- ਅਗਲੀ ਤਾਰੀਖ਼ ਦਾ ਐਲਾਨ ਬਾਅਦ ’ਚ ਕੀਤਾ ਜਾਵੇਗਾ : ਕਾਮਰੇਡ ਸੇਖੋਂ
ਰੋਗਿਜ਼ ਸੋਢੀ
ਜਲੰਧਰ/4 ਦਸੰਬਰ : ਸੀਪੀਆਈ (ਐਮ) ਪੰਜਾਬ ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਅੱਜ ਇੱਥੋਂ ਜਾਰੀ ਕੀਤੇ ਗਏ ਲਿਖਤੀ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੱਤੀ ਕਿ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੀ 14ਵੀਂ ਬਰਸੀ ਜੋ ਕਿ 7 ਦਸੰਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਬੁੰਡਾਲਾ-ਮੰਜਕੀ, ਜ਼ਿਲ੍ਹਾ ਜਲੰਧਰ ਵਿਖੇ ਮਨਾਈ ਜਾ ਰਹੀ ਸੀ, ਉਸ ਨੂੰ ਕੁਝ ਨਾ ਟਾਲੇ ਜਾਣ ਵਾਲੇ ਕਾਰਨਾਂ ਕਰਕੇ ਮੁਲਤਵੀ ਕਰ ਦਿੱਤਾ ਗਿਆ ਹੈ।
ਕਾਮਰੇਡ ਸੇਖੋਂ ਨੇ ਦੱਸਿਆ ਕਿ ਬਰਸੀ ਦੀ ਅਗਲੀ ਮਿਤੀ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ । ਕਾਮਰੇਡ ਸੇਖੋਂ ਨੈ ਕਿਹਾ ਕਿ ਇਸ ਸਮਾਗਮ ਵਿੱਚ ਪਹੁੰਚਣ ਵਾਲੇ ਸਾਰੇ ਸਬੰਧਤ ਸਾਥੀ, ਆਗੂ, ਰਿਸ਼ਤੇਦਾਰ, ਸੱਜਣ, ਮਿੱਤਰ ਤੇ ਪਤਵੰਤੇ ਸੱਜਣ ਨੋਟ ਕਰਨ ਕਿ ਇਹ ਸਮਾਗਮ ਮੁਲਤਵੀ ਕਰ ਦਿੱਤਾ ਗਿਆ ਹੈ।