Thursday, March 23, 2023
Thursday, March 23, 2023 ePaper Magazine

ਚੰਡੀਗੜ੍ਹ

ਮੀਤ ਹੇਅਰ ਵੱਲੋਂ ਖਿਡਾਰੀਆਂ ਦੀ ਮੈਸ ਦੀ ਅਚਨਚੇਤੀ ਚੈਕਿੰਗ

January 28, 2023 06:37 PM

-ਖੇਡ ਮੰਤਰੀ ਨੇ ਮਾੜੇ ਖਾਣੇ ਦਾ ਲਿਆ ਗੰਭੀਰ ਨੋਟਿਸ:

-ਖਿਡਾਰੀਆਂ ਦੀ ਸਿਹਤ ਅਤੇ ਡਾਇਟ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ: ਮੀਤ ਹੇਅਰ:

-ਖੇਡ ਵਿਭਾਗ ਵੱਲੋਂ ਠੇਕੇਦਾਰ ਨੂੰ ਤਾੜਨਾ ਪੱਤਰ ਜਾਰੀ, ਮਿਆਰੀ ਖਾਣਾ ਪਰੋਸਣ ਦੇ ਦਿੱਤੇ ਨਿਰਦੇਸ਼:

ਚੰਡੀਗੜ੍ਹ/ਐਸ.ਏ.ਐਸ.ਨਗਰ, 28 ਜਨਵਰੀ :

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁਹਾਲੀ ਦੇ ਫੇਜ਼ 9 ਸਥਿਤ ਖੇਡ ਕੰਪਲੈਕਸ ਵਿੱਚ ਪੰਜਾਬ ਇੰਸਟੀਚਿਊਟ ਆਫ ਸਪੋਰਟਸ (ਪੀ.ਆਈ.ਐਸ.) ਦੇ ਵਿੰਗ ਵਿੱਚ ਮੈਸ ਦੀ ਅਚਨਚੇਤੀ ਚੈਕਿੰਗ ਕਰਦਿਆਂ ਖਿਡਾਰੀਆਂ ਨੂੰ ਪਰੋਸੇ ਜਾ ਰਹੇ ਮਾੜੇ ਖਾਣੇ ਦਾ ਗੰਭੀਰ ਨੋਟਿਸ ਲਿਆ ਹੈ।



ਖੇਡ ਮੰਤਰੀ ਨੇ ਖੁਦ ਖਾਣਾ ਵੀ ਖਾਧਾ ਅਤੇ ਮੈਸ ਵਿੱਚ ਖਾਣਾ ਤਿਆਰ ਕਰਨ ਲਈ ਰੱਖੀ ਸਮੱਗਰੀ ਦਾ ਨਿਰੀਖਣ ਵੀ ਕੀਤਾ। ਉਨ੍ਹਾਂ ਕਿਹਾ ਕਿ ਮੈਸ ਦਾ ਖਾਣਾ ਬਿਲਕੁਲ ਵੀ ਤਸੱਲੀਬਖ਼ਸ਼ ਨਹੀਂ ਹੈ। ਉਨ੍ਹਾਂ ਖਾਣੇ ਦੇ ਮਾੜੇ ਮਿਆਰ ਅਤੇ ਖਿਡਾਰੀਆਂ ਲਈ ਲੋੜੀਂਦੀ ਪੌਸ਼ਟਿਕ ਖੁਰਾਕ ਦੀ ਕਮੀ ਨੂੰ ਲੈ ਕੇ ਜਿੱਥੇ ਮੌਕੇ ਉਤੇ ਮੌਜੂਦ ਮੈਸ ਕਰਮੀਆਂ ਨੂੰ ਤਾੜਨਾ ਕੀਤੀ ਉਥੇ ਠੇਕੇਦਾਰ ਨੂੰ ਮੌਕੇ ਉਤੇ ਹੀ ਫੋਨ ਕਰਕੇ ਅਜਿਹਾ ਵਰਤਾਰਾ ਨਾ ਸਹਿਣ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਖਿਡਾਰੀਆਂ ਦੀ ਸਿਹਤ ਅਤੇ ਡਾਇਟ ਨਾਲ ਕੋਈ ਸਮਝੌਤਾ ਨਹੀਂ ਕਰੇਗੀ। ਉਨ੍ਹਾਂ ਠੇਕੇਦਾਰ ਨੂੰ ਸਪੱਸ਼ਟ ਕੀਤਾ ਕਿ ਅਜਿਹਾ ਦੁਬਾਰਾ ਵਾਪਰਨ ਉਤੇ ਠੇਕਾ ਰੱਦ ਵੀ ਕਰ ਦਿੱਤਾ ਜਾਵੇਗਾ।
 

ਮੀਤ ਹੇਅਰ ਦੇ ਨਿਰਦੇਸ਼ਾਂ ਉਤੇ ਪੀ.ਆਈ.ਐਸ. ਵੱਲੋਂ ਠੇਕੇਦਾਰ ਨੂੰ ਤਾੜਨਾ ਪੱਤਰ ਜਾਰੀ ਕਰਕੇ ਕਿਹਾ ਕਿ ਖਾਣ ਵਾਲੇ ਮਿਆਰੀ ਉਤਪਾਦ ਹੀ ਵਰਤੇ ਜਾਣ ਅਤੇ ਡਾਇਟ ਲਈ ਲਾਜ਼ਮੀ ਪੌਸ਼ਟਿਕ ਭੋਜਨ ਖਿਡਾਰੀਆਂ ਨੂੰ ਪਰੋਸਿਆ ਜਾਣਾ ਯਕੀਨੀ ਬਣਾਇਆ ਜਾਵੇ।
 
 
ਖੇਡ ਮੰਤਰੀ ਨੇ ਸੂਬੇ ਦੀਆਂ ਸਮੂਹ ਮੈਸਾਂ ਦੇ ਠੇਕੇਦਾਰਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਅਜਿਹੀ ਚੈਕਿੰਗ ਮੁਹਿੰਮ ਸੂਬੇ ਭਰ ਵਿੱਚ ਜਾਰੀ ਰੱਖਣਗੇ ਅਤੇ ਡਾਇਟ ਵਿੱਚ ਪਾਈ ਜਾਣ ਵਾਲੀ ਘਾਟ ਅਤੇ ਮਾੜੇ ਮਿਆਰਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਜੇਕਰ ਖਿਡਾਰੀ ਨੂੰ ਉਚਿਤ ਡਾਇਟ ਹੀ ਨਹੀਂ ਮਿਲੇਗੀ ਤਾਂ ਬਿਹਤਰ ਨਤੀਜੇ ਕਿਵੇਂ ਆਉਣਗੇ।
 
 
ਜ਼ਿਕਰਯੋਗ ਹੈ ਕਿ ਪੀ.ਆਈ.ਐਸ. ਦੇ ਇਸ ਖੇਡ ਵਿੰਗ ਵਿੱਚ ਹਾਕੀ, ਮੁੱਕੇਬਾਜ਼ੀ, ਕੁਸ਼ਤੀ, ਜੂਡੋ, ਵੇਟਲਿਫਟਿੰਗ, ਬਾਸਕਟਬਾਲ, ਜਿਮਨਾਸਟਿਕ ਦੇ ਕਰੀਬ 350 ਖਿਡਾਰੀ ਸਿਖਲਾਈ ਲੈ ਰਹੇ ਹਨ।
 
 
ਇਸ ਮੌਕੇ ਖੇਡ ਵਿਭਾਗ ਦੇ ਡਾਇਰੈਕਟਰ ਅਮਿਤ ਤਲਵਾੜ ਵੀ ਹਾਜ਼ਰ ਸਨ।
 
 
 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਪ੍ਰਧਾਨ ਮੰਤਰੀ ਮੋਦੀ ਦੀ ਸਿਹਤ ਠੀਕ ਨਹੀਂ, ਦਿਨ ਭਰ ਗੁੱਸੇ 'ਚ ਰਹਿੰਦੇ ਹਨ, ਉਨ੍ਹਾਂ ਨੂੰ ਨੀਂਦ ਵੀ ਨਹੀਂ ਆਉਂਦੀ : ਅਰਵਿੰਦ ਕੇਜਰੀਵਾਲ

ਪੰਜਾਬ ਪੁਲਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸੇ ਵੀ ਬੇਕਸੂਰ ਨੂੰ ਤੰਗ ਨਾ ਕਰਨ ਦੀਆਂ ਸਪੱਸ਼ਟ ਹਦਾਇਤਾਂ

ਸੜਕ ਸੁਰੱਖਿਆ ਬਾਰੇ ਜਾਗਰੂਕਤਾ ਫੈਲਾਉਣ ਅਤੇ ਪੂਰੇ ਟਰਾਂਸਪੋਰਟ ਅਤੇ ਲੌਜਿਸਟਿਕ ਭਾਈਚਾਰੇ ਵਿੱਚ ਡਰਾਈਵਰ ਦੀ ਸਥਿਤੀ ਨੂੰ ਉੱਚਾ ਚੁੱਕਣ ਦੇ ਮੰਤਵ ਨਾਲ ਪੂਰੇ ਭਾਰਤ ਵਿੱਚ 10 ਲੱਖ ਲੋਕਾਂ ਤੱਕ ਪਹੁੰਚਿਆ

ਸਰਕਾਰਾਂ ਵੱਲੋਂ ਦੂਰ ਅੰਦੇਸ਼ੀ ਤੇ ਤੁਹੱਮਲ ਤੋਂ ਕੰਮ ਲੈਣ ਦੀ ਘੜੀ : ਸ ਪ੍ਰਕਾਸ਼ ਸਿੰਘ ਬਾਦਲ

ਐਨ.ਐਸ.ਐਸ ਦੇ ਵਿਸ਼ੇਸ਼ ਕੈਂਪ ਵਿੱਚ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਮੁੱਖ ਮੰਤਰੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿੱਚ ਵਿਰਾਸਤੀ ਗਲੀ ਬਣਾਉਣ ਦਾ ਐਲਾਨ

ਬਠਿੰਡਾ ਸ਼ਹਿਰ ‘ਚ 88.94 ਕਰੋੜ ਦੀ ਲਾਗਤ ਨਾਲ ਉਸਾਰੇ ਜਾਣਗੇ ਦੋ ਰੇਲਵੇ ਓਵਰ ਬ੍ਰਿਜ: ਹਰਭਜਨ ਸਿੰਘ ਈ.ਟੀ.ਓ.

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡੇ ਵਜੋਂ ਰੱਖਣ ਦਾ ਮਤਾ ਸਰਬਸੰਮਤੀ ਨਾਲ ਪਾਸ

ਐਨਐਸਐਸ ਵਲੰਟੀਅਰਾਂ ਵੱਲੋਂ ਖੁੱਡਾ ਲਾਹੌਰਾ ਦੇ ਵਸਨੀਕਾਂ ਦਾ ਸਰਵੇਖਣ

NSS ਵਾਲੰਟੀਅਰਾਂ ਦੁਆਰਾ ਆਯੋਜਿਤ ਸਰਵੇਖਣ