Thursday, March 23, 2023
Thursday, March 23, 2023 ePaper Magazine

ਦੇਸ਼

ਅਡਾਨੀ ਮੁੱਦੇ 'ਤੇ ਵਿਰੋਧੀ ਧਿਰ ਦੇ ਜ਼ੋਰਦਾਰ ਹੰਗਾਮੇ ਤੋਂ ਬਾਅਦ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ ਤੱਕ ਮੁਲਤਵੀ

February 03, 2023 04:03 PM

ਨਵੀਂ ਦਿੱਲੀ :  ਅਡਾਨੀ ਮੁੱਦੇ 'ਤੇ ਵਿਰੋਧੀ ਧਿਰ ਦੇ ਜ਼ੋਰਦਾਰ ਹੰਗਾਮੇ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਇਸ ਦੇ ਨਾਲ ਹੀ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

ਸੰਸਦ 'ਚ ਬਜਟ ਸੈਸ਼ਨ ਦਾ ਅੱਜ ਚੌਥਾ ਦਿਨ ਹੈ। ਅੱਜ ਇੱਕ ਵਾਰ ਫਿਰ ਵਿਰੋਧੀ ਧਿਰ ਨੇ ਅਡਾਨੀ ਮਾਮਲੇ ਨੂੰ ਲੈ ਕੇ ਦੋਵਾਂ ਸਦਨਾਂ ਵਿੱਚ ਹੰਗਾਮਾ ਕੀਤਾ, ਜਿਸ ਤੋਂ ਬਾਅਦ ਸਦਨ ਦੀ ਕਾਰਵਾਈ ਮੁਲਤਵੀ ਕਰਨੀ ਪਈ। ਇਸ ਤੋਂ ਇਲਾਵਾ ਅੱਜ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵਿਰੋਧੀ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ ਸੱਦੀ ਸੀ। ਇਸ ਮੀਟਿੰਗ 'ਚ ਸਰਕਾਰ ਨੂੰ ਘੇਰਨ ਦੀ ਰਣਨੀਤੀ 'ਤੇ ਚਰਚਾ ਕੀਤੀ ਗਈ।ਅਡਾਨੀ ਗਰੁੱਪ 'ਤੇ ਹਿੰਡਨਬਰਗ ਰਿਸਰਚ ਦੇ ਦੋਸ਼ਾਂ 'ਤੇ ਕਾਂਗਰਸ, ਟੀਐਮਸੀ, ਆਪ, ਸਪਾ, ਡੀਐਮਕੇ, ਜਨਤਾ ਦਲ ਅਤੇ ਖੱਬੇ ਪੱਖੀਆਂ ਸਮੇਤ 13 ਵਿਰੋਧੀ ਪਾਰਟੀਆਂ ਨੇ ਮੀਟਿੰਗ ਕੀਤੀ। ਇਹ ਬੈਠਕ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਦੇ ਚੈਂਬਰ 'ਚ ਹੋਈ। ਇਨ੍ਹਾਂ ਵਿੱਚੋਂ 9 ਪਾਰਟੀਆਂ ਨੇ ਰਾਜ ਸਭਾ ਵਿੱਚ ਮੁਲਤਵੀ ਮਤੇ ਦਾ ਨੋਟਿਸ ਦਿੱਤਾ। ਮਲਿਕਾਰਜੁਨ ਖੜਗੇ ਨੇ ਕਿਹਾ ਕਿ ਲੋਕਾਂ ਦੀ ਮਿਹਨਤ ਦੀ ਕਮਾਈ ਬਰਬਾਦ ਹੋ ਰਹੀ ਹੈ। ਲੋਕਾਂ ਦਾ ਬੈਂਕ ਅਤੇ ਐਲਆਈਸੀ ਤੋਂ ਵਿਸ਼ਵਾਸ ਉਠ ਜਾਵੇਗਾ। ਕੁਝ ਕੰਪਨੀਆਂ ਦੇ ਸ਼ੇਅਰ ਲਗਾਤਾਰ ਡਿੱਗ ਰਹੇ ਹਨ।

 
 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਆਸਾਮ 'ਚ ਨੌਜਵਾਨ ਦੀ ਹੱਤਿਆ ਦੇ ਦੋਸ਼ 'ਚ ਵਿਅਕਤੀ ਗ੍ਰਿਫਤਾਰ

ਹਰਿਆਣਾ 'ਚ ਅੰਮ੍ਰਿਤਪਾਲ ਨੂੰ ਪਨਾਹ ਦੇਣ ਵਾਲੀ MBA ਪਾਸ ਆਊਟ ਔਰਤ ਗ੍ਰਿਫਤਾਰ

ਪੂਰਬੀ ਮੱਧ ਰੇਲਵੇ ਨੇ 16 ਘੰਟਿਆਂ ਵਿੱਚ ਵਸੂਲਿਆ 54 ਲੱਖ ਰੁਪਏ ਦਾ ਜੁਰਮਾਨਾ

ਜੇਈਈ ਐਡਵਾਂਸਡ '23: ਦਿੱਲੀ ਹਾਈ ਕੋਰਟ ਅਗਲੇ ਮਹੀਨੇ ਵਿਦਿਆਰਥੀਆਂ ਲਈ ਛੋਟ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਸੁਣਵਾਈ ਕਰੇਗੀ

ਸੀਬੀਆਈ ਨੇ ਰਿਸ਼ਵਤ ਮਾਮਲੇ ਵਿੱਚ ਪੱਛਮੀ ਮੱਧ ਰੇਲਵੇ ਦੇ ਸੀਨੀਅਰ ਡਿਵੀਜ਼ਨਲ ਮਕੈਨੀਕਲ ਇੰਜਨੀਅਰ ਨੂੰ ਕੀਤਾ ਗ੍ਰਿਫ਼ਤਾਰ

ਹਰਿਆਣਾ 'ਚ ਹੋਈ ਟਰੇਸ ਅੰਮ੍ਰਿਤਪਾਲ ਦੀ ਆਖਰੀ ਲੋਕੇਸ਼ਨ

ਯੂਪੀ: 30% ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਹਨ

ਧਨਬਾਦ: ਗੈਰ-ਕਾਨੂੰਨੀ ਮਾਈਨਿੰਗ ਦੌਰਾਨ ਕੋਲੇ ਦੀ ਖਾਣ 'ਚ ਧਸਣ ਕਾਰਨ 4 ਦੀ ਮੌਤ, ਕਈ ਜ਼ਖਮੀ

97 ਸਾਲਾ ਵੈਨ ਡਾਈਕ ਨੂੰ ਇੱਕ ਗੇਟ ਵਿੱਚ ਗੱਡੀ ਚਲਾਉਣ ਤੋਂ ਬਾਅਦ ਮਾਮੂਲੀ ਸੱਟਾਂ ਲੱਗੀਆਂ

ਦਿੱਲੀ ਦੇ ਪਹਾੜਗੰਜ 'ਚ ਦੋ ਗੁੱਟਾਂ ਵਿਚਾਲੇ ਝੜਪ 'ਚ ਇਕ ਦੀ ਮੌਤ, 3 ਜ਼ਖਮੀ