ਘਨੌਰ, 27 ਜਨਵਰੀ, (ਓਮਕਾਰ): ਪਿ੍ਰੰਸੀਪਲ ਸ਼੍ਰੀਮਤੀ ਸਤਵਿੰਦਰ ਕੌਰ ਜੀ ਅਤੇ ਸਮੂਹ ਸਟਾਫ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਉਲਾਣਾ ਵਿਖੇ ਬੜੀ ਧੂਮਧਾਮ ਨਾਲ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲੀ ਵਿਦਿਆਰਥੀਆਂ ਦੁਆਰਾ ਦੇਸ਼ਭਗਤੀ ਨਾਲ ਸਬੰਧਿਤ ਪ੍ਰੋਗਰਾਮ ਵੀ ਪੇਸ਼ ਕੀਤੇ ਗਏ। ਪਿ੍ਰੰਸੀਪਲ ਮੈਡਮ ਅਤੇ ਅਧਿਆਪਕਾਂ ਦੁਆਰਾ ਗਣਤੰਤਰ ਦਿਵਸ ਦੇ ਸਬੰਧ ਵਿੱਚ ਆਪਣੇ ਵਿਚਾਰ ਵੀ ਪ੍ਰਗਟ ਕੀਤੇ ਗਏ। ਪਿ੍ਰੰਸੀਪਲ ਸ਼੍ਰੀਮਤੀ ਸਤਵਿੰਦਰ ਕੌਰ ਜੀ ਵੱਲੋਂ ਪ੍ਰੋਗਰਾਮ ਦੀ ਸਮਾਪਤੀ ਤੇ ਵਿਦਿਆਰਥੀਆਂ ਵੱਲੋਂ ਕੀਤੀ ਗਈ ਸ਼ਾਨਦਾਰ ਪੇਸ਼ਕਾਰੀ ਲਈ ਹੌਸਲਾ ਅਫਜ਼ਾਈ ਕੀਤੀ ਅਤੇ ਲੱਡੂ ਵੰਡ ਕੇ ਉਹਨਾਂ ਦਾ ਮੂੰਹ ਮਿੱਠਾ ਕਰਵਾਇਆ।