ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਅਕਸਰ ਲਾਈਮਲਾਈਟ 'ਚ ਬਣੇ ਰਹਿੰਦੇ ਹਨ। ਸੋਸ਼ਲ ਮੀਡੀਆ ਉੱਪਰ ਪੰਜਾਬੀ ਸਟਾਰ ਦਾ ਜਲਵਾ ਹਮੇਸ਼ਾ ਜਾਰੀ ਰਹਿੰਦਾ ਹੈ। ਉਹ ਆਪਣੇ ਗੀਤਾਂ ਦੇ ਨਾਲ-ਨਾਲ ਸਟਾਇਲਿਸ਼ ਲੁੱਕ ਨਾਲ ਪ੍ਰਸ਼ੰਸ਼ਕਾਂ ਦਾ ਧਿਆਨ ਖਿੱਚਦੇ ਹਨ। ਹਾਲ ਹੀ ਵਿੱਚ ਦਿਲਜੀਤ ਵੱਲੋਂ ਆਪਣੀ ਇੱਕ ਸ਼ਾਨਦਾਰ ਤਸਵੀਰ ਸ਼ੇਅਰ ਕੀਤੀ ਗਈ ਹੈ। ਖਾਸ ਗੱਲ ਇਹ ਹੈ ਕਿ ਆਪਣੀ ਘੈਂਟ ਲੁੱਕ ਤੋਂ ਬਾਅਦ ਦਿਲਜੀਤ ਨੇ ਬਚਪਨ ਦੀ ਫੋਟੋ ਵੀ ਸਾਂਝੀ ਕੀਤੀ ਜੋ ਹਰ ਕਿਸੇ ਦਾ ਧਿਆਨ ਖਿੱਚ ਰਹੀ ਹੈ ਇਹ ਤਸਵੀਰਾਂ ਦਿਲਜੀਤ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਸਾਂਝੀਆਂ ਕੀਤੀਆਂ ਹਨ। ਇਸ ਵਿੱਚ ਕਲਾਕਾਰ ਆਪਣੀ ਘੈਂਟ ਲੁੱਕ ਵਿੱਚ ਦਿਖਾਈ ਦੇ ਰਿਹਾ ਹੈ।