ਸ੍ਰੀ ਫ਼ਤਹਿਗੜ੍ਹ ਸਾਹਿਬ/ 28 ਜਨਵਰੀ:
(ਰਵਿੰਦਰ ਸਿੰਘ ਢੀਂਡਸਾ):
ਪਿੰਡ ਬੀਰੋਮਾਜਰੀ ਵਿਖੇ ਵਾਪਰੇ ਸੜਕ ਹਾਦਸੇ 'ਚ ਗੰਭੀਰ ਜ਼ਖਮੀ ਹੋਏ ਮੋਟਰਸਾਈਕਲ ਸਵਾਰ ਵਿਅਕਤੀ ਦੀ ਇਲਾਜ਼ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਹੈ।ਬਡਾਲੀ ਆਲਾ ਸਿੰਘ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਸੁਖਵਿੰਦਰ ਸਿੰਘ ਨਾਮਕ ਵਿਅਕਤੀ ਨੇ ਦੱਸਿਆ ਕਿ ਬੀਤੀ 23 ਜਨਵਰੀ ਨੂੰ ਉਸਦਾ ਚਾਚਾ ਲਖਵੀਰ ਸਿੰਘ ਵਾਸੀ ਪਿੰਡ ਗੱਜੂਮਾਜਰਾ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਜਦੋਂ ਬੀਰੋਮਾਜਰੀ ਕੋਲੋਂ ਲੰਘ ਰਿਹਾ ਸੀ ਤਾਂ ਕਥਿਤ ਮੋਟਰਸਾਈਕਲ ਚਾਲਕ ਪ੍ਰਭਲੀਨ ਸਿੰਘ ਵਾਸੀ ਪਿੰਡ ਤਸੌਲੀ(ਮੋਹਾਲੀ) ਨੇ ਉਸਦੇ ਮੋਟਰਸਾਈਕਲ 'ਚ ਟੱਕਰ ਮਾਰ ਦਿੱਤੀ ਜਿਸ ਕਾਰਨ ਲਖਵੀਰ ਸਿੰਘ ਗੰਭੀਰ ਜ਼ਖਮੀ ਹੋ ਗਿਆ ਜਿਸਨੂੰ ਇਲਾਜ਼ ਲਈ ਸੈਕਟਰ 32 ਹਸਪਤਾਲ ਚੰਡੀਗੜ੍ਹ ਦਾਖਲ ਕਰਵਾਇਆ ਗਿਆ ਸੀ ਜਿੱਥੇ ਇਲਾਜ਼ ਦੌਰਾਨ ਉਸਦੀ ਮੌਤ ਹੋ ਗਈ।ਬਡਾਲੀ ਆਲਾ ਸਿੰਘ ਪੁਲਿਸ ਵੱਲੋਂ ਪ੍ਰਭਲੀਨ ਸਿੰਘ ਵਿਰੁੱਧ ਅ/ਧ 279,337,338,304-ਏ ਆਈ.ਪੀ.ਸੀ. ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।