Thursday, March 23, 2023
Thursday, March 23, 2023 ePaper Magazine

ਪੰਜਾਬ

ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀਆਂ ਸ਼ਹਾਦਤਾਂ ਨੂੰ ਸਮਰਪਿਤ ਕਵੀ ਦਰਬਾਰ ਤੇ ਭਾਸ਼ਣ

February 04, 2023 03:10 PM

ਸ੍ਰੀ ਫ਼ਤਹਿਗੜ੍ਹ ਸਾਹਿਬ/ 4 ਫ਼ਰਵਰੀ:
(ਰਵਿੰਦਰ ਸਿੰਘ ਢੀਂਡਸਾ)

ਜ਼ਿਲ੍ਹਾ ਲਿਖਾਰੀ ਸਭਾ, ਸ੍ਰੀ ਫ਼ਤਹਿਗੜ੍ਹ ਸਾਹਿਬ ਵੱਲੋਂ ਮਾਤਾ ਗੁਜਰੀ ਕਾਲਜ ਵਿਖੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਜੀ ਤੇ‌ ਮਾਤਾ‌ ਗੁਜਰ ਕੌਰ ਜੀ ਦੀਆਂ ਸ਼ਹਾਦਤਾਂ ਨੂੰ ਸਮਰਪਿਤ ਕਵੀ ਦਰਬਾਰ ਤੇ‌ ਭਾਸ਼ਣ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਪਿੰਡ ਸਾਨੀਪੁਰ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਬੀਬਾ ਹਰਲੀਨ ਕੌਰ ਨੇ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਔਰੰਗਜ਼ੇਬ ਨੂੰ ਭੇਜੇ ਖ਼ਤ ਜ਼ਫ਼ਰਨਾਮਾ ਦੀ ਇਬਾਰਤ ਗਾਇਨ ਕੀਤੀ ਗਈ ਜਿਸ ਦੀ ਸਮੂਹ ਹਾਜ਼ਰੀਨ ਨੇ ਭਰਵੀਂ ਸ਼ਲਾਘਾ ਕੀਤੀ। ਸਮਾਗਮ ਦੌਰਾਨ ਪਰਵਾਸੀ ਪੰਜਾਬੀ ਸਾਹਿਤਕਾਰ ਤੇ ਸਭਾ ਦੇ ਸਰਪ੍ਰਸਤ ਅਜੈਪਾਲ ਸਿੰਘ ਬਾਠ ਕੈਲੇਫੋਰਨੀਆਂ, ਅਮਰੀਕਾ, ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਤੇ ਜ਼ਿਲ੍ਹਾ ਭਾਸ਼ਾ ਅਫਸਰ ਜਗਜੀਤ ਸਿੰਘ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ। ਮੰਚ ਸੰਚਾਲਨ ਸਭਾ ਦੀ ਪ੍ਰਧਾਨ ਬੀਬੀ ਪਰਮਜੀਤ ਕੌਰ ਸਰਹਿੰਦ ਤੇ ਡਾ.ਜਸਵੀਰ ਕੌਰ ਭੱਲਮਾਜਰਾ ਨੇ ਕੀਤਾ।ਅਜੈਪਾਲ ਸਿੰਘ ਬਾਠ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਦੇਸ਼ਾਂ 'ਚ ਰਹਿਣ ਦੇ ਬਾਵਜੂਦ ਉਹ ਇਹ ਗੱਲ ਯਕੀਨੀ ਬਣਾਉਣ ਲਈ ਕੰਮ ਕਰਦੇ ਰਹਿੰਦੇ ਹਨ ਕਿ ਪੋਹ ਦੇ ਮਹੀਨੇ ਕੋਈ ਵੀ ਖੁਸ਼ੀ ਦਾ ਸਮਾਗਮ ਨਾ ਕਰਵਾ ਕੇ ਬੱਚਿਆਂ ਨੂੰ ਹਰ ਹਾਲ ਸਿੱਖ ਇਤਿਹਾਸ ਨਾਲ ਜੋੜਿਆ ਜਾਵੇ।ਕੁੰਜੀਵਤ ਭਾਸ਼ਣ ਦੌਰਾਨ ਸਤਿੰਦਰਪਾਲ ਸਿੰਘ ਛਾਜਲੀ, ਸਹਾਇਕ ਲੋਕ ਸੰਪਰਕ ਅਫਸਰ ਨੇ ਸਾਕਾ ਚਮਕੌਰ ਦੀਆਂ ਸ਼ਹਾਦਤਾਂ ਬਾਬਤ ਦੱਸਦਿਆਂ ਕਿਹਾ ਕਿ ਸਾਨੂੰ ਵੱਡੇ ਸਾਹਿਬਜ਼ਾਦਿਆਂ ਤੇ ਹੋਰ ਸਿੰਘਾਂ ਦੀਆਂ ਸ਼ਹਾਦਤਾਂ ਤੋਂ ਸੇਧ ਲੈ ਕੇ ਸਦਾ ਚੜ੍ਹਦੀ ਕਲਾ 'ਚ ਜੀਵਨ ਬਸਰ ਕਰਨਾ ਚਾਹੀਦਾ ਹੈ।

 
ਸਮਾਗਮ ਦੇ ਦੂਜੇ ਮੁੱਖ ਬੁਲਾਰੇ ਐਡ. ਗਗਨਦੀਪ ਸਿੰਘ ਗੁਰਾਇਆ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਵਰਗੀ ਸ਼ਹਾਦਤ ਦੀ ਮਿਸਾਲ ਦੁਨੀਆਂ ਭਰ ਵਿੱਚ ਕਿਤੇ ਨਹੀਂ ਮਿਲਦੀ, ਜਿਨ੍ਹਾਂ ਨੂੰ 'ਨਿੱਕੀਆਂ ਜਿੰਦਾਂ ਵੱਡੇ ਸਾਕੇ' ਕਰ ਕੇ ਜਾਣਿਆ ਜਾਂਦਾ ਹੈ। ਸਭਾ ਦੀ ਪ੍ਰਧਾਨ ਬੀਬੀ ਪਰਮਜੀਤ ਕੌਰ ਸਰਹਿੰਦ ਨੇ ਕਵੀਆਂ ਵੱਲੋਂ ਪੜ੍ਹੀਆਂ ਕਵਿਤਾਵਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਇਹ ਸ਼ਹੀਦਾਂ ਦੀ ਧਰਤੀ ਦਾ ਹੀ ਅਸਰ ਹੈ, ਜਿਸ ਕਾਰਨ ਕਵੀਆਂ ਨੇ ਉਨ੍ਹਾਂ ਸ਼ਹੀਦਾਂ ਨੂੰ ਆਪਣੀ ਅਕੀਦਤ ਭੇਟ ਕੀਤੀ ਹੈ। ਪਰਮਜੀਤ ਕੌਰ ਸਰਹਿੰਦ ਨੇ ਕਿਹਾ ਕਿ ਸ਼ਹੀਦਾਂ ਨੂੰ ਸਮਰਪਿਤ ਇਹ ਸਮਾਗਮ ਗੁਰਬਾਣੀ ਆਸ਼ੇ ਨੂੰ ਮੁੱਖ ਰੱਖ ਕੇ ਕੀਤਾ ਗਿਆ ਹੈ।ਇਸ ਤੋਂ ਪਹਿਲਾਂ ਸਮਾਗਮ ਦੀ ਸ਼ੁਰੂਆਤ ਮੌਕੇ ਐਡਵੋਕੇਟ ਜਸਵਿੰਦਰ ਸਿੰਘ ਨੇ ਆਏ ਸਾਹਿਤਕਾਰਾਂ ਤੇ ਸਰੋਤਿਆਂ ਨੂੰ ਜੀ ਆਇਆਂ ਆਖਿਆ। ਇਸ ਉਪਰੰਤ ਕਵੀਆਂ ਮਹਿੰਦਰ ਮਿੰਦੀ, ਹਰਲੀਨ ਕੌਰ, ਸਾਧੂ ਸਿੰਘ ਪਨਾਗ, ਗੁਰਪ੍ਰੀਤ ਸਿੰਘ ਬੀੜ ਕਿਸ਼ਨ, ਲਛਮਣ ਸਿੰਘ ਤਰੌੜਾ, ਅਮਰਬੀਰ ਸਿੰਘ ਚੀਮਾ, ਦਰਵਾਰਾ ਸਿੰਘ ਢੀਂਡਸਾ, ਮਨਜੀਤ ਸਿੰਘ ਘੁੰਮਣ, ਬਲਤੇਜ ਸਿੰਘ ਬਠਿੰਡਾ, ਪਰਮਜੀਤ ਕੌਰ ਸਰਹਿੰਦ, ਪ੍ਰੇਮ ਲਤਾ, ਦੇਵ ਮਲਿਕ, ਗੁਰਨਾਮ ਸਿੰਘ ਬਿਜਲੀ, ਨੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੂੰ ਸਮਰਪਿਤ ਕਵਿਤਾਵਾਂ ਸੁਣਾਈਆਂ।ਸਮਾਗਮ ਦੌਰਾਨ ਅਜੈਪਾਲ ਸਿੰਘ ਬਾਠ ਕੈਲੀਫੋਰਨੀਆ, ਜ਼ਫ਼ਰਨਾਮਾ ਗਾਇਨ ਕਰਨ ਵਾਲੀ ਬੀਬਾ ਹਰਲੀਨ ਕੌਰ, ਭਾਸ਼ਣ ਦੇਣ ਵਾਲੇ ਬੁਲਾਰਿਆਂ ਤੇ ਪਹੁੰਚੇ ਕਵੀਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।ਸਮਾਗਮ ਦੇ ਅਖ਼ੀਰ ਵਿਚ ਜ਼ਿਲ੍ਹਾ ਭਾਸ਼ਾ ਅਫ਼ਸਰ ਜਗਜੀਤ ਸਿੰਘ ਨੇ ਪਹੁੰਚੇ ਕਵੀਆਂ ਤੇ ਸਰੋਤਿਆਂ ਦਾ ਧੰਨਵਾਦ ਕੀਤਾ। ਸਮਾਗਮ ਦੀ ਦੇਖ-ਰੇਖ ਸਾਬਕਾ ਮੈਨੇਜਰ ਊਧਮ ਸਿੰਘ, ਪ੍ਰੋ. ਸੁਖਵਿੰਦਰ ਸਿੰਘ ਢਿੱਲੋਂ ਤੇ ਅਮਰਬੀਰ ਸਿੰਘ ਚੀਮਾ ਨੇ ਕੀਤੀ। ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡਿਪਟੀ ਡਾਇਰੈਕਟਰ ਰਾਮਿੰਦਰਜੀਤ ਸਿੰਘ ਵਾਸੂ, ਭੂਟਵਾੜਾ ਵੈਲਫੇਅਰ ਫਾਊਂਡੇਸ਼ਨ ਤੋਂ ਕੁਲਦੀਪ ਸਿੰਘ ਸਨੌਰ ਤੇ ਡਾ. ਆਸ਼ਾ ਕਿਰਨ, ਮਲਿਕਾ ਰਾਣੀ, ਡਾ. ਗੁਰਮੀਤ ਸਿੰਘ, ਪਰਮਿੰਦਰ ਕੌਰ, ਹਰਜੀਤ ਕੌਰ, ਸਾਨੀਪੁਰ ਤੋਂ ਬੀਬਾ ਹਰਲੀਨ ਕੌਰ ਦੇ ਮਾਤਾ- ਪਿਤਾ ਗੁਰਿੰਦਰ ਕੌਰ ਕੁਲਵਿੰਦਰ ਸਿੰਘ, ਭਰਾ ਕਾਕਾ ਰਮਣੀਕ ਸਿੰਘ ਤੇ ਜਸਵੀਰ ਕੌਰ ਜੱਸੀ ਸਮੇਤ ਪਰਿਵਾਰਕ ਮੈਂਬਰ, ਕੁਲਜੀਤ ਸਿੰਘ ਬਾਠ , ਭਜਨ ਸਿੰਘ ਹਰਗਣਾ,ਰਾਜ‌ ਕੌਰ ,ਸਿਮਰਨ ਕੌਰ , ਬਲਵਿੰਦਰ ਸਿੰਘ ਸੋਹੀ, ਪਿੰਡ ਸੈਂਪਲੀ ਤੋਂ ਬੀਬੀ ਰਵਿੰਦਰ ਕੌਰ, ਸਿੰਮੀ ਤੇ ਪਰਵੀਨ ਕੌਰ ਆਪਣੀ ਪੂਰੀ ਟੀਮ ਨਾਲ ਸ਼ਾਮਲ ਹੋਏ।
 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪਿਛਲੇ ਕਈ ਸਾਲਾਂ ਤੋਂ ਬੰਦ ਪਏ ਸ਼ਹੀਦ ਭਗਤ ਸਿੰਘ ਯੂਥ ਐਵਾਰਡ ਦੀ ਹੋਈ ਸ਼ੁਰੂਆਤ

ਨਗਰ ਕੌਂਸਲ ਨੇ ਪਾਣੀ ਦੀ ਨਿਕਾਸੀ ਦਾ ਕੰਮ ਅੱਧ ਵਿਚਾਲੇ ਛੱਡਿਆ

ਵਿਧਾਇਕ ਰੰਧਾਵਾ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ

ਮੱਚੀ ਰੂੰ ਚੁੱਕਣ ਲਈ ਜਰੂਰਤਮੰਦਾਂ ਦੀ ਭੀੜ ਉਮੜੀ

ਨੀਵੇਂ ਇਲਾਕਿਆਂ ਵਿਚ ਕਣਕ ਦੀ ਫਸਲ ਵਾਲੇ ਖੇਤਾਂ ਵਿਚੋਂ ਵਾਧੂ ਪਾਣੀ ਬਾਹਰ ਕੱਢ ਦੇਣਾ ਚਾਹੀਦਾ : ਡਾ. ਅਮਰੀਕ ਸਿੰਘ

ਲੋਹੇ ਦੀਆਂ ਪਲੇਟਾਂ ਤੇ ਗਾਡਰ ਚੋਰੀ

ਬੀਡੀਪੀਓ ਦਫ਼ਤਰ ਫੂਲ ਦੀ ਮੁਰੰਮਤ ਦੇ ਘਪਲੇ ਦੀ ਜਾਂਚ ਗੋਂਗਲੂਆਂ ਤੋਂ ਮਿੱਟੀ ਝਾੜ ਕੇ ਕੀਤੀ ਗਈ

ਬੀਡੀਪੀਓ ਦਫ਼ਤਰ ਫੂਲ ਦੀ ਮੁਰੰਮਤ ਦੇ ਘਪਲੇ ਦੀ ਜਾਂਚ ਗੋਂਗਲੂਆਂ ਤੋਂ ਮਿੱਟੀ ਝਾੜ ਕੇ ਕੀਤੀ ਗਈ

ਸਾਰਗ ਸਮਾਰਟ ਸਕੂਲ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ 

ਖਾਤੇ 'ਚੋੰ ਧੋਖੇ ਨਾਲ ਰੁਪਏ ਕਢਵਾਉਣ ਦੇ ਦੋਸ਼ 'ਚ ਅਣਪਛਾਤੇ ਵਿਅਕਤੀ ਖਿਲਾਫ਼ ਕੀਤਾ ਮਾਮਲਾ ਦਰਜ