Friday, March 24, 2023
Friday, March 24, 2023 ePaper Magazine

ਦੇਸ਼

ਜ਼ਿਲ੍ਹੇ ਦੀਆਂ ਸੜਕਾਂ ਤੇ ਨਾਮ, ਨਾਮ ਪੱਟੀਆਂ ਅਤੇ ਸੂਚਨਾਂ ਬੋਰਡ ਪੰਜਾਬੀ ਵਿੱਚ ਲਿਖਵਾਉਣਾ ਯਕੀਨੀ ਬਣਾਉਣ ਦੇ ਹੁਕਮ

January 20, 2023 04:06 PM

21 ਫਰਵਰੀ ਤੋਂ ਪਹਿਲਾਂ ਸਰਕਾਰੀ ਤੇ ਗੈਰ ਸਰਕਾਰੀ ਅਦਾਰਿਆਂ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲ ਦੇਣ ਦੇ ਆਦੇਸ਼ :-

ਸ੍ਰੀ ਫ਼ਤਹਿਗੜ੍ਹ ਸਾਹਿਬ/ 20 ਜਨਵਰੀ
(ਰਵਿੰਦਰ ਸਿੰਘ ਢੀਂਡਸਾ):
ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹੇ ਦੇ ਸਮੂਹ ਸਰਕਾਰੀ ਤੇ ਗੈਰ ਸਰਕਾਰੀ ਅਦਾਰਿਆਂ ਦੇ ਮੁਖੀਆਂ ਨੂੰ ਸਖਤ ਹਦਾਇਤ਼ ਕੀਤੀ ਹੈ ਕਿ 21 ਫਰਵਰੀ ਤੋਂ ਪਹਿਲਾਂ ਸਾਰੇ ਸਰਕਾਰੀ ਤੇ ਗੈਰ ਸਰਕਾਰੀ ਅਦਾਰੇ 21 ਫਰਵਰੀ 2023 ਤੋਂ ਪਹਿਲਾਂ-ਪਹਿਲਾਂ ਆਪਣੇ ਸੂਚਨਾਂ ਬੋਰਡਾਂ ’ਤੇ (ਗੁਰਮੁਖੀ ਲਿਪੀ) ਪੰਜਾਬੀ ਭਾਸ਼ਾ ਨੂੰ ਪਹਿਲ ਦੇਣ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਪੰਜਾਬੀ ਭਾਸ਼ਾ (ਗੁਰਮੁੱਖੀ ਲਿੱਪੀ) ਨੂੰ ਪਹਿਲ ਦੇਣ ਦੀਆਂ ਹਦਾਇਤਾਂ ਕੀਤੀਆ ਗਈਆਂ ਹਨ ਜਿਨ੍ਹਾ ਦੀ ਇੰਨ ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਇਹ ਵੀ ਕਿਹਾ ਕਿ ਸਮੂਹ ਸਰਕਾਰੀ ਦਫ਼ਤਰਾਂ/ਵਿਭਾਗਾਂ/ਅਦਾਰਿਆਂ/ਸੰਸਥਾਵਾਂ/ਵਿਦਿਅਕ ਅਦਾਰਿਆਂ/ ਬੋਰਡਾਂ/ਨਿਗਮਾਂ ਅਤੇ ਗੈਰ ਸਰਕਾਰੀ ਸੰਸਥਾਵਾਂ/ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਅਤੇ ਸੜਕਾਂ ਦੇ ਨਾਮ/ਨਾਮ ਪੱਟੀਆਂ/ ਮੀਲ ਪੱਥਰ/ ਸਾਈਨ ਬੋਰਡ ਲਿਖਣ ਸਮੇਂ ਪੰਜਾਬੀ ਭਾਸ਼ਾ ਸਭ ਤੋਂ ਉਪਰ ਲਿਖੀ ਜਾਵੇ ਅਤੇ ਪੰਜਾਬੀ ਤੋਂ ਬਾਅਦ ਕਿਸੇ ਹੋਰ ਭਾਸ਼ਾ ਨੂੰ ਲਿਖਿਆ ਜਾ ਸਕਦਾ ਹੈ।ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜੇਕਰ 21 ਫਰਵਰੀ, 2023 ਤੱਕ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਪੰਜਾਬ ਰਾਜ ਤਰਮੀਮ ਐਕਟ 2008 ਵਿੱਚ ਦਰਜ਼ ਉਪਬੰਧਾਂ ਤਹਿਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਜਿਸ ਲਈ ਸਬੰਧਤ ਅਧਿਕਾਰੀ ਜਿੰਮੇਵਾਰ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਪੰਜਾਬੀ ਭਾਸ਼ਾ (ਗੁਰਮੁੱਖੀ ਲਿੱਪੀ) ਨੂੰ ਪਹਿਲ ਦੇਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ ਇਸ ਲਈ ਜ਼ਿਲ੍ਹੇ ਦੇ ਸਮੂਹ ਸਰਕਾਰੀ ਤੇ ਗੈਰ-ਸਰਕਾਰੀ ਅਦਾਰਿਆਂ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲ ਦੇਣ ਨੂੰ ਯਕੀਨੀ ਬਣਾਉਣ। 

 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਆਸਾਮ 'ਚ ਨੌਜਵਾਨ ਦੀ ਹੱਤਿਆ ਦੇ ਦੋਸ਼ 'ਚ ਵਿਅਕਤੀ ਗ੍ਰਿਫਤਾਰ

ਹਰਿਆਣਾ 'ਚ ਅੰਮ੍ਰਿਤਪਾਲ ਨੂੰ ਪਨਾਹ ਦੇਣ ਵਾਲੀ MBA ਪਾਸ ਆਊਟ ਔਰਤ ਗ੍ਰਿਫਤਾਰ

ਪੂਰਬੀ ਮੱਧ ਰੇਲਵੇ ਨੇ 16 ਘੰਟਿਆਂ ਵਿੱਚ ਵਸੂਲਿਆ 54 ਲੱਖ ਰੁਪਏ ਦਾ ਜੁਰਮਾਨਾ

ਜੇਈਈ ਐਡਵਾਂਸਡ '23: ਦਿੱਲੀ ਹਾਈ ਕੋਰਟ ਅਗਲੇ ਮਹੀਨੇ ਵਿਦਿਆਰਥੀਆਂ ਲਈ ਛੋਟ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਸੁਣਵਾਈ ਕਰੇਗੀ

ਸੀਬੀਆਈ ਨੇ ਰਿਸ਼ਵਤ ਮਾਮਲੇ ਵਿੱਚ ਪੱਛਮੀ ਮੱਧ ਰੇਲਵੇ ਦੇ ਸੀਨੀਅਰ ਡਿਵੀਜ਼ਨਲ ਮਕੈਨੀਕਲ ਇੰਜਨੀਅਰ ਨੂੰ ਕੀਤਾ ਗ੍ਰਿਫ਼ਤਾਰ

ਹਰਿਆਣਾ 'ਚ ਹੋਈ ਟਰੇਸ ਅੰਮ੍ਰਿਤਪਾਲ ਦੀ ਆਖਰੀ ਲੋਕੇਸ਼ਨ

ਯੂਪੀ: 30% ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਹਨ

ਧਨਬਾਦ: ਗੈਰ-ਕਾਨੂੰਨੀ ਮਾਈਨਿੰਗ ਦੌਰਾਨ ਕੋਲੇ ਦੀ ਖਾਣ 'ਚ ਧਸਣ ਕਾਰਨ 4 ਦੀ ਮੌਤ, ਕਈ ਜ਼ਖਮੀ

97 ਸਾਲਾ ਵੈਨ ਡਾਈਕ ਨੂੰ ਇੱਕ ਗੇਟ ਵਿੱਚ ਗੱਡੀ ਚਲਾਉਣ ਤੋਂ ਬਾਅਦ ਮਾਮੂਲੀ ਸੱਟਾਂ ਲੱਗੀਆਂ

ਦਿੱਲੀ ਦੇ ਪਹਾੜਗੰਜ 'ਚ ਦੋ ਗੁੱਟਾਂ ਵਿਚਾਲੇ ਝੜਪ 'ਚ ਇਕ ਦੀ ਮੌਤ, 3 ਜ਼ਖਮੀ