Thursday, March 23, 2023
Thursday, March 23, 2023 ePaper Magazine

ਚੰਡੀਗੜ੍ਹ

ਵਿਜੀਲੈਂਸ ਬਿਊਰੋ ਵੱਲੋਂ ਮਾਲ ਪਟਵਾਰੀ, ਉਸ ਦਾ ਕਾਰਿੰਦਾ 40,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

January 27, 2023 10:13 PM

ਚੰਡੀਗੜ, 27 ਜਨਵਰੀ :

ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਮਾਲ ਹਲਕਾ ਪਾਂਛਟਾ, ਜਿਲ੍ਹਾ ਕਪੂਰਥਲਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਸੋਢੀ ਸਿੰਘ ਅਤੇ ਉਸਦੇ ਪ੍ਰਾਈਵੇਟ ਸਾਥੀ ਕੁਲਵਿੰਦਰ ਕੁਮਾਰ, ਵਾਸੀ ਸੁਭਾਸ਼ ਨਗਰ ਫਗਵਾੜਾ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਅਤੇ ਉਸ ਦੇ ਕਾਰਿੰਦੇ ਨੂੰ ਸਿਵਰਾਜ ਰਾਣਾ ਵਾਸੀ ਸਤਨਾਮਪੁਰਾ, ਫਗਵਾੜਾ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਪਟਵਾਰੀ ਅਤੇ ਉਸਦੇ ਸਾਥੀ ਨੇ ਸ਼ਿਕਾਇਤਕਰਤਾ ਦੇ ਪਿਤਾ ਦੇ ਨਾਂ 'ਤੇ ਜ਼ਮੀਨ ਦਾ ਦੀ ਰਜਿਸਟਰੇਸ਼ਨ ਤੇ ਇੰਤਕਾਲ ਦਰਜ ਕਰਨ ਬਦਲੇ 70,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ।

ਉਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪਟਵਾਰੀ ਅਤੇ ਉਸ ਦੇ ਸਾਥੀ ਨੂੰ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕਰ ਲਿਆ ਅਤੇ ਰਿਸ਼ਵਤ ਦੀ ਰਕਮ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਬਰਾਮਦ ਕਰ ਲਈ ਗਈ।

ਉਨਾਂ ਦੱਸਿਆ ਕਿ ਦੋਵਾਂ ਦੋਸ਼ੀਆਂ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਪ੍ਰਧਾਨ ਮੰਤਰੀ ਮੋਦੀ ਦੀ ਸਿਹਤ ਠੀਕ ਨਹੀਂ, ਦਿਨ ਭਰ ਗੁੱਸੇ 'ਚ ਰਹਿੰਦੇ ਹਨ, ਉਨ੍ਹਾਂ ਨੂੰ ਨੀਂਦ ਵੀ ਨਹੀਂ ਆਉਂਦੀ : ਅਰਵਿੰਦ ਕੇਜਰੀਵਾਲ

ਪੰਜਾਬ ਪੁਲਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸੇ ਵੀ ਬੇਕਸੂਰ ਨੂੰ ਤੰਗ ਨਾ ਕਰਨ ਦੀਆਂ ਸਪੱਸ਼ਟ ਹਦਾਇਤਾਂ

ਸੜਕ ਸੁਰੱਖਿਆ ਬਾਰੇ ਜਾਗਰੂਕਤਾ ਫੈਲਾਉਣ ਅਤੇ ਪੂਰੇ ਟਰਾਂਸਪੋਰਟ ਅਤੇ ਲੌਜਿਸਟਿਕ ਭਾਈਚਾਰੇ ਵਿੱਚ ਡਰਾਈਵਰ ਦੀ ਸਥਿਤੀ ਨੂੰ ਉੱਚਾ ਚੁੱਕਣ ਦੇ ਮੰਤਵ ਨਾਲ ਪੂਰੇ ਭਾਰਤ ਵਿੱਚ 10 ਲੱਖ ਲੋਕਾਂ ਤੱਕ ਪਹੁੰਚਿਆ

ਸਰਕਾਰਾਂ ਵੱਲੋਂ ਦੂਰ ਅੰਦੇਸ਼ੀ ਤੇ ਤੁਹੱਮਲ ਤੋਂ ਕੰਮ ਲੈਣ ਦੀ ਘੜੀ : ਸ ਪ੍ਰਕਾਸ਼ ਸਿੰਘ ਬਾਦਲ

ਐਨ.ਐਸ.ਐਸ ਦੇ ਵਿਸ਼ੇਸ਼ ਕੈਂਪ ਵਿੱਚ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਮੁੱਖ ਮੰਤਰੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿੱਚ ਵਿਰਾਸਤੀ ਗਲੀ ਬਣਾਉਣ ਦਾ ਐਲਾਨ

ਬਠਿੰਡਾ ਸ਼ਹਿਰ ‘ਚ 88.94 ਕਰੋੜ ਦੀ ਲਾਗਤ ਨਾਲ ਉਸਾਰੇ ਜਾਣਗੇ ਦੋ ਰੇਲਵੇ ਓਵਰ ਬ੍ਰਿਜ: ਹਰਭਜਨ ਸਿੰਘ ਈ.ਟੀ.ਓ.

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡੇ ਵਜੋਂ ਰੱਖਣ ਦਾ ਮਤਾ ਸਰਬਸੰਮਤੀ ਨਾਲ ਪਾਸ

ਐਨਐਸਐਸ ਵਲੰਟੀਅਰਾਂ ਵੱਲੋਂ ਖੁੱਡਾ ਲਾਹੌਰਾ ਦੇ ਵਸਨੀਕਾਂ ਦਾ ਸਰਵੇਖਣ

NSS ਵਾਲੰਟੀਅਰਾਂ ਦੁਆਰਾ ਆਯੋਜਿਤ ਸਰਵੇਖਣ