ਼ਲਾਘਾਯੋਗ ਕਦਮ : ਚੌਧਰੀ ਰਾਜਾ ਕਾਮਰੇਡ ਗੁਰਮੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਪੁਰਾਣੀਆਂ ਬਿਲਡਿੰਗਾਂ ਨੂੰ ਹਾਰ ਸ਼ਿੰਗਾਰ ਕਰ ਕੇ ਬਣਾਏ ਮੁਹੱਲਾ ਕਲੀਨਿਕ ਲੋਕਾਂ ਨਾਲ ਧੋਖਾ : ਕਾਂਗੜ, ਨਕੱਈ, ਸਿੰਗਲਾ ਬਾਬਾ ਬਲਰਾਜ ਮੰਦਰ ਵਿਖੇ ਮਨਾਇਆ ਗਿਆ ਧੂਮਧਾਮ ਨਾਲ ਬਸੰਤ ਪੰਚਮੀ ਦਾ ਤਿਉਹਾਰਸਾਈਕਲ ਪਾਰਟਾਂ ਦਾ ਭਰਿਆ ਟਰੱਕ ਖੋਹ ਕੇ ਭੱਜੇ ਵਿਅਕਤੀ ਪੁਲਿਸ ਨੇ ਟਰੱਕ ਸਮੇਤ ਕੀਤੇ ਕਾਬੂ12 ਫਰਵਰੀ ਨੂੰ ਸਰਹਿੰਦ ਵਿਖੇ ਲੱਗੇਗਾ ਮੁਫਤ ਬਵਾਸੀਰ, ਅੱਖਾਂ, ਨਕਲੀ ਅੰਗਾਂ ਅਤੇ ਨਿਉਰੋਥਰੈਪੀ ਦਾ ਚੈਕਅਪ ਅਤੇ ਅਪ੍ਰੇਸ਼ਨ ਕੈਂਪਰਾਣਾ ਗਰੁੱਪ ਵੱਲੋਂ ਝੰਡਾ ਲਹਿਰਾ ਕੇ ਮਨਾਇਆ ਗਿਆ ਦੇਸ਼ ਦਾ 74ਵਾਂ ਗਣਤੰਤਰ ਦਿਵਸ ਦੋ ਇਨੋਵਾ ਕਾਰ ਸਵਾਰ ਸਮੈਕ ਸਮੇਤ ਕਾਬੂ

ਪੰਜਾਬ

ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਨਵੀਂ ਦਿਸ਼ਾ ਦੇਣਗੇ ਸਕੂਲ ਆਫ ਐਮੀਨੈਸ: ਬੈਂਸ

November 25, 2022 01:49 PM

ਬਿਊਰੋ ਚੀਫ਼
ਚੰਡੀਗੜ੍ਹ/24 ਨਵੰਬਰ : ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦੀ ਹੀ ਸੂਬੇ ਦੇ ਬੱਚਿਆਂ ਨੂੰ ਮਿਆਰੀ ਸਕੂਲ ਸਿੱਖਿਆ ਮਿਲਣਾ ਯਕੀਨੀ ਬਣਾਉਣ ਲਈ ਆਪਣੇ ਇਕ ਹੋਰ ਚੋਣ ਵਾਅਦੇ ਅਨੁਸਾਰ ਸਕੂਲ ਆਫ਼ ਐਮੀਨੈਸ ਬਨਾਉਣ ਦੀ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰ ਰਹੀ ਹੈ । ਇਹ ਪ੍ਰਗਟਾਵਾ ਇਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਕੀਤਾ। ਸਕੂਲ ਆਫ ਐਮੀਨੈੱਸ ਦੀ ਸਮੁੱਚੀ ਯੋਜਨਾਬੰਦੀ ਬਾਰੇ ਜਾਣਕਾਰੀ ਦਿੰਦਿਆਂ ਸ. ਬੈਂਸ ਨੇ ਦੱਸਿਆ ਕਿ ਪੰਜਾਬ ਦੀ ਸਕੂਲ ਸਿੱਖਿਆ ਨੂੰ ਨਵੀਂ ਦਿਸ਼ਾ ਦੇਣ ਵਾਲਾ ਇਹ ਉਪਰਾਲਾ ਬਹੁਤ ਜਲਦ ਪੰਜਾਬ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਸ਼ੁਰੂ ਕਰ ਦੇਣਗੇ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਆਉਣ ਵਾਲੇ ਦੋ ਹਫਤਿਆਂ ਦੇ ਦੌਰਾਨ ਹੀ ‘‘ਸਕੂਲ ਆਫ ਐਮੀਨੈੱਸ’’ ਦਾ ਨੀਂਹ ਪੱਥਰ ਰੱਖਣ ਗ ਕਰਨਗੇ । ਸ. ਬੈਂਸ ਨੇ ਦੱਸਿਆ ਕਿ ਇਹਨਾਂ ਸਕੂਲਾਂ ਦਾ ਵਿੱਦਿਅਕ ਪੱਧਰ ਬਹੁਤ ਹੀ ਅੰਤਰ ਰਾਸ਼ਟਰੀ ਪੱਧਰ ਦਾ ਹੋਵੇਗਾ ਜਿਸਨੂੰ ਪ੍ਰਭਾਵਸ਼ਾਲੀ ਬਣਾਉਣ ਵਾਸਤੇ ਉਹ ਨਿੱਜੀ ਦਿਲਚਸਪੀ ਲੈ ਕੇ ਹਰ ਹਫਤੇ ਡਿਜਾਈਨ ਅਤੇ ਰੰਗ-ਰੋਗਨ ਸਬੰਧੀ ਅਧਿਕਾਰੀਆਂ ਤੇ ਆਰਕੀਟੈਕਟਾਂ ਨਾਲ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪਹਿਲੇ ਗੇੜ ਦੌਰਾਨ ਪੰਜਾਬ ਵਿੱਚ 100 ਸਕੂਲ ਆਫ਼ ਐਮੀਨੈਸ ਬਣਾਏ ਜਾ ਰਹੇ ਹਨ।
ਸਿੱਖਿਆ ਮੰਤਰੀ ਸ. ਬੈਂਸ ਨੇ ਦੱਸਿਆ ਕਿ ਇਹਨਾਂ ਸਕੂਲਾਂ ਦੀ ਪੜਾਈ ਦਾ ਪੱਧਰ ਪ੍ਰਾਈਵੇਟ ਸਕੂਲਾਂ ਨਾਲੋਂ ਕਿਤੇ ਬਿਹਤਰ ਹੋਵੇਗਾ ਅਤੇ ਉਹਨਾਂ ਨੂੰ ਇਹ ਯਕੀਨ ਹੀ ਨਹੀ ਬਲਕਿ ਵਿਸ਼ਵਾਸ ਵੀ ਹੈ ਕਿ ਨਵੇਂ ਵਿੱਦਿਅਕ ਸੈਸ਼ਨ ਤੋਂ ਇਹ ਸਕੂਲ ਮਾਪਿਆਂ ਦੀ ਪਹਿਲੀ ਪਸੰਦ ਬਣਨਗੇ। ਸਿੱਖਿਆ ਮੰਤਰੀ ਅਨੁਸਾਰ ਉਹ ਪੰਜਾਬ ਦੇ ਸਿੱਖਿਆ ਸਿਸਟਮ ਨੂੰ ਸਿਰਫ ਰਾਸ਼ਟਰੀ ਹੀ ਨਹੀਂ ਬਲਕਿ ਅੰਤਰਰਾਸ਼ਟਰੀ ਪੱਧਰ ਦਾ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਵਾਸਤੇ ਯਤਨਸ਼ੀਲ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵੀ ਪੰਜਾਬ ਦੀ ਸਕੂਲ ਸਿੱਖਿਆ ਨੂੰ ਸਮੇਂ ਦੀ ਹਾਣ ਦੀ ਬਣਾਉਣ ਵਾਸਤੇ ਨਿੱਜੀ ਦਿਲਚਸਪੀ ਲੈ ਰਹੇ ਹਨ। ਸ. ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਸਕੂਲ ਸਿੱਖਿਆ ਨੂੰ ਪੂਰੇ ਦੇਸ਼ ਵਿੱਚੋਂ ਨਮੂਨੇ ਦੀ ਸਿੱਖਿਆ ਬਣਾਉਣ ਵਾਸਤੇ ਵਚਨਬੱਧ ਹੈ ਅਤੇ ਸਿੱਖਿਆ ਪ੍ਰਬੰਧ ਦੇ ਸੁਧਾਰਾਂ ਵਾਸਤੇ ਉਹ ਕੋਈ ਵੀ ਕਸਰ ਬਾਕੀ ਨਹੀਂ ਛੱਡਣਗੇ।

 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਨਗਰ ਕੌਂਸਲ ਨਾਭਾ-ਪ੍ਰਧਾਨ ਸੁਜਾਤਾ ਚਾਵਲਾ ਦੀ ਅਗਵਾਈ ਵਿੱਚ ਸ਼ਹਿਰ ਵਾਸੀਆਂ ਨੂੰ ਕੂੜੇ ਤੋਂ ਤਿਆਰ ਕੀਤੀ ਖਾਦ ਵੰਡੀ

ਪੰਜਾਬ ਸਰਕਾਰ ਵਲੋਂ ਇੱਕਠੇ 500 ਆਮ ਆਦਮੀ ਕਲੀਨਿਕ ਖੋਲਣਾ ਸ਼ਲਾਘਾਯੋਗ ਕਦਮ : ਚੌਧਰੀ ਰਾਜਾ

ਕਾਮਰੇਡ ਗੁਰਮੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਪੁਰਾਣੀਆਂ ਬਿਲਡਿੰਗਾਂ ਨੂੰ ਹਾਰ ਸ਼ਿੰਗਾਰ ਕਰ ਕੇ ਬਣਾਏ ਮੁਹੱਲਾ ਕਲੀਨਿਕ ਲੋਕਾਂ ਨਾਲ ਧੋਖਾ : ਕਾਂਗੜ, ਨਕੱਈ, ਸਿੰਗਲਾ

ਬਾਬਾ ਬਲਰਾਜ ਮੰਦਰ ਵਿਖੇ ਮਨਾਇਆ ਗਿਆ ਧੂਮਧਾਮ ਨਾਲ ਬਸੰਤ ਪੰਚਮੀ ਦਾ ਤਿਉਹਾਰ

ਸਾਈਕਲ ਪਾਰਟਾਂ ਦਾ ਭਰਿਆ ਟਰੱਕ ਖੋਹ ਕੇ ਭੱਜੇ ਵਿਅਕਤੀ ਪੁਲਿਸ ਨੇ ਟਰੱਕ ਸਮੇਤ ਕੀਤੇ ਕਾਬੂ

12 ਫਰਵਰੀ ਨੂੰ ਸਰਹਿੰਦ ਵਿਖੇ ਲੱਗੇਗਾ ਮੁਫਤ ਬਵਾਸੀਰ, ਅੱਖਾਂ, ਨਕਲੀ ਅੰਗਾਂ ਅਤੇ ਨਿਉਰੋਥਰੈਪੀ ਦਾ ਚੈਕਅਪ ਅਤੇ ਅਪ੍ਰੇਸ਼ਨ ਕੈਂਪ

ਰਾਣਾ ਗਰੁੱਪ ਵੱਲੋਂ ਝੰਡਾ ਲਹਿਰਾ ਕੇ ਮਨਾਇਆ ਗਿਆ ਦੇਸ਼ ਦਾ 74ਵਾਂ ਗਣਤੰਤਰ ਦਿਵਸ

ਦੋ ਇਨੋਵਾ ਕਾਰ ਸਵਾਰ ਸਮੈਕ ਸਮੇਤ ਕਾਬੂ

ਸੜਕ ਹਾਦਸੇ 'ਚ ਜ਼ਖਮੀ ਹੋਏ ਮੋਟਰਸਾਈਕਲ ਚਾਲਕ ਦੀ ਇਲਾਜ਼ ਦੌਰਾਨ ਹੋਈ ਮੌਤ