Thursday, March 23, 2023
Thursday, March 23, 2023 ePaper Magazine

ਚੰਡੀਗੜ੍ਹ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੁਧਿਆਣਾ ਦੇ ਵਿਕਾਸ ਕਾਰਜਾਂ 'ਤੇ ਲਗਭਗ 29.08 ਕਰੋੜ ਰੁਪਏ ਖਰਚ ਕਰਨ ਦਾ ਕੀਤਾ ਫੈਸਲਾ: ਡਾ. ਇੰਦਰਬੀਰ ਸਿੰਘ ਨਿੱਜਰ

January 27, 2023 10:09 PM

-ਮਾਨ ਸਰਕਾਰ ਦਾ ਮੁੱਖ ਉਦੇਸ਼ ਰਾਜ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਪ੍ਰਦਾਨ ਕਰਨਾ ਹੈ:

-ਲੁਧਿਆਣਾ ਜ਼ਿਲ੍ਹੇ ਦੀ ਵੱਡੀ ਆਬਾਦੀ ਨੂੰ ਮਿਲੇਗਾ ਇਹਨਾਂ ਵਿਕਾਸ ਕਾਰਜਾਂ ਦਾ ਲਾਭ:

  ਚੰਡੀਗੜ੍ਹ, 27 ਜਨਵਰੀ:

 ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਵਿਕਾਸ ਕਾਰਜਾਂ 'ਤੇ ਕਰੀਬ 29.08 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਗਿਆ ਹੈ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣਾ ਹੈ।  ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਖੁਲਾਸਾ ਕੀਤਾ ਕਿ ਨਗਰ ਨਿਗਮ ਲੁਧਿਆਣਾ ਲਈ ਮਿਉਂਸਪਲ ਠੋਸ ਰਹਿੰਦ-ਖੂੰਹਦ ਦੀ ਢੋਆ-ਢੁਆਈ ਲਈ ਹੁੱਕ ਲੋਡਰਾਂ ਅਤੇ ਸੈਕੰਡਰੀ ਸਟੋਰੇਜ ਲਈ ਪੋਰਟੇਬਲ ਕੰਪੈਕਟਰਾਂ ਦੀ ਸਪਲਾਈ, ਸਥਾਪਨਾ, ਟੈਸਟਿੰਗ ਅਤੇ ਚਾਲੂ ਕਰਨ 'ਤੇ 27.67 ਕਰੋੜ ਰੁਪਏ ਖਰਚ ਕੀਤੇ ਜਾਣਗੇ।  ਉਨ੍ਹਾਂ ਕਿਹਾ ਕਿ ਇਸ ਵਿੱਚ ਸੰਚਾਲਣ ਅਤੇ ਰੱਖ-ਰੱਖਾਅ ਵੀ ਸ਼ਾਮਲ ਹੈ। ਇਸੇ ਤਰ੍ਹਾਂ ਕੋਰਟ ਕੰਪਲੈਕਸ, ਡੀ.ਸੀ ਦਫ਼ਤਰ ਅਤੇ ਸਬੰਧਤ ਖੇਤਰਾਂ ਵਿੱਚ ਨਿਗਰਾਨੀ ਦੇ ਬੁਨਿਆਦੀ ਢਾਂਚੇ ਨੂੰ ਲਾਗੂ ਕਰਨ ਲਈ 66.76 ਲੱਖ ਰੁਪਏ ਖਰਚ ਕੀਤੇ ਜਾਣਗੇ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਸੈਂਟਰਲ ਸਟੋਰ ਨਗਰ ਨਿਗਮ ਲੁਧਿਆਣਾ ਲਈ ਰੈਡੀ ਮਿਕਸ ਰੋਡ ਰਿਪੇਅਰ ਬਿਟੂਮਿਨਸ ਸਮੱਗਰੀ ਦੀ ਸਪਲਾਈ ਲਈ 74.70 ਲੱਖ ਰੁਪਏ ਖਰਚ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਦੀ ਵੱਡੀ ਆਬਾਦੀ ਨੂੰ ਇਨ੍ਹਾਂ ਵਿਕਾਸ ਕਾਰਜਾਂ ਦਾ ਲਾਭ ਮਿਲੇਗਾ।  ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਨੇ ਦਫ਼ਤਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਡਾ ਨਿੱਜ਼ਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ।  ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਅਧਿਕਾਰੀ/ਕਰਮਚਾਰੀ ਭ੍ਰਿਸ਼ਟਾਚਾਰ ਕਰਦਾ ਫੜਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ।

 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਪ੍ਰਧਾਨ ਮੰਤਰੀ ਮੋਦੀ ਦੀ ਸਿਹਤ ਠੀਕ ਨਹੀਂ, ਦਿਨ ਭਰ ਗੁੱਸੇ 'ਚ ਰਹਿੰਦੇ ਹਨ, ਉਨ੍ਹਾਂ ਨੂੰ ਨੀਂਦ ਵੀ ਨਹੀਂ ਆਉਂਦੀ : ਅਰਵਿੰਦ ਕੇਜਰੀਵਾਲ

ਪੰਜਾਬ ਪੁਲਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸੇ ਵੀ ਬੇਕਸੂਰ ਨੂੰ ਤੰਗ ਨਾ ਕਰਨ ਦੀਆਂ ਸਪੱਸ਼ਟ ਹਦਾਇਤਾਂ

ਸੜਕ ਸੁਰੱਖਿਆ ਬਾਰੇ ਜਾਗਰੂਕਤਾ ਫੈਲਾਉਣ ਅਤੇ ਪੂਰੇ ਟਰਾਂਸਪੋਰਟ ਅਤੇ ਲੌਜਿਸਟਿਕ ਭਾਈਚਾਰੇ ਵਿੱਚ ਡਰਾਈਵਰ ਦੀ ਸਥਿਤੀ ਨੂੰ ਉੱਚਾ ਚੁੱਕਣ ਦੇ ਮੰਤਵ ਨਾਲ ਪੂਰੇ ਭਾਰਤ ਵਿੱਚ 10 ਲੱਖ ਲੋਕਾਂ ਤੱਕ ਪਹੁੰਚਿਆ

ਸਰਕਾਰਾਂ ਵੱਲੋਂ ਦੂਰ ਅੰਦੇਸ਼ੀ ਤੇ ਤੁਹੱਮਲ ਤੋਂ ਕੰਮ ਲੈਣ ਦੀ ਘੜੀ : ਸ ਪ੍ਰਕਾਸ਼ ਸਿੰਘ ਬਾਦਲ

ਐਨ.ਐਸ.ਐਸ ਦੇ ਵਿਸ਼ੇਸ਼ ਕੈਂਪ ਵਿੱਚ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਮੁੱਖ ਮੰਤਰੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿੱਚ ਵਿਰਾਸਤੀ ਗਲੀ ਬਣਾਉਣ ਦਾ ਐਲਾਨ

ਬਠਿੰਡਾ ਸ਼ਹਿਰ ‘ਚ 88.94 ਕਰੋੜ ਦੀ ਲਾਗਤ ਨਾਲ ਉਸਾਰੇ ਜਾਣਗੇ ਦੋ ਰੇਲਵੇ ਓਵਰ ਬ੍ਰਿਜ: ਹਰਭਜਨ ਸਿੰਘ ਈ.ਟੀ.ਓ.

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡੇ ਵਜੋਂ ਰੱਖਣ ਦਾ ਮਤਾ ਸਰਬਸੰਮਤੀ ਨਾਲ ਪਾਸ

ਐਨਐਸਐਸ ਵਲੰਟੀਅਰਾਂ ਵੱਲੋਂ ਖੁੱਡਾ ਲਾਹੌਰਾ ਦੇ ਵਸਨੀਕਾਂ ਦਾ ਸਰਵੇਖਣ

NSS ਵਾਲੰਟੀਅਰਾਂ ਦੁਆਰਾ ਆਯੋਜਿਤ ਸਰਵੇਖਣ