ਜਸਬੀਰ ਸਿੰਘ ਦੁੱਗਲ
ਕੁਰਕਸ਼ੇਤਰ/ਪਾਣੀਪਤ/13 ਜਨਵਰੀ : ਹਰਿਆਣਾ ਦੇ ਪਾਣੀਪਤ ਜ਼ਿਲ੍ਹੇ ਦੇ ਤਹਿਸੀਲ ਕੈਂਪ ਇਲਾਕੇ ’ਚ ਸਿਲੰਡਰ ਫਟਣ ਕਾਰਨ 6 ਲੋਕਾਂ ਦੀ ਦਰਦਨਾਕ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਇਸ ਘਟਨਾ ਤੋਂ ਬਾਅਦ ਤਹਿਸੀਲ ਕੈਂਪ ਇਲਾਕੇ ਵਿੱਚ ਹਫੜਾ-ਦਫੜੀ ਦਾ ਮਾਹੌਲ ਹੈ । ਧਮਾਕੇ ਦੀ ਘਟਨਾ ਤੋਂ ਬਾਅਦ ਇਲਾਕੇ ਦੇ ਲੋਕ ਸਦਮੇ ਵਿਚ ਹਨ । ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਿਸ ਮੌਕੇ ’ਤੇ ਪਹੁੰਚ ਗਈ । ਫਿਲਹਾਲ ਥਾਣਾ ਸਦਰ ਦੀ ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਸਿਲੰਡਰ ’ਚ ਧਮਾਕਾ ਕਿਵੇਂ ਹੋਇਆ?
ਤਾਜ਼ਾ ਜਾਣਕਾਰੀ ਮੁਤਾਬਕ ਪਾਣੀਪਤ ਦੇ ਤਹਿਸੀਲ ਕੈਂਪ ਇਲਾਕੇ ’ਚ ਸਵੇਰੇ ਖਾਣਾ ਬਣਾਉਂਦੇ ਸਮੇਂ ਸਿਲੰਡਰ ’ਚ ਅਚਾਨਕ ਅੱਗ ਲੱਗਣ ਕਾਰਨ ਸਿਲੰਡਰ ਧਮਾਕਾ ਹੋਣ ਦੀ ਘਟਨਾ ਵਾਪਰੀ ਹੈ। ਧਮਾਕਾ (ਸਿਲੰਡਰ ਧਮਾਕਾ) ਇੰਨੀ ਤੇਜ਼ੀ ਨਾਲ ਹੋਇਆ ਕਿ ਕਮਰੇ ਦੇ ਅੰਦਰ ਬੰਦ ਲੋਕਾਂ ਨੂੰ ਦਰਵਾਜ਼ਾ ਖੋਲ੍ਹਣ ਦਾ ਮੌਕਾ ਵੀ ਨਹੀਂ ਮਿਲਿਆ, ਕਮਰੇ ਦਾ ਦਰਵਾਜ਼ਾ ਨਾ ਖੁੱਲ੍ਹਣ ਕਾਰਨ ਇੱਕੋ ਪਰਿਵਾਰ ਦੇ 6 ਲੋਕਾਂ ਦੀ ਮੌਤ ਹੋ ਗਈ । ਜਾਣਕਾਰੀ ਮੁਤਾਬਕ ਹਾਦਸੇ ਦਾ ਸ਼ਿਕਾਰ ਹੋਏ ਸਾਰੇ ਲੋਕ ਪਾਣੀਪਤ ਤਹਿਸੀਲ ਕੈਂਪ ਇਲਾਕੇ ’ਚ ਕਿਰਾਏ ’ਤੇ ਰਹਿੰਦੇ ਸਨ ।
ਸਿਲੰਡਰ ਧਮਾਕੇ ਦੀ ਘਟਨਾ ਤੋਂ ਬਾਅਦ ਤਹਿਸੀਲ ਕੈਂਪ ਇਲਾਕੇ ’ਚ ਤਰਥੱਲੀ ਮੱਚ ਗਈ । ਸਿਲੰਡਰ ’ਚ ਧਮਾਕਾ ਅਤੇ ਅੱਗ ਦੀਆਂ ਲਪਟਾਂ ਦੇਖ ਕੇ ਵੱਡੀ ਗਿਣਤੀ ’ਚ ਲੋਕ ਮੌਕੇ ’ਤੇ ਇਕੱਠੇ ਹੋ ਗਏ । ਛੇ ਵਿਅਕਤੀਆਂ ਦੀ ਮੌਤ ਕਾਰਨ ਇਲਾਕੇ ਦੇ ਲੋਕਾਂ ਵਿੱਚ ਸੋਗ ਹੈ ਅਤੇ ਦਹਿਸ਼ਤ ਦਾ ਮਾਹੌਲ ਹੈ ।
ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਿਸ ਮੌਕੇ ’ਤੇ ਪਹੁੰਚ ਗਈ । ਸਿਲੰਡਰ ਨੂੰ ਅੱਗ ਕਿਵੇਂ ਲੱਗੀ, ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਘਟਨਾ ਪਿੱਛੇ ਕੀ ਕਾਰਨ ਹੈ । ਸਥਾਨਕ ਪੁਲਿਸ ਹਰ ਪਹਿਲੂ ਤੋਂ ਘਟਨਾ ਦੀ ਜਾਂਚ ਕਰ ਰਹੀ ਹੈ।