Thursday, March 23, 2023
Thursday, March 23, 2023 ePaper Magazine

ਚੰਡੀਗੜ੍ਹ

ਇੰਮਪਰੂਵਮੈਂਟ ਟਰੱਸਟ ਜਲੰਧਰ ਦੀ ਜਮੀਨ ਵਿਚ ਹੋਏ ਗਬਨ ਦੇ ਕੇਸ ਵਿਚ ਭਗੌੜੇ ਚਲ ਰਹੇ ਇਕ ਹੋਰ ਦੋਸ਼ੀ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ

January 28, 2023 06:48 PM

ਚੰਡੀਗੜ੍ਹ, 28 ਜਨਵਰੀ : ਵਿਜੀਲੈਂਸ ਬਿਓਰੋ ਪੰਜਾਬ ਵਲੋਂ ਇੰਮਪਰੂਵਮੈਂਟ ਟਰੱਸਟ ਜਲੰਧਰ ਦੀ ਜਮੀਨ ਵਿਚ ਹੋਏ ਗਬਨ ਦੇ ਕੇਸ ਵਿਚ ਕਰੀਬ 3 ਸਾਲ 5 ਮਹੀਨੇ ਤੋਂ ਫਰਾਰ ਚੱਲ ਰਹੇ ਭਗੌੜੇ ਦੋਸ਼ੀ ਗੁਰਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਮੁਕੱਦਮੇ ਵਿੱਚ ਹੁਣ ਤੱਕ ਕੁੱਲ 12 ਦੋਸ਼ੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ ਤੇ ਬਾਕੀਆਂ ਦੀ ਭਾਲ ਜਾਰੀ ਹੈ।
          ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਇੰਮਪਰੂਵਮੈਂਟ ਟਰੱਸਟ ਜਲੰਧਰ ਵਲੋਂ ਸੂਰੀਆ ਇੰਨਕਲੇਵ ਐਕਟੈਂਸ਼ਨ ਵਿੱਚ 94.97 ਏਕੜ ਜ਼ਮੀਨ ਐਕਵਾਇਰ ਕੀਤੀ ਗਈ ਸੀ, ਜਿਸ ਦਾ ਮੁਆਵਜਾ ਦੇਣ ਸਮੇਂ ਅਸਲ ਵਿਅਕਤੀਆਂ ਦੀ ਜਗ੍ਹਾ ਪਰ ਫਰਜ਼ੀ ਵਿਅਕਤੀ ਖੜੇ ਕਰਕੇ ਅਤੇ ਜਾਅਲੀ ਦਸਤਾਵੇਜ਼ ਤਿਆਰ ਕਰਕੇ ਇੰਮਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮਿਲੀ ਭੁਗਤ ਨਾਲ 5,49,18,523 (ਪੰਜ ਕਰੋੜ ਉਨੰਜਾ ਲੱਖ ਅਠਾਰਾਂ ਹਜ਼ਾਰ ਪੰਜ ਸੌ ਤੇਈ) ਰੁਪਏ ਦੀ ਮੁਅਵਜ਼ੇ ਦੀ ਰਕਮ ਗਬਨ ਕਰਨ ਸਬੰਧੀ ਮੁਕੱਦਮਾ ਨੰਬਰ 244 ਮਿਤੀ 29-10-2013 ਨੂੰ ਆਈ.ਪੀ.ਸੀ. ਦੀ ਧਾਰਾ 409, 419, 420, 465, 467, 468, 201, 120ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 13 ਤਹਿਤ ਥਾਣਾ ਨਵਾਂ ਬਾਰਾਂਦਰੀ ਜਲੰਧਰ ਵਿਖੇ ਦਰਜ ਕੀਤਾ ਗਿਆ ਸੀ। ਉਪਰੰਤ ਇਸ ਮੁਕੱਦਮੇ ਦੀ ਅਗਲੀ ਤਫਤੀਸ਼ ਵਿਜੀਲੈਂਸ ਬਿਊਰੋ ਨੂੰ ਸੌਂਪੀ ਗਈ ਸੀ।

            ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਕੇਸ਼ ਵਿਚ ਸ਼ਾਮਲ ਦੋਸ਼ੀ ਫਰਜ਼ੀ ਗੋਬਿੰਦ ਰਾਮ ਵੱਲੋਂ ਜਾਅਲੀ ਦਸਤਾਵੇਜ਼ ਤਿਆਰ ਕਰਕੇ ਇੰਮਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀ ਭੁਗਤ ਨਾਲ 2,12,76,211 ਰੁਪਏ ਦੀ ਰਕਮ ਦਾ ਗਬਨ ਕੀਤਾ ਗਿਆ ਅਤੇ ਇਸ ਰਕਮ ਵਿੱਚੋਂ 7,00,000 ਰੁਪਏ ਦੋਸ਼ੀ ਗੁਰਦੀਪ ਸਿੰਘ ਨੇ ਚੈਕ ਰਾਂਹੀ ਦੋਸ਼ੀ ਗੋਬਿੰਦ ਰਾਮ ਪਾਸੋਂ ਹਾਸਲ ਕੀਤੇ ਸਨ।  

            ਬੁਲਾਰੇ ਨੇ ਦੱਸਿਆ ਕਿ ਇਸ ਕੇਸ ਵਿਚ ਸ਼ਾਮਲ ਦੋਸ਼ੀ ਮਨਜੀਤ ਸ਼ਰਮਾ, ਸੁਖਦੇਵ ਸਿੰਘ ਪਟਵਾਰੀ, ਪ੍ਰੇਮ ਪ੍ਰਕਾਸ਼, ਵਕੀਲ ਮੋਹਿਤ ਭਾਰਦਵਾਜ, ਵਕੀਲ ਦੀਪਕ ਸਡਾਨਾ, ਅਮਨਦੀਪ ਸਿੰਘ, ਕੁਲਵੰਤ ਸਿੰਘ, ਜਤਿੰਦਰ ਕੁਮਾਰ ਸ਼ਰਮਾ, ਤਰਲੋਕ ਸਿੰਘ, ਸੰਦੀਪ ਸ਼ਰਮਾ, ਸੁਰਿੰਦਰ ਕੁਮਾਰ ਕੈਸ਼ੀਅਰ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਬਾਕੀ ਦੇ ਫਰਾਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਵਿਜੀਲੈਂਸ ਬਿਉਰੋ ਵੱਲੋਂ ਉਨ੍ਹਾਂ ਦੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ਪਰ ਦਬਿਸ਼ ਦਿੱਤੀ ਜਾ ਰਹੀ ਹੈ, ਜਿਨ੍ਹਾਂ ਨੂੰ ਵੀ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

---------

 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਪ੍ਰਧਾਨ ਮੰਤਰੀ ਮੋਦੀ ਦੀ ਸਿਹਤ ਠੀਕ ਨਹੀਂ, ਦਿਨ ਭਰ ਗੁੱਸੇ 'ਚ ਰਹਿੰਦੇ ਹਨ, ਉਨ੍ਹਾਂ ਨੂੰ ਨੀਂਦ ਵੀ ਨਹੀਂ ਆਉਂਦੀ : ਅਰਵਿੰਦ ਕੇਜਰੀਵਾਲ

ਪੰਜਾਬ ਪੁਲਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸੇ ਵੀ ਬੇਕਸੂਰ ਨੂੰ ਤੰਗ ਨਾ ਕਰਨ ਦੀਆਂ ਸਪੱਸ਼ਟ ਹਦਾਇਤਾਂ

ਸੜਕ ਸੁਰੱਖਿਆ ਬਾਰੇ ਜਾਗਰੂਕਤਾ ਫੈਲਾਉਣ ਅਤੇ ਪੂਰੇ ਟਰਾਂਸਪੋਰਟ ਅਤੇ ਲੌਜਿਸਟਿਕ ਭਾਈਚਾਰੇ ਵਿੱਚ ਡਰਾਈਵਰ ਦੀ ਸਥਿਤੀ ਨੂੰ ਉੱਚਾ ਚੁੱਕਣ ਦੇ ਮੰਤਵ ਨਾਲ ਪੂਰੇ ਭਾਰਤ ਵਿੱਚ 10 ਲੱਖ ਲੋਕਾਂ ਤੱਕ ਪਹੁੰਚਿਆ

ਸਰਕਾਰਾਂ ਵੱਲੋਂ ਦੂਰ ਅੰਦੇਸ਼ੀ ਤੇ ਤੁਹੱਮਲ ਤੋਂ ਕੰਮ ਲੈਣ ਦੀ ਘੜੀ : ਸ ਪ੍ਰਕਾਸ਼ ਸਿੰਘ ਬਾਦਲ

ਐਨ.ਐਸ.ਐਸ ਦੇ ਵਿਸ਼ੇਸ਼ ਕੈਂਪ ਵਿੱਚ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਮੁੱਖ ਮੰਤਰੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿੱਚ ਵਿਰਾਸਤੀ ਗਲੀ ਬਣਾਉਣ ਦਾ ਐਲਾਨ

ਬਠਿੰਡਾ ਸ਼ਹਿਰ ‘ਚ 88.94 ਕਰੋੜ ਦੀ ਲਾਗਤ ਨਾਲ ਉਸਾਰੇ ਜਾਣਗੇ ਦੋ ਰੇਲਵੇ ਓਵਰ ਬ੍ਰਿਜ: ਹਰਭਜਨ ਸਿੰਘ ਈ.ਟੀ.ਓ.

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡੇ ਵਜੋਂ ਰੱਖਣ ਦਾ ਮਤਾ ਸਰਬਸੰਮਤੀ ਨਾਲ ਪਾਸ

ਐਨਐਸਐਸ ਵਲੰਟੀਅਰਾਂ ਵੱਲੋਂ ਖੁੱਡਾ ਲਾਹੌਰਾ ਦੇ ਵਸਨੀਕਾਂ ਦਾ ਸਰਵੇਖਣ

NSS ਵਾਲੰਟੀਅਰਾਂ ਦੁਆਰਾ ਆਯੋਜਿਤ ਸਰਵੇਖਣ