ਸਮਾਣਾ, 28 ਜਨਵਰੀ, (ਸੁਭਾਸ਼ ਪਾਠਕ): ਐੱਸ ਆਰ ਐੱਸ ਵਿੱਦਿਆਪੀਠ ਵਿੱਚ 25 ਜਨਵਰੀ ਨੂੰ ਬਸੰਤ ਪੰਚਮੀ ਅਤੇ ਗਣਤੰਤਰ ਦਿਵਸ ਦਾ ਤਿਉਹਾਰ ਬਹੁਤ ਹੀ ਚਾਅ ਅਤੇ ਉਤਸ਼ਾਹ ਨਾਲ਼ ਮਨਾਇਆ ਗਿਆ। ਛੋਟੇ - ਛੋਟੇ ਬੱਚੇ ਦੇਸ਼ ਭਗਤਾਂ ਦੇ ਪਹਿਰਾਵੇ ਵਿੱਚ ਆਏ ਉਨ੍ਹਾਂ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਬੱਚੇ ਇਸ ਪਹਿਰਾਵੇ ਵਿੱਚ ਬਹੁਤ ਹੀ ਸੁੰਦਰ ਲੱਗ ਰਹੇ ਸਨ। ਇਸ ਮੌਕੇ 'ਤੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤ ਗਾ ਕੇ ਅਤੇ ਡਾਂਸ ਪੇਸ਼ ਕਰ ਕੇ ਦੇਸ਼ ਪ੍ਰਤੀ ਆਪਣਾ ਪਿਆਰ ਦਿਖਾਇਆ ਗਿਆ। ਬਸੰਤ ਪੰਚਮੀ ਦੇ ਤਿਉਹਾਰ ਨੂੰ ਮਨਾਉਂਦੇ ਹੋਏ ਬੱਚਿਆਂ ਨੇ ਆਪਣੀਆਂ ਕਾਪੀਆਂ ਉੱਪਰ ਬਸੰਤ ਪੰਚਮੀ ਨਾਲ਼ ਸੰਬੰਧਿਤ ਚਿੱਤਰਕਾਰੀ ਕਰ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਅੰਤ ਵਿੱਚ ਸਾਰਿਆਂ ਵੱਲੋਂ ਰਾਸ਼ਟਰੀ ਗੀਤ ਗਾਇਆ ਗਿਆ। ਇਸ ਮੌਕੇ 'ਤੇ ਸਕੂਲ ਦੇ ਮੁੱਖ ਅਧਿਆਪਕਾ ਮਿਸ ਮਿਲੀ ਬੋਸ ਅਤੇ ਚੇਅਰਮੈਨ ਅਮਿਤ ਸਿੰਗਲਾ ਨੇ ਵਿਦਿਆਰਥੀਆਂ ਦੇ ਦੇਸ਼ ਪ੍ਰਤੀ ਪਿਆਰ ਅਤੇ ਕਲਾ ਦੀ ਪ੍ਰਸੰਸਾ ਕੀਤੀ ਅਤੇ ਉਹਨਾਂ ਨੂੰ ਗਣਤੰਤਰ ਦਿਵਸ ਅਤੇ ਬਸੰਤ ਪੰਚਮੀ ਦੀ ਹਾਰਦਿਕ ਵਧਾਈ ਦਿੱਤੀ।