ਸ੍ਰੀ ਫ਼ਤਹਿਗੜ੍ਹ ਸਾਹਿਬ/ 25 ਜਨਵਰੀ:(ਰਵਿੰਦਰ ਸਿੰਘ ਢੀਂਡਸਾ):ਕੇਂਦਰ ਵੱਲੋਂ ਪੰਜਾਬ ਨੂੰ ਹੀਣਾ ਦਿਖਾਉਣ ਲਈ ਵਿਧੀਬੱਧ ਤਰੀਕੇ ਨਾਲ ਅਜਿਹੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਉਸੇ ਤਰਜ 'ਤੇ ਕੇਂਦਰ ਵੱਲੋਂ ਪੰਜਾਬ ਦੀ ਝਾਕੀ ਨੂੰ ਪਰੇਡ ਤੋਂ ਬਾਹਰ ਕੀਤਾ ਗਿਆ ਹੈ। ਇਹ ਪ੍ਰਗਟਾਵਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਪਿੰਡ ਭਗੜਾਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹ ਇੱਥੇ ਪਿੰਡ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਹਮੇਸ਼ਾ ਪੰਜਾਬ ਦੀ ਤਰੱਕੀ ਰੜਕਦੀ ਰਹੀ ਹੈ, ਜਿਸ ਕਾਰਨ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ ਦੇ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਕੇਂਦਰ ਵੱਲੋਂ ਜਵਾਨੀ ਨੂੰ ਬਰਬਾਦ ਕਰਨ ਦੇ ਲਈ ਅਗਨੀਪਥ ਯੋਜਨਾ ਲਿਆਂਦੀ ਗਈ, ਫਿਰ ਫੌਜ ਦੇ ਵਿਚੋਂ ਸਿੱਖ ਰੈਜੀਮੈਂਟ ਖਤਮ ਕਰ ਦਿੱਤੀ ਗਈ। ਇਸ ਤੋਂ ਬਾਅਦ ਕਿਸਾਨੀ ਨੂੰ ਬਰਬਾਦ ਕਰਨ ਦੇ ਲਈ ਖੇਤੀ ਕਨੂੰਨ ਲਿਆਂਦੇ ਗਏ। ਹੁਣ ਪੰਜਾਬ ਦੇ ਸੱਭਿਆਚਾਰ ਅਤੇ ਵਿਕਾਸ ਨੂੰ ਪੇਸ਼ ਕਰਦੀ ਝਾਕੀ ਵੀ ਪਰੇਡ ਦੇ ਵਿਚੋਂ ਹਟਾ ਦਿੱਤੀ ਗਈ ਹੈ। ਇਹ ਸਭ ਕੁਝ ਕੇਂਦਰ ਦੀ ਮੋਦੀ ਸਰਕਾਰ ਦੇ ਇਸ਼ਾਰੇ ਤੇ ਹੋ ਰਿਹਾ ਹੈ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਵਿਧਾਇਕ ਲਖਵੀਰ ਸਿੰਘ ਰਾਏ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀਡੀਪੀਓ ਰਜਿੰਦਰ ਸਿੰਘ, ਅਮਰਜੀਤ ਸਿੰਘ ਭਗੜਾਣਾ, ਪ੍ਰਲਾਦ ਸਿੰਘ ਦਾਦੂਮਾਜਰਾ, ਅਮਰਜੀਤ ਸਿੰਘ, ਸ਼ੁਕਰ ਦੀਨ ਦਾਦੂਮਾਜਰਾ ਹਰਮੇਸ਼ ਪੁੰਨੀਆ, ਅਤਰ ਸਿੰਘ ਖੇੜਾ, ਸੀਸਪਾਲ ਸਿੰਘ, ਗੁਰਪ੍ਰੀਤ ਸਿੰਘ, ਮੁਖਤਿਆਰ ਸਿੰਘ, ਜਤਿੰਦਰ ਸਿੰਘ, ਸੁਰਿੰਦਰ ਸਿੰਘ, ਹਰਬੰਸ ਸਿੰਘ, ਸੋਹਣ ਸਿੰਘ, ਜੀਵਨ ਸਿੰਘ ਆਦਿ ਵੀ ਹਾਜਰ ਸਨ।