Thursday, March 23, 2023
Thursday, March 23, 2023 ePaper Magazine

ਚੰਡੀਗੜ੍ਹ

ਅਦਾਲਤਾਂ ਵਿੱਚ ਪੈਂਡਿੰਗ ਕੇਸਾਂ ਦੀ ਗਿਣਤੀ ਸਿਫਰ ਤੱਕ ਲਿਆਂਦੀ ਜਾਵੇ: ਲਾਲ ਚੰਦ ਕਟਾਰੂਚੱਕ 

March 16, 2023 07:45 PM
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਵਿੱਚ ਦੇਰੀ ਨਾ ਕਰਨ ਦੇ ਹੁਕਮ 
 
ਚੰਡੀਗੜ੍ਹ, ਮਾਰਚ 16 (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇੱਕ ਵਰ੍ਹਾ ਪਹਿਲਾਂ ਸਹੁੰ ਚੁੱਕਣ ਸਮੇਂ ਇਹ ਅਹਿਦ ਕੀਤਾ ਸੀ ਕਿ ਸੂਬੇ ਦੇ ਹਰੇਕ ਵਰਗ ਦੀ ਭਲਾਈ ਲਈ ਹਰ ਸੰਭਵ ਹੰਭਲਾ ਮਾਰਿਆ ਜਾਵੇਗਾ। ਇਸੇ ਲੜੀ ਤਹਿਤ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਵਿਭਾਗ ਦੇ ਕਿਸੇ ਵੀ ਕਰਮਚਾਰੀ ਦੀ ਮੌਤ ਹੋਣ ਦੀ ਸੂਰਤ ਵਿੱਚ ਉਸਦੇ ਵਾਰਸਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਵਿੱਚ ਦੇਰੀ ਨਾ ਹੋਵੇ। 
ਇਹ ਵਿਚਾਰ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਅਨਾਜ ਭਵਨ, ਸੈਕਟਰ 39 ਵਿੱਚ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦੇ ਹੋਏ ਪ੍ਰਗਟ ਕੀਤੇ। 
 
ਇਸ ਮੌਕੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕਰਦੇ ਹੋਏ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਅਦਾਲਤਾਂ ਵਿੱਚ ਪੈਂਡਿੰਗ ਕੇਸਾਂ ਦੀ ਗਿਣਤੀ ਘਟਾਉਣ ਲਈ ਠੋਸ ਉਪਰਾਲੇ ਕੀਤੇ ਜਾਣ ਅਤੇ ਜੇਕਰ ਹੋ ਸਕੇ ਤਾਂ ਇਹ ਗਿਣਤੀ ਸਿਫਰ ਤੱਕ ਲਿਆਂਦੀ ਜਾਵੇ ਤੇ ਹਰੇਕ ਮਾਮਲੇ ਦਾ ਡੂੰਘਾਈ ਨਾਲ ਅਧਿਐਨ ਕੀਤਾ ਜਾਵੇ। 
ਉਨ੍ਹਾਂ ਸਪੱਸ਼ਟ ਕੀਤਾ ਕਿ ਵਿਭਾਗ ਦੀ ਬਿਹਤਰੀ ਲਈ ਕੀਤੀਆਂ ਜਾਣ ਵਾਲੀਆਂ ਮੀਟਿੰਗਾਂ ਵਿੱਚ ਕੀਤੇ ਗਏ ਨੀਤੀਗਤ ਫੈਸਲਿਆਂ ਨੂੰ ਲਾਗੂ ਕਰਨ ਲਈ ਤੇਜ਼ੀ ਨਾਲ ਕਦਮ ਚੁੱਕੇ ਜਾਣ ਅਤੇ ਸਮੁੱਚੇ ਕੰਮ ਕਾਜ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਬੇਨਿਯਾਮੀਆਂ ਹਰਗਿਜ਼ ਬਰਦਾਸ਼ਤ ਨਹੀਂ ਹੋਣਗੀਆਂ। 
ਆਉਂਦੇ ਕਣਕ ਦੇ ਸੀਜ਼ਨ ਦੇ ਮੱਦੇਨਜ਼ਰ ਮੰਤਰੀ ਨੇ ਕਿਹਾ ਕਿ ਮੰਡੀਆਂ ਵਿੱਚ ਫਸਟ ਏਡ ਦੇ ਢੁਕਵੇਂ ਪ੍ਰਬੰਧ ਕਰਨ ਲਈ ਸਿਹਤ ਵਿਭਾਗ ਨਾਲ ਤਾਲਮੇਲ ਕੀਤਾ ਜਾਵੇ। 
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭਾਗ ਦੇ ਡਾਇਰੈਕਟਰ ਘਨਸ਼ਿਆਮ ਥੋਰੀ, ਏਐਮਡੀ ਪਨਗ੍ਰੇਨ ਪਰਮਪਾਲ ਕੌਰ ਸਿੱਧੂ, ਜੁਆਇੰਟ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੇਵੀਰ ਸਿੰਘ ਸਰਾਉ ਮੌਜੂਦ ਸਨ।
 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਪ੍ਰਧਾਨ ਮੰਤਰੀ ਮੋਦੀ ਦੀ ਸਿਹਤ ਠੀਕ ਨਹੀਂ, ਦਿਨ ਭਰ ਗੁੱਸੇ 'ਚ ਰਹਿੰਦੇ ਹਨ, ਉਨ੍ਹਾਂ ਨੂੰ ਨੀਂਦ ਵੀ ਨਹੀਂ ਆਉਂਦੀ : ਅਰਵਿੰਦ ਕੇਜਰੀਵਾਲ

ਪੰਜਾਬ ਪੁਲਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸੇ ਵੀ ਬੇਕਸੂਰ ਨੂੰ ਤੰਗ ਨਾ ਕਰਨ ਦੀਆਂ ਸਪੱਸ਼ਟ ਹਦਾਇਤਾਂ

ਸੜਕ ਸੁਰੱਖਿਆ ਬਾਰੇ ਜਾਗਰੂਕਤਾ ਫੈਲਾਉਣ ਅਤੇ ਪੂਰੇ ਟਰਾਂਸਪੋਰਟ ਅਤੇ ਲੌਜਿਸਟਿਕ ਭਾਈਚਾਰੇ ਵਿੱਚ ਡਰਾਈਵਰ ਦੀ ਸਥਿਤੀ ਨੂੰ ਉੱਚਾ ਚੁੱਕਣ ਦੇ ਮੰਤਵ ਨਾਲ ਪੂਰੇ ਭਾਰਤ ਵਿੱਚ 10 ਲੱਖ ਲੋਕਾਂ ਤੱਕ ਪਹੁੰਚਿਆ

ਸਰਕਾਰਾਂ ਵੱਲੋਂ ਦੂਰ ਅੰਦੇਸ਼ੀ ਤੇ ਤੁਹੱਮਲ ਤੋਂ ਕੰਮ ਲੈਣ ਦੀ ਘੜੀ : ਸ ਪ੍ਰਕਾਸ਼ ਸਿੰਘ ਬਾਦਲ

ਐਨ.ਐਸ.ਐਸ ਦੇ ਵਿਸ਼ੇਸ਼ ਕੈਂਪ ਵਿੱਚ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਮੁੱਖ ਮੰਤਰੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿੱਚ ਵਿਰਾਸਤੀ ਗਲੀ ਬਣਾਉਣ ਦਾ ਐਲਾਨ

ਬਠਿੰਡਾ ਸ਼ਹਿਰ ‘ਚ 88.94 ਕਰੋੜ ਦੀ ਲਾਗਤ ਨਾਲ ਉਸਾਰੇ ਜਾਣਗੇ ਦੋ ਰੇਲਵੇ ਓਵਰ ਬ੍ਰਿਜ: ਹਰਭਜਨ ਸਿੰਘ ਈ.ਟੀ.ਓ.

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡੇ ਵਜੋਂ ਰੱਖਣ ਦਾ ਮਤਾ ਸਰਬਸੰਮਤੀ ਨਾਲ ਪਾਸ

ਐਨਐਸਐਸ ਵਲੰਟੀਅਰਾਂ ਵੱਲੋਂ ਖੁੱਡਾ ਲਾਹੌਰਾ ਦੇ ਵਸਨੀਕਾਂ ਦਾ ਸਰਵੇਖਣ

NSS ਵਾਲੰਟੀਅਰਾਂ ਦੁਆਰਾ ਆਯੋਜਿਤ ਸਰਵੇਖਣ