Saturday, January 28, 2023
Saturday, January 28, 2023 ePaper Magazine
BREAKING NEWS
ਪੰਜਾਬ ਸਰਕਾਰ ਵਲੋਂ ਇੱਕਠੇ 500 ਆਮ ਆਦਮੀ ਕਲੀਨਿਕ ਖੋਲਣਾ ਸ਼ਲਾਘਾਯੋਗ ਕਦਮ : ਚੌਧਰੀ ਰਾਜਾ ਕਾਮਰੇਡ ਗੁਰਮੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਪੁਰਾਣੀਆਂ ਬਿਲਡਿੰਗਾਂ ਨੂੰ ਹਾਰ ਸ਼ਿੰਗਾਰ ਕਰ ਕੇ ਬਣਾਏ ਮੁਹੱਲਾ ਕਲੀਨਿਕ ਲੋਕਾਂ ਨਾਲ ਧੋਖਾ : ਕਾਂਗੜ, ਨਕੱਈ, ਸਿੰਗਲਾ ਬਾਬਾ ਬਲਰਾਜ ਮੰਦਰ ਵਿਖੇ ਮਨਾਇਆ ਗਿਆ ਧੂਮਧਾਮ ਨਾਲ ਬਸੰਤ ਪੰਚਮੀ ਦਾ ਤਿਉਹਾਰਸਾਈਕਲ ਪਾਰਟਾਂ ਦਾ ਭਰਿਆ ਟਰੱਕ ਖੋਹ ਕੇ ਭੱਜੇ ਵਿਅਕਤੀ ਪੁਲਿਸ ਨੇ ਟਰੱਕ ਸਮੇਤ ਕੀਤੇ ਕਾਬੂ12 ਫਰਵਰੀ ਨੂੰ ਸਰਹਿੰਦ ਵਿਖੇ ਲੱਗੇਗਾ ਮੁਫਤ ਬਵਾਸੀਰ, ਅੱਖਾਂ, ਨਕਲੀ ਅੰਗਾਂ ਅਤੇ ਨਿਉਰੋਥਰੈਪੀ ਦਾ ਚੈਕਅਪ ਅਤੇ ਅਪ੍ਰੇਸ਼ਨ ਕੈਂਪਰਾਣਾ ਗਰੁੱਪ ਵੱਲੋਂ ਝੰਡਾ ਲਹਿਰਾ ਕੇ ਮਨਾਇਆ ਗਿਆ ਦੇਸ਼ ਦਾ 74ਵਾਂ ਗਣਤੰਤਰ ਦਿਵਸ ਦੋ ਇਨੋਵਾ ਕਾਰ ਸਵਾਰ ਸਮੈਕ ਸਮੇਤ ਕਾਬੂਸੜਕ ਹਾਦਸੇ 'ਚ ਜ਼ਖਮੀ ਹੋਏ ਮੋਟਰਸਾਈਕਲ ਚਾਲਕ ਦੀ ਇਲਾਜ਼ ਦੌਰਾਨ ਹੋਈ ਮੌਤਨਵੀਂ ਬੋਤਲਾਂ ਵਿੱਚ ਪੁਰਾਣੀ ਸ਼ਰਾਬ ਵਾਂਗ ਹਨ, ਆਮ ਆਦਮੀ ਕਲੀਨਿਕ - ਵੜਿੰਗ

ਚੰਡੀਗੜ੍ਹ

ਵਿਜੀਲੈਂਸ ਬਿਊਰੋ ਵੱਲੋਂ ਪਲਾਟ ਦੀ ਅਲਾਟਮੈਂਟ ਨਾਲ ਸਬੰਧਤ ਸਰਕਾਰੀ ਰਿਕਾਰਡ ਨੂੰ ਨਸ਼ਟ ਕਰਨ ਲਈ ਗਮਾਡਾ ਦਾ ਮਿਲਖ ਅਧਿਕਾਰੀ ਗ੍ਰਿਫਤਾਰ

January 24, 2023 10:08 PM

ਚੰਡੀਗੜ੍ਹ, 24 ਜਨਵਰੀ:

ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਮਹੇਸ਼ ਬਾਂਸਲ, ਮਿਲਖ ਅਫਸਰ (ਤਾਲਮੇਲ), ਗਮਾਡਾ, ਮੋਹਾਲੀ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ) ਅਤੇ 13 (2) ਅਤੇ ਆਈ.ਪੀ.ਸੀ. ਦੀ ਧਾਰਾ 409, 420, 120-ਬੀ  ਅਧੀਨ ਪੁਲਿਸ ਥਾਣਾ, ਫਲਾਇੰਗ ਸਕੁਐਡ, ਪੰਜਾਬ, ਮੋਹਾਲੀ ਵਿਖੇ ਦਰਜ ਐਫਆਈਆਰ ਨੰਬਰ 03, ਮਿਤੀ 17.01.2023 ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕੇਸ ਉਮੇਸ਼ ਗੋਇਲ, ਸੈਕਟਰ 80, ਐਸਏਐਸ ਨਗਰ ਦੀ ਸ਼ਿਕਾਇਤ ਉਪਰ ਮਹੇਸ਼ ਬਾਂਸਲ ਸਮੇਤ ਸੁਨੇਹਰਾ ਸਿੰਘ ਵਾਸੀ ਸੋਨੀਪਤ, ਹਰਿਆਣਾ, ਡਾ: ਪਰਮਿੰਦਰਜੀਤ ਸਿੰਘ, ਦਲਜੀਤ ਸਿੰਘ, ਸੀਨੀਅਰ ਸਹਾਇਕ ਅਤੇ ਰਿਕਾਰਡ ਕੀਪਰ ਗੁਰਦੀਪ ਸਿੰਘ ਦੇ ਖਿਲਾਫ ਉਕਤ ਮਾਮਲਾ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਪਰੋਕਤ ਸ਼ਿਕਾਇਤ ਦੀ ਪੜਤਾਲ ਉਪਰੰਤ ਇਹ ਗੱਲ ਸਾਹਮਣੇ ਆਈ ਸੀ ਕਿ ਗਮਾਡਾ ਵੱਲੋਂ ਮੋਹਾਲੀ ਵਿਖੇ 500 ਵਰਗ ਗਜ਼ ਦਾ ਇੱਕ ਰਿਹਾਇਸ਼ੀ ਪਲਾਟ 2016 ਵਿੱਚ ਸੁਨੇਹਰਾ ਸਿੰਘ ਦੇ ਨਾਂ 'ਤੇ ਅਲਾਟ ਕੀਤਾ ਗਿਆ ਸੀ। ਉਪਰੰਤ ਸੁਨੇਹਰਾ ਸਿੰਘ ਨੇ ਸ਼ਿਕਾਇਤਕਰਤਾ ਉਮੇਸ਼ ਗੋਇਲ ਨਾਲ 29.05.2017 ਨੂੰ ਇਸ ਪਲਾਟ ਦੀ ਵਿਕਰੀ ਲਈ ਸਮਝੌਤਾ ਲਿਖਿਆ, ਪਰ ਇਸ ਖਰੀਦ/ਵੇਚ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਪਹਿਲਾਂ ਹੀ ਅਲਾਟੀ ਨੇ ਇਹ ਪਲਾਟ ਡਾ. ਪ੍ਰਮਿੰਦਰਜੀਤ ਸਿੰਘ ਅਤੇ ਹੋਰਨਾਂ ਦੇ ਨਾਮ 'ਤੇ ਤਬਦੀਲ ਕਰ ਦਿੱਤਾ।  ਸ਼ਿਕਾਇਤਕਰਤਾ ਨੇ ਉਕਤ ਪਲਾਟ ਕਿਸੇ ਵੀ ਧਿਰ ਨੂੰ ਤਬਦੀਲ ਨਾ ਕਰਨ ਸਬੰਧੀ ਉਕਤ ਅਸਟੇਟ ਅਫ਼ਸਰ (ਈ.ਓ), ਗਮਾਡਾ ਕੋਲ ਦੋ ਦਰਖਾਸਤਾਂ ਦਾਇਰ ਕੀਤੀਆਂ, ਪਰ ਕਥਿਤ ਮੁਲਜ਼ਮ ਮਹੇਸ਼ ਬਾਂਸਲ, ਈ.ਓ, ਗਮਾਡਾ ਨੇ ਸ਼ਿਕਾਇਤਕਰਤਾ ਉਮੇਸ਼ ਗੋਇਲ ਨੂੰ ਸੁਣਵਾਈ ਦਾ ਕੋਈ ਮੌਕਾ ਨਾ ਦੇ ਕੇ ਪ੍ਰਮਿੰਦਰਜੀਤ ਸਿੰਘ ਅਤੇ ਹੋਰਨਾਂ ਨਾਲ ਮਿਲੀਭੁਗਤ ਕਰਕੇ ਉਕਤ ਪਲਾਟ ਪਰਮਿੰਦਰਜੀਤ ਦੇ ਨਾਂ 'ਤੇ ਟਰਾਂਸਫਰ ਕਰਵਾ ਦਿੱਤਾ ਅਤੇ ਦਫਤਰ ਤੋਂ ਸਬੰਧਤ ਫਾਈਲ ਨੂੰ ਗਬਨ/ਨਸ਼ਟ ਕਰ ਦਿੱਤਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਕੇਸ ਵਿੱਚ ਮੁਲਜ਼ਮ ਮਹੇਸ਼ ਬਾਂਸਲ ਈ.ਓ, ਗਮਾਡਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਇਸ ਮਾਮਲੇ ਵਿਚ ਬਾਕੀ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਨਵੀਂ ਬੋਤਲਾਂ ਵਿੱਚ ਪੁਰਾਣੀ ਸ਼ਰਾਬ ਵਾਂਗ ਹਨ, ਆਮ ਆਦਮੀ ਕਲੀਨਿਕ - ਵੜਿੰਗ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਪਿੰਡ ਮੁਲਾਂਪੁਰ ਗਰੀਬਦਾਸ, ਨਾਡਾ ਅਤੇ ਖਿਜਰਾਬਾਦ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਸੰਚਾਲਕ ਨੂੰ ਕੀਤਾ ਗ੍ਰਿਫਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਲ ਪਟਵਾਰੀ, ਉਸ ਦਾ ਕਾਰਿੰਦਾ 40,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੁਧਿਆਣਾ ਦੇ ਵਿਕਾਸ ਕਾਰਜਾਂ 'ਤੇ ਲਗਭਗ 29.08 ਕਰੋੜ ਰੁਪਏ ਖਰਚ ਕਰਨ ਦਾ ਕੀਤਾ ਫੈਸਲਾ: ਡਾ. ਇੰਦਰਬੀਰ ਸਿੰਘ ਨਿੱਜਰ

ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਇੱਕ ਇਨਕਲਾਬੀ ਕਦਮ-ਕੁਲਤਾਰ ਸਿੰਘ ਸੰਧਵਾਂ

ਜਾਅਲੀ ਇੰਤਕਾਲ ਕਰਨ ਤੇ 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਅਮਨ ਅਰੋੜਾ ਵੱਲੋਂ ਗਣਤੰਤਰ ਦਿਵਸ ਮੌਕੇ ਮੋਹਾਲੀ ਲਈ 5000 ਈ.ਡਬਲਿਊ.ਐਸ. ਫਲੈਟਾਂ ਦਾ ਐਲਾਨ

ਰੀਡਰਜ਼ ਕਲੱਬ ਆਫ਼ ਕਾਲਜ ਲਾਇਬ੍ਰੇਰੀ, ਗੋਸਵਾਮੀ ਗਣੇਸ਼ ਦੱਤਾ ਸਨਾਤਨ ਧਰਮ ਕਾਲਜ, ਚੰਡੀਗੜ੍ਹ ਨੇ ਲਾਇਬ੍ਰੇਰੀ ਜਾਗਰੂਕਤਾ ਦਿਵਸ ਮਨਾਇਆ

ਪੀ.ਐਸ.ਟੀ.ਸੀ.ਐਲ. ਚ ਮਨਾਇਆ 74ਵਾਂ ਗਣਤੰਤਰ ਦਿਵਸ ਸਮਾਰੋਹ