ਬਠਿੰਡਾ, 3 ਫਰਵਰੀ (ਅਨਿਲ ਵਰਮਾ) : ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਜੈਜੀਤ ਸਿੰਘ ਜੋ ਜੋ ਜੌਹਲ ਨੂੰ ਬਠਿੰਡਾ ਦੀ ਅਦਾਲਤ ਵੱਲੋਂ ਵੱਡਾ ਝੱਟਕਾ ਦਿੰਦਿਆ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਖ਼ਿਲਾਫ਼ ਪਾਈ ਮਾਣਹਾਨੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਖਾਦੀ ਬੋਰਡ ਦੇ ਚੇਅਰਮੈਨ ਸੀਨੀਅਰ ਵਕੀਲ ਨਵਦੀਪ ਸਿੰਘ ਜੀਦਾ ਨੇ ਦੱਸਿਆ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਚੋਣਾਂ ਤੋਂ ਪਹਿਲਾਂ ਬਠਿੰਡਾ ਦੇ ਸੈਂਪਲ ਹੋਟਲ ਵਿੱਚ ਵਪਾਰੀਆਂ ਨਾਲ ਮੀਟਿੰਗ ਕਰਨ ਲਈ ਪਹੁੰਚੇ ਸਨ, ਇਸ ਮੌਕੇ ਉਨ੍ਹਾਂ ਕਾਂਗਰਸ ਦੇ ਰਾਜ ਵਿੱਚ ਸ਼ਹਿਰ ਬਠਿੰਡਾ ਵਿੱਚ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੇ ਰਿਸ਼ਤੇਦਾਰ ਜੈਜੀਤ ਸਿੰਘ ਜੋਜੋ ਜੋਹਲ ਵੱਲੋਂ ਵਸੂਲੇ ਜਾਂਦੇ ਗੁੰਡਾ ਟੈਕਸ ਨੂੰ ਖਤਮ ਕਰਨ ਦੀ ਗੱਲ ਕਹੀ ਸੀ ,ਇਸ ਬਿਆਨ ਨੂੰ ਆਧਾਰ ਬਣਾ ਕੇ ਜੋਜੋ ਜੋਹਲ ਵੱਲੋਂ ਫੋਕੀ ਸ਼ੋਹਰਤ ਹਾਸਲ ਕਰਨ ਲਈ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਖ਼ਿਲਾਫ਼ ਬਠਿੰਡਾ ਅਦਾਲਤ ਵਿੱਚ ਕੇਸ ਦਾਇਰ ਕੀਤਾ ਸੀ ,ਜਿਸ ਨੂੰ ਅਦਾਲਤ ਵੱਲੋਂ ਰੱਦ ਕਰ ਦਿੱਤਾ ਹੈ। ਵਕੀਲ ਜੀਦਾ ਨੇ ਦੱਸਿਆ ਕਿ ਇਸ ਮਸਲੇ ਤੇ ਮਾਣਯੋਗ ਅਦਾਲਤ ਵੱਲੋਂ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਹਾਲੇ ਸੰਮਨ ਵੀ ਨਹੀਂ ਕੀਤੀ ਸੀ ਉਸ ਤੋਂ ਪਹਿਲਾਂ ਹੀ ਪਟੀਸ਼ਨ ਖਾਰਜ ਕਰ ਦਿੱਤੀ ਹੈ ਜੋ ਸਾਬਕਾ ਖਜ਼ਾਨਾ ਮੰਤਰੀ ਦੇ ਰਿਸ਼ਤੇਦਾਰ ਜੋਜੋ ਵੱਲੋਂ ਫੋਕੀ ਸ਼ੋਹਰਤ ਹਾਸਲ ਕਰਨ ਲਈ ਪਾਈ ਗਈ ਸੀ ।ਉਨ੍ਹਾਂ ਕਿਹਾ ਕਿ ਜੋਜੋ ਜੋਹਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਸਮਿ੍ਰਤੀ ਇਰਾਨੀ ਜਿਨ੍ਹਾਂ ਵੱਲੋਂ ਵੀ ਜੋ ਜੋ ਤੇ ਗੁੰਡਾ ਟੈਕਸ ਵਸੂਲਣ ਦਾ ਦੋਸ਼ ਲਾਉਂਦਿਆਂ ਬਿਆਨਬਾਜੀ ਕੀਤੀ ਸੀ ਉਨ੍ਹਾਂ ਖਿਲਾਫ ਜੋਜੋ ਜੋਹਲ ਵੱਲੋਂ ਕੇਸ ਦਰਜ ਕਿਉਂ ਨਾ ਕੀਤਾ। ਵਕੀਲ ਜੀਦਾ ਨੇ ਕਿਹਾ ਕਿ ਇਸ ਵਿੱਚ ਕੋਈ ਦੋ ਰਾਏ ਨਹੀਂ ਕਿ ਕਾਂਗਰਸ ਦੇ ਰਾਜ ਵਿੱਚ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਉਸ ਦੇ ਰਿਸ਼ਤੇਦਾਰ ਵੱਲੋਂ ਖੁੱਲ੍ਹ ਕੇ ਗੁੰਡਾ ਟੈਕਸ ਵਸੂਲਿਆ ਗਿਆ ਜਿਸ ਦੇ ਦੋਸ਼ ਹਰ ਰਾਜਨੀਤਿਕ ਲੀਡਰ ਵੱਲੋਂ ਲਾਏ ਗਏ ਸੀ ਪਰ ਮਾਣਯੋਗ ਅਦਾਲਤ ਵੱਲੋਂ ਪਟੀਸ਼ਨ ਖਾਰਜ ਕਰਕੇ ਸੱਚ ਸਾਹਮਣੇ ਲਿਆ ਦਿੱਤਾ ਹੈ ।