ਏਜੰਸੀਆਂ
ਨਵੀਂ ਦਿੱਲੀ/4 ਦਸੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਜਲ ਸੈਨਾ ਦਿਵਸ ’ਤੇ ਜਲ ਸੈਨਾ ਦੀ ਸ਼ਲਾਘਾ ਕੀਤੀ । ਪ੍ਰਧਾਨ ਮੰਤਰੀ ਨੇ ਕਿਹਾ ਕਿ ਜਲ ਸੈਨਾ ਨੇ ਦ੍ਰਿੜਤਾ ਨਾਲ ਦੇਸ਼ ਦੀ ਰੱਖਿਆ ਕੀਤੀ ਹੈ ਅਤੇ ਮੁਸ਼ਕਲ ਸਮੇਂ ਵਿਚ ਵੀ ਆਪਣੀ ਮਨੁੱਖੀ ਭਾਵਨਾ ਨਾਲ ਆਪਣੀ ਇੱਕ ਵੱਖਰੀ ਪਛਾਣ ਬਣਾਈ ਹੈ । ਦੱਸਣਾ ਬਣਦਾ ਹੈ ਕਿ ਸਾਲ 1971 ਦੀ ਭਾਰਤ-ਪਾਕਿਸਤਾਨ ਲੜਾਈ ਦੌਰਾਨ ‘ਆਪਰੇਸ਼ਨ ਟ੍ਰਾਈਡੇਂਟ’ ’ਚ ਜਲ ਸੈਨਾ ਦੀਆਂ ਪ੍ਰਾਪਤੀਆਂ ਦੀ ਯਾਦ ’ਚ 4 ਦਸੰਬਰ ਨੂੰ ਜਲ ਸੈਨਾ ਦਿਵਸ ਮਨਾਇਆ ਜਾਂਦਾ ਹੈ । ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ, ‘‘ਸਾਰੇ ਜਲ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਜਲ ਸੈਨਾ ਦਿਵਸ ’ਤੇ ਸ਼ੁਭਕਾਮਨਾਵਾਂ । ਭਾਰਤ ’ਚ ਸਾਨੂੰ ਤੁਹਾਡੇ ਖ਼ੁਸ਼ਹਾਲ ਸਮੁੰਦਰੀ ਇਤਿਹਾਸ ’ਤੇ ਮਾਣ ਹੈ।’’ ਉਨ੍ਹਾਂ ਨੇ ਲਿਖਿਆ, ‘‘ਭਾਰਤੀ ਜਲ ਸੈਨਾ ਨੇ ਦ੍ਰਿੜਤਾ ਨਾਲ ਸਾਡੇ ਦੇਸ਼ ਦੀ ਰੱਖਿਆ ਕੀਤੀ ਹੈ ਅਤੇ ਮੁਸ਼ਕਲ ਸਮੇਂ ਵਿਚ ਵੀ ਆਪਣੀ ਮਨੁੱਖੀ ਭਾਵਨਾ ਨਾਲ ਆਪਣੀ ਇਕ ਵੱਖਰੀ ਪਛਾਣ ਬਣਾਈ ਹੈ।’’