-ਆਜ਼ਾਦੀ ਘੁਲਾਟੀਆਂ ਨੂੰ ਅਸਲ ਸ਼ਰਧਾਂਜਲੀ ਅਧਿਕਾਰੀ ਕਰਮਚਾਰੀ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣ: ਇੰਜ ਪਰਮਜੀਤ ਸਿੰਘ
ਪਟਿਆਲਾ 26 ਜਨਵਰੀ, 2023: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਅੱਜ ਇੱਥੇ 74ਵਾਂ ਗਣਤੰਤਰ ਦਿਵਸ ਸਮਾਗਮ ਸਾਦੇ ਪਰ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ। ਇੰਜ : ਪਰਮਜੀਤ ਸਿੰਘ ਡਾਇਰੈਕਟਰ ਜਨਰੇਸ਼ਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਪੀਐਸਪੀਸੀਐਲ ਦੇ ਹੈੱਡ-ਕੁਆਰਟਰ ਵਿਖੇ 74ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਵਿਜੀਲੈਂਸ ਅਤੇ ਸੁਰੱਖਿਆ ਵਿੰਗ ਦੀ ਇਕ ਟੀਮ ਵੱਲੋਂ ਦਿੱਤੇ ਗਾਰਡ ਆਫ਼ ਆਨਰ ਦਾ ਨਿਰੀਖਣ ਵੀ ਕੀਤਾ।
ਗਣਤੰਤਰ ਦਿਵਸ ਦੀ ਦੇ ਮੌਕੇ 'ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਅਧਿਕਾਰੀਆਂ/ ਕਰਮਚਾਰੀਆਂ ਨੂੰ ਇਕ ਸੰਦੇਸ਼ ਵਿਚ ਇੰਜ: ਪਰਮਜੀਤ ਸਿੰਘ ਨੇ ਕਿਹਾ ਕਿ ਭਾਰਤ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਆਜ਼ਾਦੀ ਘੁਲਾਟੀਆਂ ਨੂੰ ਅਸਲ ਸ਼ਰਧਾਂਜਲੀ ਇਹ ਹੈ ਕਿ ਅਸੀਂ ਸਾਰੇ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਈਏ।