Saturday, January 28, 2023
Saturday, January 28, 2023 ePaper Magazine
BREAKING NEWS
ਮੀਤ ਹੇਅਰ ਵੱਲੋਂ ਖਿਡਾਰੀਆਂ ਦੀ ਮੈਸ ਦੀ ਅਚਨਚੇਤੀ ਚੈਕਿੰਗਰਾਜ ਸਭਾ ਮੈਂਬਰ ਰਾਘਵ ਚੱਢਾ ਇੰਡੀਆ ਯੂਕੇ ਆਊਟਸਟੈਂਡਿੰਗ ਅਚੀਵਰਜ਼ ਅਵਾਰਡ ਨਾਲ ਹੋਏ ਸਨਮਾਨਿਤਨਗਰ ਕੌਂਸਲ ਨਾਭਾ-ਪ੍ਰਧਾਨ ਸੁਜਾਤਾ ਚਾਵਲਾ ਦੀ ਅਗਵਾਈ ਵਿੱਚ ਸ਼ਹਿਰ ਵਾਸੀਆਂ ਨੂੰ ਕੂੜੇ ਤੋਂ ਤਿਆਰ ਕੀਤੀ ਖਾਦ ਵੰਡੀ ਪੰਜਾਬ ਸਰਕਾਰ ਵਲੋਂ ਇੱਕਠੇ 500 ਆਮ ਆਦਮੀ ਕਲੀਨਿਕ ਖੋਲਣਾ ਸ਼ਲਾਘਾਯੋਗ ਕਦਮ : ਚੌਧਰੀ ਰਾਜਾ ਕਾਮਰੇਡ ਗੁਰਮੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਪੁਰਾਣੀਆਂ ਬਿਲਡਿੰਗਾਂ ਨੂੰ ਹਾਰ ਸ਼ਿੰਗਾਰ ਕਰ ਕੇ ਬਣਾਏ ਮੁਹੱਲਾ ਕਲੀਨਿਕ ਲੋਕਾਂ ਨਾਲ ਧੋਖਾ : ਕਾਂਗੜ, ਨਕੱਈ, ਸਿੰਗਲਾ ਬਾਬਾ ਬਲਰਾਜ ਮੰਦਰ ਵਿਖੇ ਮਨਾਇਆ ਗਿਆ ਧੂਮਧਾਮ ਨਾਲ ਬਸੰਤ ਪੰਚਮੀ ਦਾ ਤਿਉਹਾਰਸਾਈਕਲ ਪਾਰਟਾਂ ਦਾ ਭਰਿਆ ਟਰੱਕ ਖੋਹ ਕੇ ਭੱਜੇ ਵਿਅਕਤੀ ਪੁਲਿਸ ਨੇ ਟਰੱਕ ਸਮੇਤ ਕੀਤੇ ਕਾਬੂ12 ਫਰਵਰੀ ਨੂੰ ਸਰਹਿੰਦ ਵਿਖੇ ਲੱਗੇਗਾ ਮੁਫਤ ਬਵਾਸੀਰ, ਅੱਖਾਂ, ਨਕਲੀ ਅੰਗਾਂ ਅਤੇ ਨਿਉਰੋਥਰੈਪੀ ਦਾ ਚੈਕਅਪ ਅਤੇ ਅਪ੍ਰੇਸ਼ਨ ਕੈਂਪਰਾਣਾ ਗਰੁੱਪ ਵੱਲੋਂ ਝੰਡਾ ਲਹਿਰਾ ਕੇ ਮਨਾਇਆ ਗਿਆ ਦੇਸ਼ ਦਾ 74ਵਾਂ ਗਣਤੰਤਰ ਦਿਵਸ

ਦੇਸ਼

ਨਾਂਦਿਆੜ ਹਲਕੇ ਦੇ ਸਿੱਖਾਂ ਵੱਲੋਂ ‘ਆਪ’ ਦੀ ਹਮਾਇਤ

December 01, 2022 11:20 AM

- ਗੁਰਦੁਆਰਾ ਸਾਹਿਬ ਨਤਮਸਤਕ ਹੋਏ ਰੰਧਾਵਾ, ਸਥਾਨਕ ‘ਆਪ’ ਉਮੀਦਵਾਰ ਨੂੰ ਕੀਤਾ ਸਨਮਾਨਿਤ

ਚੰਦਰਪਾਲ ਅੱਤਰੀ
ਲਾਲੜੂ/30 ਨਵੰਬਰ : ਗੁਜਰਾਤ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਲਗਾਤਾਰ ਘਰ-ਘਰ ਰਾਬਤਾ ਕਾਇਮ ਕਰ ਰਹੀ ਹੈ ਤੇ ਇਸੇ ਲੜੀ ਤਹਿਤ ਅੱਜ ਗੁਜਰਾਤ ਦੇ ਹਲਕਾ ਨਾਂਦਿਆੜ ਵਿੱਚ ਚੋਣ ਪ੍ਰਚਾਰ ਕਰਨ ਪੁੱਜੇ ਡੇਰਾਬੱਸੀ ਦੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਤੇ ਹਲਕਾ ਨਾਂਦਿਆੜ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਸ਼ਦ ਵਾਘੇਲਾ ਸਥਾਨਕ ਗੁਰਦੁਆਰਾ ਸਿੰਘ ਸਭਾ ਵਿੱਚ ਨਤਮਸਤਕ ਹੋਏ, ਜਿੱਥੇ ਸਥਾਨਕ ਸਿੱਖ ਭਾਈਚਾਰੇ ਨੇ ਉਨ੍ਹਾਂ ਦਾ ਸਿਰੋਪਾਓ ਪਾ ਕੇ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਹਲਕਾ ਵਿਧਾਇਕ ਨਾਲ ਡੇਰਾਬੱਸੀ ਹਲਕੇ ਦੀ ਵੱਡੀ ਟੀਮ ਵੀ ਮੌਜੂਦ ਰਹੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਰੰਧਾਵਾ ਨੇ ਦੱਸਿਆ ਕਿ ਗੁਜਰਾਤ ਦੇ ਵੋਟਰਾਂ ਵਿੱਚ ਆਮ ਆਦਮੀ ਪਾਰਟੀ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਉੱਥੋਂ ਦੇ ਲੋਕ ਪਾਰਟੀ ਨੂੰ ਪੂਰਾ ਸਮਰਥਨ ਦੇ ਰਹੇ ਹਨ। ਸ. ਰੰਧਾਵਾ ਨੇ ਕਿਹਾ ਕਿ ਆਪ ਦੇ ਵੱਧਦੇ ਗ੍ਰਾਫ ਤੋਂ ਭਾਜਪਾ ਘਬਰਾ ਗਈ ਹੈ ਤੇ ਹੁਣ ਉਹ ਫਿਰਕੂ ਪੱਤੇ ਖੇਡ ਰਹੀ ਹੈ, ਜਦਕਿ ਲੋਕ ਇਸ ਪਾਰਟੀ ਦੀ ਅਸਲੀਅਤ ਨੂੰ ਜਾਣ ਚੁੱਕੇ ਹਨ। ਆਪਣੇ ਦੌਰੇ ਦੌਰਾਨ ਹਲਕਾ ਵਿਧਾਇਕ ਨੇ ਆਪਣੀ ਸਥਾਨਕ ਟੀਮ ਨਾਲ ਘਰ-ਘਰ ਪ੍ਰਚਾਰ ਕਰਨ ਦੇ ਨਾਲ-ਨਾਲ ਨੁੱਕੜ ਮੀਟਿੰਗਾਂ ਤੇ ਛੋਟਾ ਰੋਡ ਸ਼ੋਅ ਵੀ ਕੀਤਾ।ਹਲਕਾ ਵਿਧਾਇਕ ਨੇ ਕਿਹਾ ਕਿ ਪਿੰਡਾਂ ਵਿੱਚ ਲੋਕ ਖੁੱਲ੍ਹ ਕੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਆ ਗਏ ਹਨ, ਜਦਕਿ ਸ਼ਹਿਰੀ ਵੋਟ ਅਜੇ ਚੁੱਪ ਹੈ, ਪਰ ਉਨ੍ਹਾਂ ਨੂੰ ਯਕੀਨ ਹੈ ਕਿ ਐਤਕੀਂ ਇਹ ਵੋਟ ਵੀ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਭੁਗਤੇਗੀ। ਉਨ੍ਹਾਂ ਗੁਜਰਾਤੀ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇੱਕ ਵਾਰ ਆਮ ਆਦਮੀ ਪਾਰਟੀ ਨੂੰ ਮੌਕਾ ਜ਼ਰੂਰ ਦੇਣ ਤਾਂ ਜੋ ਉਨ੍ਹਾਂ ਨੂੰ ਉਹ ਇੱਥੇ ਵੀ ਪੰਜਾਬ ਤੇ ਦਿੱਲੀ ਵਰਗੀਆਂ ਸਹੂਲਤਾਂ ਦੇ ਸਕਣ।

 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਪੀਐਸਪੀਸੀਐਲ ਦੇ ਮੁੱਖ ਦਫਤਰ ਵਿਖੇ ਗਣਤੰਤਰ ਦਿਵਸ ਸਮਾਗਮ

ਫਸਲਾਂ ਦੇ ਉਜਾੜੇ ਤੋਂ ਅੱਕੇ ਕਿਸਾਨਾਂ ਨੇ ਪ੍ਰਬੰਧਕੀ ਅੱਗੇ ਲਿਆ ਕੇ ਛੱਡੇ ਆਵਾਰਾ ਪਸ਼ੂ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਦੀ ਹਾਜ਼ਰੀ 'ਚ ਕੰਵਰਦੀਪ ਸਿੰਘ ਨੇ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਰਾਘਵ ਚੱਢਾ ਨੂੰ "ਇੰਡੀਆ ਯੂਕੇ ਆਊਟਸਟੈਂਡਿੰਗ ਅਚੀਵਰਜ਼ ਆਨਰ" ਨਾਲ ਕੀਤਾ ਜਾਵੇਗਾ ਸਨਮਾਨਿਤ

ਰਾਜ ਪੱਧਰੀ ਪ੍ਰੋਜੈਕਟ "ਸਕੂਲ ਆਫ ਐਮੀਨੈਂਸ" ਦੀ ਸ਼ੁਰੂਆਤ ਅੱਜ ਤੋਂ

ਕੰਵਰਦੀਪ ਸਿੰਘ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਪੰਜਾਬ ਦੇ ਚੇਅਰਮੈਨ ਨਿਯੁਕਤ

ਜ਼ਿਲ੍ਹੇ ਦੀਆਂ ਸੜਕਾਂ ਤੇ ਨਾਮ, ਨਾਮ ਪੱਟੀਆਂ ਅਤੇ ਸੂਚਨਾਂ ਬੋਰਡ ਪੰਜਾਬੀ ਵਿੱਚ ਲਿਖਵਾਉਣਾ ਯਕੀਨੀ ਬਣਾਉਣ ਦੇ ਹੁਕਮ

ਸੁਪਰੀਮ ਕੋਰਟ ਕਾਲੇਜੀਅਮ ਨੇ ਸੀਨੀਅਰ ਵਕੀਲ ਸੌਰਭ ਕਿਰਪਾਲ ਨੂੰ ਜੱਜ ਨਿਯੁਕਤ ਕਰਨ ਦੀ ਸਿਫ਼ਾਰਸ ਦੁਹਰਾਈ

ਮੁੰਬਈ-ਗੋਆ ਹਾਈਵੇਅ ’ਤੇ ਟਰੱਕ ਤੇ ਵੈਨ ਵਿਚਾਲੇ ਟੱਕਰ ’ਚ 9 ਮੌਤਾਂ

ਮੋਰਿੰਡਾ ਪੁਲਿਸ ਵਲੋਂ 20 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਕਾਬੂ-