Saturday, January 28, 2023
Saturday, January 28, 2023 ePaper Magazine
BREAKING NEWS
ਪ੍ਰਵਾਨਿਤ ਨਕਸ਼ੇ ਤੋਂ ਉਲਟ ਜਾ ਕੇ ਦੁਕਾਨ ਵਧਾ ਕਰਨ ਵਾਲੇ 55 ਲੋਕਾਂ ਨੂੰ ਨਗਰ ਨਿਗਮ ਅਬੋਹਰ ਵੱਲੋਂ ਜਾਰੀ ਨੋਟਿਸਬਾਬਾ ਸਾਹਿਬ ਚੇਤਨਾ ਮਿਸ਼ਨ ਵੱਲੋਂ ਗਣਤੰਤਰਤਾ ਦਿਵਸ ਧੂਮਧਾਮ ਨਾਲ ਮਨਾਇਆਉਲਾਣਾ ਸਕੂਲ ਚ ਮਨਾਇਆ ਗਿਆ ਗਣਤੰਤਰ ਦਿਵਸ ਵਮੁਕਤ ਕਬੀਲਿਆਂ ਦੇ ਲੋਕਾਂ ਦੀ ਆਵਾਜ਼ ਦਬਾਉਣ ਲਈ ਆਗੂਆਂ ਤੇ ਝੂਠੇ ਪਰਚੇ ਕੀਤੇ: ਆਗੂਐੱਸ ਆਰ ਐੱਸ ਵਿੱਦਿਆਪੀਠ ਸਮਾਣਾ ਵਿਚ ਮਨਾਇਆ ਗਿਆ ਗਣਤੰਤਰ ਦਿਵਸ ਤੇ ਬਸੰਤ ਪੰਚਮੀ ਦਾ ਤਿਉਹਾਰ ਪੰਜਾਬ ਸਰਕਾਰ ਦੀ ਨਵੀਂ ਸਕਰੈਪ ਪਾਲਸੀ ਵਿਰੁੱਧ ਪੰਜਾਬ ਭਰ ਦੇ ਟੈਕਸੀ ਚਾਲਕਾਂ ਵੱਲੋਂ ਸੰਘਰਸ਼ ਦਾ ਐਲਾਨ।ਦੇਸ਼ ਭਗਤ ਯੂਨੀਵਰਸਿਟੀ ਵਿਖੇ ਫਾਰਮੇਸੀ ਦੀ ਫੈਕਲਟੀ ਨੇ ਮਨਾਇਆ ਮਹਿਲਾ ਸ਼ਕਤੀ-ਗਣਤੰਤਰ ਦਿਵਸ ਗੁਰੂ ਸਾਹਿਬਾਨਾਂ ਨੇ ਸਾਨੂੰ ਸੱਚੇ ਮਾਰਗ ਚੱਲਦਿਆਂ ਉਸਤਤ ਕਟੇ ਜਹਾਨ ਦਾ ਨਿਵੇਕਲਾ ਰਾਹ ਦਿੱਤਾ - ਚੇਅਰਮੈਨ ਕੁਦਨੀ ਮਿਲਨ ਹੰਸ ਨੂੰ ਮੈਗਜ਼ੀਨ ਵੱਲੋਂ ਸਾਲ 2022 ਦੇ ਉਦਮੀ ਦੇ ਖਿਤਾਬ ਨਾਲ ਨਿਵਾਜਿਆ ਅੰਮ੍ਰਿਤਸਰ ਤੋਂ ਕਾ : ਕਿਰਪਾ ਰਾਮ ਦੀ ਅਗਵਾਈ ਹੇਠ ਮਜ਼ਦੂਰ ਆਗੂ ਭਲਕੇ ਦਿੱਲੀ ਹੋ ਰਹੀ ਕੰਨਵੇਂਸ਼ਨ ਵਿਚ ਸ਼ਾਮਲ ਹੋਣਗੇ

ਪੰਜਾਬ

ਪੰਜਾਬ ਪੁਲਿਸ ਵੱਲੋਂ ਤਰਨ ਤਾਰਨ ਤੋਂ 3 ਕਿਲੋ ਹੈਰੋਇਨ ਸਮੇਤ ਇੱਕ ਹੋਰ ਡਰੋਨ ਬਰਾਮਦ

December 05, 2022 11:26 AM

- ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ’ਚ ਤਰਨ ਤਾਰਨ ਪੁਲਿਸ ਵੱਲੋਂ ਬਰਾਮਦ ਕੀਤਾ ਗਿਆ ਚੌਥਾ ਡਰੋਨ : ਡੀਜੀਪੀ

ਵੀ. ਪੀ. ਸਿੰਘ ਨਾਗਰਾ/ਸੁਖਵਿੰਦਰ ਸਹੋਤਾ
ਚੰਡੀਗੜ੍ਹ/ਤਰਨ ਤਾਰਨ/4 ਦਸੰਬਰ : ਪੰਜਾਬ ਪੁਲਿਸ ਨੇ ਤਰਨ ਤਾਰਨ ਦੇ ਬਾਰਡਰ ਚੌਕੀ (ਬੀਓਪੀ) ਕਾਲੀਆ ਦੇ ਸਰਹੱਦੀ ਖੇਤਰ ਵਿੱਚ ਸ਼ਨੀਵਾਰ ਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਤਲਾਸ਼ੀ ਮੁਹਿੰਮ ਚਲਾਈ ਅਤੇ ਹੈਰੋਇਨ ਦੇ ਤਿੰਨ ਪੈਕੇਟ, ਜਿਨ੍ਹਾਂ ਦਾ ਵਜ਼ਨ 3.06 ਕਿਲੋ ਹੈ, ਨਾਲ ਲੱਦਿਆ ਇੱਕ ਹੋਰ ਕਵਾਡਕਾਪਟਰ ਡਰੋਨ ਬਰਾਮਦ ਕੀਤਾ ਹੈ । ਇਸ ਕਾਰਵਾਈ ਨੂੰ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਸਹਿਯੋਗ ਨਾਲ ਅੰਜ਼ਾਮ ਦਿੱਤਾ ਗਿਆ । ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਤਰਨ ਤਾਰਨ ਪੁਲਿਸ ਵੱਲੋਂ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਬਰਾਮਦ ਕੀਤਾ ਗਿਆ ਇਹ ਚੌਥਾ ਅਜਿਹਾ ਡਰੋਨ ਹੈ । ਜ਼ਿਕਰਯੋਗ ਹੈ ਕਿ, ਮੰਗਲਵਾਰ ਨੂੰ ਖੇਮਕਰਨ ਵਿੱਚ ਬਾਰਡਰ ਚੌਕੀ (ਬੀਓਪੀ) ਹਰਭਜਨ ਦੇ ਅਧਿਕਾਰ ਖੇਤਰ ਵਿੱਚ 6.68 ਕਿਲੋਗ੍ਰਾਮ ਹੈਰੋਇਨ ਦੇ ਛੇ ਪੈਕੇਟ ਲੈ ਕੇ ਜਾ ਰਿਹਾ ਹੈਕਸਾਕਾਪਟਰ ਡਰੋਨ ਬਰਾਮਦ ਕੀਤਾ ਗਿਆ ਸੀ । ਅਗਲੇ ਹੀ ਦਿਨ ਖਾਲੜਾ ਦੇ ਪਿੰਡ ਵਣ ਤਾਰਾ ਸਿੰਘ ਦੇ ਇਲਾਕੇ ਵਿੱਚੋਂ ਇੱਕ ਟੁੱਟਿਆ ਹੋਇਆ ਕਵਾਡਕਾਪਟਰ ਡਰੋਨ ਬਰਾਮਦ ਕੀਤਾ ਗਿਆ । ਇਸੇ ਤਰ੍ਹਾਂ ਤਰਨਤਾਰਨ ਦੇ ਖੇਮਕਰਨ ਖੇਤਰ ਤੋਂ ਸ਼ੁੱਕਰਵਾਰ ਨੂੰ 5.60 ਕਿਲੋਗ੍ਰਾਮ ਹੈਰੋਇਨ ਦੇ ਪੰਜ ਪੈਕੇਟ ਲੈ ਕੇ ਜਾ ਰਹੇ ਇਕ ਹੋਰ ਹੈਕਸਾਕਾਪਟਰ ਡਰੋਨ ਨੂੰ ਬਰਾਮਦ ਕੀਤਾ ਗਿਆ । ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ, ਭਾਰਤ-ਪਾਕਿ ਸਰਹੱਦ ਨੇੜੇ ਪਿੰਡ ਕਾਲੀਆ ਜਿਲ੍ਹਾ ਤਰਨ ਤਾਰਨ, ਜੋ ਕਿ ਭਾਰਤ-ਪਾਕਿ ਸਰਹੱਦ ਤੋਂ ਸਿਰਫ 2 ਕਿਲੋਮੀਟਰ ਦੂਰ ਹੈ, ’ਤੇ ਡਰੋਨ ਦੀ ਹਲਚਲ ਨੂੰ ਦੇਖਦੇ ਹੋਏ ਤਰਨ ਤਾਰਨ ਜ਼ਿਲ੍ਹੇ ਦੀਆਂ ਪੁਲਿਸ ਟੀਮਾਂ ਨੇ ਤੁਰੰਤ ਬੀਐਸਐਫ ਨਾਲ ਪੁਖ਼ਤਾ ਜਾਣਕਾਰੀ ਸਾਂਝੀ ਕੀਤੀ ਅਤੇ ਸਾਂਝੇ ਤੌਰ ’ਤੇ ਖੇਤਰ ਵਿੱਚ ਡੂੰਘਾਈ ਨਾਲ ਤਲਾਸ਼ੀ ਮੁਹਿੰਮ ਚਲਾਈ ਗਈ ।
ਉਨ੍ਹਾਂ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਤਿੰਨ ਪੈਕੇਟ ਹੈਰੋਇਨ ਨਾਲ ਲੱਦਿਆ ਇੱਕ ਡਰੋਨ ਬਰਾਮਦ ਹੋਇਆ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਤਰਨ ਤਾਰਨ ਦੇ ਸੀਨੀਅਰ ਕਪਤਾਨ ਪੁਲਿਸ (ਐਸਐਸਪੀ) ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਡਰੋਨ ਰਾਹੀਂ ਇਹ ਖੇਪ ਭੇਜਣ ਵਾਲੇ ਪਾਕਿ ਤਸਕਰਾਂ ਅਤੇ ਉਨ੍ਹਾਂ ਦੇ ਭਾਰਤੀ ਸਾਥੀਆਂ, ਜਿਨ੍ਹਾਂ ਨੇ ਹੈਰੋਇਨ ਦੀ ਇਹ ਖੇਪ ਪ੍ਰਾਪਤ ਕਰਨੀ ਸੀ, ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ ।
ਇਸੇ ਦੌਰਾਨ ਤਰਨ ਤਾਰਨ ਦੇ ਵਲਟੋਹਾ ਪੁਲਿਸ ਥਾਣਾ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਸੀ, 23, 27-ਏ ਅਤੇ 29 ਅਤੇ ਏਅਰਕ੍ਰਾਫਟ ਐਕਟ ਦੀਆਂ ਧਾਰਾਵਾਂ 10, 11 ਅਤੇ 12 ਤਹਿਤ ਮੁਕੱਦਮਾ ਨੰਬਰ 92 ਮਿਤੀ 04.12.2022 ਦਰਜ ਕਰ ਲਿਆ ਗਿਆ ਹੈ ।

 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪ੍ਰਵਾਨਿਤ ਨਕਸ਼ੇ ਤੋਂ ਉਲਟ ਜਾ ਕੇ ਦੁਕਾਨ ਵਧਾ ਕਰਨ ਵਾਲੇ 55 ਲੋਕਾਂ ਨੂੰ ਨਗਰ ਨਿਗਮ ਅਬੋਹਰ ਵੱਲੋਂ ਜਾਰੀ ਨੋਟਿਸ

ਬਾਬਾ ਸਾਹਿਬ ਚੇਤਨਾ ਮਿਸ਼ਨ ਵੱਲੋਂ ਗਣਤੰਤਰਤਾ ਦਿਵਸ ਧੂਮਧਾਮ ਨਾਲ ਮਨਾਇਆ

ਉਲਾਣਾ ਸਕੂਲ ਚ ਮਨਾਇਆ ਗਿਆ ਗਣਤੰਤਰ ਦਿਵਸ

ਵਮੁਕਤ ਕਬੀਲਿਆਂ ਦੇ ਲੋਕਾਂ ਦੀ ਆਵਾਜ਼ ਦਬਾਉਣ ਲਈ ਆਗੂਆਂ ਤੇ ਝੂਠੇ ਪਰਚੇ ਕੀਤੇ: ਆਗੂ

ਐੱਸ ਆਰ ਐੱਸ ਵਿੱਦਿਆਪੀਠ ਸਮਾਣਾ ਵਿਚ ਮਨਾਇਆ ਗਿਆ ਗਣਤੰਤਰ ਦਿਵਸ ਤੇ ਬਸੰਤ ਪੰਚਮੀ ਦਾ ਤਿਉਹਾਰ

ਪੰਜਾਬ ਸਰਕਾਰ ਦੀ ਨਵੀਂ ਸਕਰੈਪ ਪਾਲਸੀ ਵਿਰੁੱਧ ਪੰਜਾਬ ਭਰ ਦੇ ਟੈਕਸੀ ਚਾਲਕਾਂ ਵੱਲੋਂ ਸੰਘਰਸ਼ ਦਾ ਐਲਾਨ।

ਦੇਸ਼ ਭਗਤ ਯੂਨੀਵਰਸਿਟੀ ਵਿਖੇ ਫਾਰਮੇਸੀ ਦੀ ਫੈਕਲਟੀ ਨੇ ਮਨਾਇਆ ਮਹਿਲਾ ਸ਼ਕਤੀ-ਗਣਤੰਤਰ ਦਿਵਸ

ਗੁਰੂ ਸਾਹਿਬਾਨਾਂ ਨੇ ਸਾਨੂੰ ਸੱਚੇ ਮਾਰਗ ਚੱਲਦਿਆਂ ਉਸਤਤ ਕਟੇ ਜਹਾਨ ਦਾ ਨਿਵੇਕਲਾ ਰਾਹ ਦਿੱਤਾ - ਚੇਅਰਮੈਨ ਕੁਦਨੀ

ਮਿਲਨ ਹੰਸ ਨੂੰ ਮੈਗਜ਼ੀਨ ਵੱਲੋਂ ਸਾਲ 2022 ਦੇ ਉਦਮੀ ਦੇ ਖਿਤਾਬ ਨਾਲ ਨਿਵਾਜਿਆ

ਅੰਮ੍ਰਿਤਸਰ ਤੋਂ ਕਾ : ਕਿਰਪਾ ਰਾਮ ਦੀ ਅਗਵਾਈ ਹੇਠ ਮਜ਼ਦੂਰ ਆਗੂ ਭਲਕੇ ਦਿੱਲੀ ਹੋ ਰਹੀ ਕੰਨਵੇਂਸ਼ਨ ਵਿਚ ਸ਼ਾਮਲ ਹੋਣਗੇ