Thursday, March 23, 2023
Thursday, March 23, 2023 ePaper Magazine

ਪੰਜਾਬ

ਵਿਸ਼ਵ ਕੈਂਸਰ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਆਯੋਜਿਤ

February 04, 2023 02:31 PM

ਫਾਜ਼ਿਲਕਾ :  ਸਿਹਤ ਬਲਾਕ ਡੱਬਵਾਲਾ ਕਲਾਂ ਵੱਲੋਂ ਕੌਮੀ ਕੈਂਸਰ ਜਾਗਰੂਕਤਾ ਦਿਵਸ ਮੌਕੇ ਸਿਵਲ ਸਰਜਨ ਫਾਜ਼ਿਲਕਾ ਡਾ ਸਤੀਸ਼ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ ਪੰਕਜ ਚੌਹਾਨ ਦੀ ਅਗਵਾਈ ਵਿੱਚ ਆਪਣੇ ਅਧੀਨ ਪਿੰਡਾਂ ਵਿੱਚ ਕੈਂਸਰ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

ਸੀਨੀਅਰ ਮੈਡੀਕਲ ਅਫ਼ਸਰ ਡਾ. ਪੰਕਜ ਚੌਹਾਨ ਨੇ ਮੂੰਹ ਦੇ ਕੈਂਸਰ ਬਾਰੇ ਦੱਸਦੇ ਹੋਏ ਕਿਹਾ ਕਿ ਘਰਾਂ ਦੇ ਨੇੜੇ ਮੁਫ਼ਤ ਜਾਂਚ ਲਈ ਸਿਹਤ ਤੰਦਰੁਸਤੀ ਕੇਂਦਰਾਂ ਵਿੱਚ ਗੈਰ-ਸੰਚਾਰੀ ਬੀਮਾਰੀਆਂ ਖਾਸ ਤੌਰ 'ਤੇ ਕੈਂਸਰ ਦੀ ਜਾਗਰੂਕਤਾ ਕਰਨ ਦੇ ਨਾਲ-ਨਾਲ ਇਹਨਾਂ ਬੀਮਾਰੀਆਂ ਦੀ ਮੁੱਢਲੇ ਪੜਾਵਾਂ 'ਤੇ ਜਾਂਚ ਕਰਕੇ ਜ਼ਰੂਰੀ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ। ਸੰਤੁਲਿਤ ਭੋਜਨ, ਰੋਜ਼ਾਨਾ ਕਸਰਤ ਕਰਨ ਅਤੇ ਤੰਬਾਕੂ, ਸ਼ਰਾਬ ਤੋਂ ਪਰਹੇਜ਼ ਕਰਨੀ ਚਾਹੀਦੀ ਹੈ।

ਸਮੂਦਾਇਕ ਸਿਹਤ ਕੇਂਦਰ ਡੱਬਵਾਲਾ ਕਲਾਂ ਵਲੋ ਸੀਨੀਅਰ ਸੈਕੰਡਰੀ ਸਕੂਲ ਮੁਹੰਮਦ ਪੀਰਾ ਵਿਖੇ ਬਲਾਕ ਪੱਧਰੀ ਜਾਗਰੂਕਤਾ ਸੈਮੀਨਾਰ ਵਿੱਚ ਬਲਾਕ ਐਜੂਕੇਟਰ ਦਿਵੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਰੀਰ ਵਿੱਚ ਗਿਲਟੀ, ਲਗਾਤਾਰ ਖੰਘ ਅਤੇ ਆਵਾਜ਼ ਵਿਚ ਭਾਰੀਪਣ, ਮੂੰਹ ਵਿੱਚ ਨਾਂ ਠੀਕ ਹੋਣ ਵਾਲੇ ਛਾਲੇ ਅਤੇ ਮਹਾਂਮਾਰੀ ਤੋਂ ਇਲਾਵਾ ਖੂਨ ਪੈਣਾ ਆਦਿ ਕੈਂਸਰ ਦੇ ਲੱਛਣ ਹਨ। ਉਨ੍ਹਾਂ ਕਿਹਾ ਕਿ ਇਹ ਲੱਛਣ ਹੋਣ ਤੇ ਹਸਪਤਾਲ ਵਿੱਚ ਜਾ ਕੇ ਜਾਂਚ ਕਰਵਾਉਣੀ ਚਾਹੀਦੀ ਹੈ।

ਪੰਜਾਬ ਸਰਕਾਰ ਵੱਲੋਂ ਸਾਰੇ ਮੈਡੀਕਲ ਕਾਲਜਾਂ ਅਤੇ ਸੂਚੀ ਬੱਧ ਹਸਪਤਾਲਾਂ ਵਿੱਚ ਕੈਂਸਰ ਦੀ ਬੀਮਾਰੀ ਦੇ ਇਲਾਜ ਲਈ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਸਕੀਮ ਤਹਿਤ ਡੇਢ ਲੱਖ ਤੱਕ ਦਾ ਨਗਦੀ ਰਹਿਤ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਸਰਬੱਤ ਸਿਹਤ ਬੀਮਾ ਯੋਜਨਾ ਮਲਟੀ-ਸਪੈਸ਼ਲਿਸਟ ਹਸਪਤਾਲਾਂ ਵਿੱਚ ਕੈਂਸਰ ਮਰੀਜਾਂ ਨੂੰ ਨਕਦੀ ਰਹਿਤ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਲਈ ਮਦਦਗਾਰ ਸਾਬਿਤ ਹੋ ਰਹੀ ਹੈ। ਇਸ ਮੌਕੇ ਸਟਾਫ ਵੱਲੋਂ ਵੱਖ ਵੱਖ ਸਿਹਤ ਕੇਂਦਰਾਂ ਵਿੱਚ ਲੋਕਾਂ ਨੂੰ ਪ੍ਰਚਾਰ ਸਮੱਗਰੀ ਰਾਹੀਂ ਜਾਗਰੂਕ ਕੀਤਾ ਗਿਆ। ਪੋਸਟਰ ਮੇਕਿੰਗ ਮੁਕਾਬਲੇ ਵਿਚ ਭਾਗ ਲੈਣ ਵਾਲੇ ਬਚਿਆ ਨੂੰ ਸੰਸਥਾ ਵਲੋ ਸਨਮਾਨਿਤ ਵੀ ਕੀਤਾ ਗਿਆ।

ਇਸ ਦੌਰਾਨ ਸਕੂਲ ਪ੍ਰਿੰਸੀਪਲ ਸਮਰਿਧੀ ਕਟਾਰੀਆ ਤੇ ਵਿਗਿਆਨ ਅਧਿਆਪਕ ਹੁਕੁਮ ਚੰਦ ਸ਼ਾਮਿਲ ਸੀ।

 
 
 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪਿਛਲੇ ਕਈ ਸਾਲਾਂ ਤੋਂ ਬੰਦ ਪਏ ਸ਼ਹੀਦ ਭਗਤ ਸਿੰਘ ਯੂਥ ਐਵਾਰਡ ਦੀ ਹੋਈ ਸ਼ੁਰੂਆਤ

ਨਗਰ ਕੌਂਸਲ ਨੇ ਪਾਣੀ ਦੀ ਨਿਕਾਸੀ ਦਾ ਕੰਮ ਅੱਧ ਵਿਚਾਲੇ ਛੱਡਿਆ

ਵਿਧਾਇਕ ਰੰਧਾਵਾ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ

ਮੱਚੀ ਰੂੰ ਚੁੱਕਣ ਲਈ ਜਰੂਰਤਮੰਦਾਂ ਦੀ ਭੀੜ ਉਮੜੀ

ਨੀਵੇਂ ਇਲਾਕਿਆਂ ਵਿਚ ਕਣਕ ਦੀ ਫਸਲ ਵਾਲੇ ਖੇਤਾਂ ਵਿਚੋਂ ਵਾਧੂ ਪਾਣੀ ਬਾਹਰ ਕੱਢ ਦੇਣਾ ਚਾਹੀਦਾ : ਡਾ. ਅਮਰੀਕ ਸਿੰਘ

ਲੋਹੇ ਦੀਆਂ ਪਲੇਟਾਂ ਤੇ ਗਾਡਰ ਚੋਰੀ

ਬੀਡੀਪੀਓ ਦਫ਼ਤਰ ਫੂਲ ਦੀ ਮੁਰੰਮਤ ਦੇ ਘਪਲੇ ਦੀ ਜਾਂਚ ਗੋਂਗਲੂਆਂ ਤੋਂ ਮਿੱਟੀ ਝਾੜ ਕੇ ਕੀਤੀ ਗਈ

ਬੀਡੀਪੀਓ ਦਫ਼ਤਰ ਫੂਲ ਦੀ ਮੁਰੰਮਤ ਦੇ ਘਪਲੇ ਦੀ ਜਾਂਚ ਗੋਂਗਲੂਆਂ ਤੋਂ ਮਿੱਟੀ ਝਾੜ ਕੇ ਕੀਤੀ ਗਈ

ਸਾਰਗ ਸਮਾਰਟ ਸਕੂਲ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ 

ਖਾਤੇ 'ਚੋੰ ਧੋਖੇ ਨਾਲ ਰੁਪਏ ਕਢਵਾਉਣ ਦੇ ਦੋਸ਼ 'ਚ ਅਣਪਛਾਤੇ ਵਿਅਕਤੀ ਖਿਲਾਫ਼ ਕੀਤਾ ਮਾਮਲਾ ਦਰਜ