ਸ੍ਰੀ ਫ਼ਤਹਿਗੜ੍ਹ ਸਾਹਿਬ/ 4 ਫ਼ਰਵਰੀ:
(ਰਵਿੰਦਰ ਸਿੰਘ ਢੀਂਡਸਾ):
ਇੱਕ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਮਾਮਲੇ 'ਚ ਬਡਾਲੀ ਆਲਾ ਸਿੰਘ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਵਿਰੁੱਧ ਅ/ਧ 363,366 ਆਈ.ਪੀ.ਸੀ. ਤਹਿਤ ਮੁਕੱਦਮਾ ਦਰਜ ਕੀਤੇ ਜਾਣ ਦਾ ਸਮਾਚਾਰ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਇੱਕ ਵਿਅਕਤੀ ਨੇ ਦੱਸਿਆ ਕਿ ਉਸਦੀ ਲੜਕੀ ਜਿਸ ਦੀ ਉਮਰ 17 ਸਾਲ ਹੈ ਘਰੋਂ ਰੋਜ਼ਾਨਾ ਦੀ ਤਰ੍ਹਾਂ ਪੜ੍ਹਨ ਲਈ ਸਕੂਲ ਗਈ ਸੀ ਪਰ ਉਹ ਸਕੂਲ 'ਚ ਨਹੀਂ ਪਹੁੰਚੀ ਜਿਸ ਦੀ ਭਾਲ ਕੀਤੇ ਜਾਣ 'ਤੇ ਵੀ ਉਹ ਕਿਤੇ ਨਹੀਂ ਮਿਲੀ।ਸ਼ਿਕਾਇਤਕਰਤਾ ਨੇ ਸ਼ੱਕ ਜਤਾਇਆ ਕਿ ਉਸਦੀ ਨਾਬਾਲਿਗ ਲੜਕੀ ਨੂੰ ਕੋਈ ਅਣਪਛਾਤਾ ਵਿਅਕਤੀ ਵਿਆਹ ਦਾ ਝਾਂਸਾ ਦੇ ਕੇ ਕਿੱਧਰੇ ਵਰਗਲਾ-ਫੁਸਲਾ ਕੇ ਲੈ ਗਿਆ ਹੈ।