Tuesday, December 01, 2020 ePaper Magazine
BREAKING NEWS
ਕੋਰੋਨਾ ਵੈਕਸੀਨ ਬਾਰੇ ਆਲਟੋਸ ਵਿਖੇ ਵਰਕਸ਼ਾਪ , ਕੰਪਨੀਆਂ ਵਲੋਂ ਚਿੰਤਾਇਨਟਰਨੈਸ਼ਨਲ ਸਿੱਖ ਕਨਫੈਡਰੇਸ਼ਨ ਵੱਲੋਂ ਛਪਵਾਈ ਗਈ ਪੁਸਤਕ ”ਭੁੱਲੇ ਵਿਸਰੇ ਨਾਨਕ ਪੰਥੀ” ਪ੍ਰਮੁੱਖ ਸ਼ਖਸੀਅਤਾਂ ਵੱਲੋਂ ਰਿਲੀਜ਼ਹੁਸ਼ਿਆਰਪੁਰ ਦੇ ਪਿੰਡ ਫਾਂਬੜਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਐਸਜੀਪੀਸੀ ਪ੍ਰਧਾਨ ਵੱਲੋਂ ਨਿੰਦਾਖੇਤੀ ਬਿਲਾਂ 'ਤੇ ਨੋਟੀਫਿਕੇਸ਼ਨ ਜਾਰੀ ਕਰਨ 'ਤੇ 'ਆਪ' ਦੇ ਦੋਗਲਾਪਨ ਦਾ ਪਰਦਾਫਾਸ਼- ਕੈਪਟਨਯੂਥ ਕਾਂਗਰਸ ਦਾ ਐਲਾਨ 2 ਦਸੰਬਰ ਨੂੰ ਘੇਰਾਂਗੇ ਮੁੱਖ ਮੰਤਰੀ ਖੱਟੜ ਦੀ ਰਿਹਾਇਸ਼ : ਲੱਕੀਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਮੁਖੀਆਂ ਨਾਲ ਇਕੱਤਰਤਾ ਸਵੱਛ ਭਾਰਤ ਮਿਸ਼ਨ ਤਹਿਤ ਕਰਵਾਇਆ ਪੋਸਟਰ ਮੇਕਿੰਗ ਮੁਕਾਬਲਾ ਜ਼ੀਰਕਪੁਰ 'ਚ ਸਾਰੇ ਸੰਗਠਨਾਂ ਦੀ ਮੰਗ, ਛੇਤੀ ਬਣੇ 100 ਬੈਡਾਂ ਦਾ ਹਸਪਤਾਲ ਮੁਸਾਫ਼ਰ ਗੱਡੀਆਂ ਚੱਲਣ ਨਾਲ ਸਵਾਰੀਆਂ ਵਿੱਚ ਭਾਰੀ ਉਤਸ਼ਾਹਵਿਸ਼ਵ ਏਡਜ਼ ਜਾਗਰੂਕਤਾ ਦਿਵਸ ਮੌਕੇ ਸੈਮੀਨਾਰ ਕਰਵਾਇਆ

ਪੰਜਾਬ

ਨਗਰ ਕੌਂਸਲ ਦੇ ਬੇਧਿਆਨ ਹੋਣ ਨਾਲ ਬਾਘਾ ਪੁਰਾਣਾ 'ਚ ਵੱਡੇ ਪੱਧਰ ਤੇ ਦਸਤਕ ਦੇ ਸਕਦਾ ਡੇਂਗੂੰ

October 29, 2020 03:00 PM

- ਸਭ ਤੋਂ ਵੱਡੀ ਸਮੱਸਿਆ ਵਜੋਂ ਉੱਭਰ ਰਹੇ ਨੇ ਨਗਰ ਕੌਂਸਲ ਵਲੋਂ ਸੰਘਣੀ ਅਬਾਦੀ ਚ' ਬਣਾਏ ਡੰਪ
- ਲੋਕਾਂ ਨੇ ਡੰਪਾਂ ਨੂੰ ਸ਼ਹਿਰੋਂ ਬਾਹਰ ਲਿਜਾਣ ਦੀ ਕੀਤੀ ਮੰਗ

ਬਾਘਾ ਪੁਰਾਣਾ, 29 ਅਕਤੂਬਰ (ਕ੍ਰਿਸ਼ਨ ਸਿੰਗਲਾ) : ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸੂਬੇ ਅੰਦਰ ਵੱਖ-ਵੱਖ ਤਰ੍ਹਾਂ ਦੇ ਢੰਗ ਤਰੀਕੇ ਅਪਣਾਏ ਗਏ ਅਤੇ ਸਖਤੀ ਵਰਤੀ ਗਈ ਜਿਸ ਕਾਰਨ ਕੋਰੋਨਾ ਵਾਇਰਸ ਦਾ ਫੈਲਾਅ ਘੱਟ ਹੁੰਦਾ ਜਾ ਰਿਹਾ ਹੈ ਪਰ ਹੁਣ ਸਰਕਾਰ ਨੂੰ ਸੂਬੇ ਅੰਦਰ ਡੇਂਗੂੰ ਵਾਇਰਸ ਦੇ ਵੱਧ ਰਹੇ ਕੇਸਾਂ ਨਾਲ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ,ਸਰਕਾਰ ਵਲੋਂ ਇਸ ਨਾਲ ਨਜਿੱਠਣ ਲਈ ਵੱਖ-ਵੱਖ ਵਿਊਂਤਾਂ ਕੀਤੀਆ ਜਾ ਰਹੀਆ ਹਨ ਅਤੇ ਜਿਲ੍ਹਾ ਪੱਧਰ ਤੇ ਪ੍ਰਸ਼ਾਸ਼ਨ ਨੂੰ ਸ਼ਹਿਰਾਂ ਅਤੇ ਪਿੰਡਾਂ ਅੰਦਰ ਸਾਫ ਸਫਾਈ ਰੱਖਣ ਲਈ ਹਦਾਇਤਾਂ ਕੀਤੀਆ ਜਾ ਚੁੱਕੀਆ ਹਨ ਤਾਂ ਜੋ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ਪਰ ਬਾਘਾ ਪੁਰਾਣਾ ਦੀ ਨਗਰ ਕੌਂਸਲ ਵਲੋਂ ਸ਼ਹਿਰ ਅੰਦਰ ਸਾਫ ਸਫਾਈ ਰੱਖਣ ਦੇ ਮਾਮਲੇ ਵਿੱਚ ਅਣਗਹਿਲੀ ਵਰਤੀ ਜਾ ਰਹੀ ਜਿਸ ਕਾਰਨ ਡੇਂਗੂੰ ਵਾਇਰਸ ਦਾ ਕਹਿਰ ਵੱਡੇ ਪੱਧਰ ਤੇ ਦਸਤਕ ਦੇ ਸਕਦਾ ਹੈ,ਸ਼ਹਿਰ ਅੰਦਰ ਨਗਰ ਕੌਂਸਲ ਵਲੋਂ ਸੰਘਣੀ ਅਬਾਦੀ ਵਿੱਚ ਥਾਂ-ਥਾਂ ਮਨਰਜੀ ਨਾਲ ਕੂੜੇ ਦੇ ਡੰਪ ਬਣਾਏ ਗਏ ਹਨ,ਇਹਨਾਂ ਡੰਪਾਂ ਉੱਪਰ ਅਵਾਰਾ ਗਊਆਂ,ਢੱਠੇ,ਸੂਰ ਆਮ ਹੀ ਮੰਡਰਾਉਂਦੇ ਦੇਖੇ ਜਾ ਸਕਦੇ ਹਨ ਅਤੇ ਇਹ ਅਵਾਰਾ ਜਾਨਵਰ ਹਾਦਸਿਆ ਦਾ ਕਾਰਨ ਵੀ ਬਣਦੇ ਆ ਰਹੇ ਹਨ,ਡੰਪ ਬਣਾਉਣ ਸਮੇਂ ਇਸ ਗੱਲ ਵੱਲ ਵੀ ਨਹੀਂ ਗੌਰ ਕੀਤੀ ਜਾ ਰਹੀ ਕਿ ਕਿਤੇ ਕੋਈ ਧਾਰਮਿਕ ਸੰਸਥਾ,ਸਕੂਲ ਜਾਂ ਆਵਾਜਾਈ ਵਧੇਰੇ ਵਾਲਾ ਏਰੀਆ ਤਾਂ ਨਹੀਂ,ਸ਼ਹਿਰ ਅੰਦਰ ਘਰਾਂ ਵਿੱਚੋਂ ਕੂੜਾ ਇਕੱਠਾ ਕਰਕੇ ਇਹਨਾਂ ਡੰਪਾਂ ਤੇ ਸੁੱਟਿਆ ਜਾ ਰਿਹਾ ਹੈ,ਨਗਰ ਕੌਂਸਲ ਵਲੋਂ ਜੋ ਕੂੜਾ ਚੁੱਕਣ ਲਈ ਟਰੈਕਟਰ ਟਰਾਲੀਆਂ ਲਗਾਈਆ ਗਈਆ ਹਨ ਉਹ ਵੀ ਕਈ ਵਾਰ ਤਾਂ ਕਿੰਨੇ-ਕਿੰਨੇ ਦਿਨ ਕੂੜਾ ਚੁੱਕਦੇ ਨਹੀਂ ਜੇਕਰ ਚੁੱਕਦੇ ਵੀ ਹਨ ਤਾਂ ਉਹਨਾਂ ਦੇ ਕੁੜਾ ਚੁੱਕਣ ਤੋਂ ਬਾਅਦ ਹਾਲਾਤ ਫਿਰ ਉਸ ਤਰ੍ਹਾਂ ਦੇ ਹੀ ਬਣ ਜਾਂਦੇ ਹਨ।
ਸ਼ਹਿਰ ਦੇ ਲੋਕਾਂ ਅਤੇ ਸੂਝਵਾਨ ਪਤਵੰਤਿਆਂ ਦਾ ਕਹਿਣਾ ਹੈ ਕਿ ਸਥਾਨਕ ਨਗਰ ਕੌਂਸਲ ਦੇ ਅਧਿਕਾਰੀਆਂ,ਨਗਰ ਕੌਂਸਲ ਦੇ ਪ੍ਰਧਾਨ ਅਤੇ ਉਹਨਾਂ ਦੀ ਟੀਮ ਨੂੰ ਚਾਹੀਦਾ ਹੈ ਕਿ ਇਸ ਡੇਂਗੂੰ ਦੇ ਵੱਧਦੇ ਫੈਲਾਅ ਨੂੰ ਰੋਕਣ ਲਈ ਸੰਘਣੀ ਅਬਾਦੀ ਵਿੱਚੋਂ ਕੂੜੇ ਦੇ ਡੰਪ ਚੁਕਵਾ ਕੇ ਸ਼ਹਿਰੋਂ ਬਾਹਰ ਲਿਜਾਏ ਜਾਣ ਤਾਂ ਜੋ ਲੋਕਾਂ ਨੂੰ ਡੇਂਗੂੰ ਤੇ ਹੋਰਨਾਂ ਬਿਮਾਰੀਆਂ ਤੋਂ ਰਾਹਤ ਮਿਲ ਸਕੇ ਅਤੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।ਲੋਕਾਂ ਨੇ ਮੁੱਖ ਮੰਤਰੀ ਪੰਜਾਬ,ਡਿਪਟੀ ਕਮਿਸ਼ਨਰ ਮੋਗਾ ਅਤੇ ਐੱਸ.ਡੀ.ਐੱਮ ਬਾਘਾ ਪੁਰਾਣਾ ਤੋਂ ਮੰਗ ਕੀਤੀ ਕਿ ਨਗਰ ਕੌਂਸਲ ਨੂੰ ਉਹਨਾਂ ਦੀ ਬਣਦੀ ਜਿੰਮੇਵਾਰੀ ਦਾ ਅਹਿਸਾਸ ਕਰਵਾਇਆ ਜਾਵੇ ਜਿਸ ਨਾਲ ਸ਼ਹਿਰ ਸੁੰਦਰ ਅਤੇ ਸਾਫ ਸੁਥਰਾ ਰਹਿ ਸਕੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਇਨਟਰਨੈਸ਼ਨਲ ਸਿੱਖ ਕਨਫੈਡਰੇਸ਼ਨ ਵੱਲੋਂ ਛਪਵਾਈ ਗਈ ਪੁਸਤਕ ”ਭੁੱਲੇ ਵਿਸਰੇ ਨਾਨਕ ਪੰਥੀ” ਪ੍ਰਮੁੱਖ ਸ਼ਖਸੀਅਤਾਂ ਵੱਲੋਂ ਰਿਲੀਜ਼

ਹੁਸ਼ਿਆਰਪੁਰ ਦੇ ਪਿੰਡ ਫਾਂਬੜਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਐਸਜੀਪੀਸੀ ਪ੍ਰਧਾਨ ਵੱਲੋਂ ਨਿੰਦਾ

ਯੂਥ ਕਾਂਗਰਸ ਦਾ ਐਲਾਨ 2 ਦਸੰਬਰ ਨੂੰ ਘੇਰਾਂਗੇ ਮੁੱਖ ਮੰਤਰੀ ਖੱਟੜ ਦੀ ਰਿਹਾਇਸ਼ : ਲੱਕੀ

ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਮੁਖੀਆਂ ਨਾਲ ਇਕੱਤਰਤਾ

ਸਵੱਛ ਭਾਰਤ ਮਿਸ਼ਨ ਤਹਿਤ ਕਰਵਾਇਆ ਪੋਸਟਰ ਮੇਕਿੰਗ ਮੁਕਾਬਲਾ

ਜ਼ੀਰਕਪੁਰ 'ਚ ਸਾਰੇ ਸੰਗਠਨਾਂ ਦੀ ਮੰਗ, ਛੇਤੀ ਬਣੇ 100 ਬੈਡਾਂ ਦਾ ਹਸਪਤਾਲ

ਮੁਸਾਫ਼ਰ ਗੱਡੀਆਂ ਚੱਲਣ ਨਾਲ ਸਵਾਰੀਆਂ ਵਿੱਚ ਭਾਰੀ ਉਤਸ਼ਾਹ

'ਹਿੰਸਾ ਪੀੜਤ ਮਹਿਲਾਵਾਂ ਲਈ ਆਸ ਦੀ ਕਿਰਨ ਬਣ ਕੇ ਉੱਭਰਿਆ ਸਖੀ-ਵਨ ਸਟਾਪ ਸੈਂਟਰ'

ਵਿਸ਼ਵ ਏਡਜ਼ ਜਾਗਰੂਕਤਾ ਦਿਵਸ ਮੌਕੇ ਸੈਮੀਨਾਰ ਕਰਵਾਇਆ

ਕੋਰੋਨਾ ਫ਼ਤਿਹ ਮੁਹਿੰਮ ਤਹਿਤ ਜਾਗਰੂਕਤਾ ਵੈਨ ਰਵਾਨਾ