Thursday, March 23, 2023
Thursday, March 23, 2023 ePaper Magazine

ਪੰਜਾਬ

ਚੇਅਰਮੈਨ ਦੀ ਕੁਰਸੀ 'ਤੇ ਹਲਕਾ ਵਿਧਾਇਕ ਦੇ ਰਿਸ਼ਤੇਦਾਰ ਨੇ ਕੀਤਾ ਕਬਜ਼ਾ

March 16, 2023 09:27 PM

ਫ਼ਿਰੋਜ਼ਪੁਰ 16 ਮਾਰਚ (ਜਸਪਾਲ ਸਿੰਘ) : ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਆਪਣੇ ਵਿਧਾਇਕਾਂ ਨੂੰ ਸਖ਼ਤੀ ਨਾਲ ਹੁਕਮ ਜਾਰੀ ਕੀਤੇ ਸਨ ਕਿ ਕਿਸੇ ਵੀ ਵਿਧਾਇਕ ਦੇ ਨਿੱਜੀ ਰਿਸ਼ਤੇਦਾਰ ਸਰਕਾਰੀ ਦਫਤਰਾਂ ਅੰਦਰ ਆਪਣੀ ਦਖਲਅੰਦਾਜ਼ੀ ਨਹੀਂ ਕਰਨਗੇ ਪਰ ਸ਼ਾਇਦ ਦੂਸਰੀਆਂ ਰਿਵਾਇਤੀ ਪਾਰਟੀਆਂ ਚੋਂ ਵੀ.ਆਈ.ਪੀ. ਕਲਚਰ ਲੈਕੇ ਆਏ ਬਹੁਤਾਤ ਵਿਧਾਇਕਾਂ ਨੂੰ ਮੁੱਖ ਮੰਤਰੀ ਦਾ ਇਹ ਹੁਕਮ ਬਹੁਤਾ ਪਸੰਦ ਨਹੀਂ ਆਇਆ ਅਤੇ ਓਹ ਸ਼ਰੇਆਮ ਇਹਨਾ ਹੁਕਮਾਂ ਦੀਆਂ ਧੱਜੀਆਂ ਉਡਾਉਂਦੇ ਵੇਖੇ ਜਾ ਸਕਦੇ ਹਨ। ਦੱਸਣਯੋਗ ਗੱਲ ਇਹ ਹੈ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਮੌਕੇ ਦੂਸਰੀਆਂ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜਨ ਦਾ ਇਕ ਵੱਡਾ ਦੌਰ ਰਿਹਾ, ਜਿਸ ਦੇ ਚੱਲਦਿਆਂ ਉਨ੍ਹੀ ਦਿਨੀਂ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਇਕ 'ਵਿਸੇਸ਼ ਕਮੇਟੀ' ਜੋ ਭਾਜਪਾ ਦੇ ਕੰਧਾੜਿਆਂ 'ਤੇ ਚੜ੍ਹ ਕੇ ਜਵਾਨ ਹੋਈ ਸੀ ਦੇ ਆਗੂਆਂ ਨੇ ਪਹਿਲਾਂ ਭਾਜਪਾਈਆਂ ਦੇ ਵੱਖ-ਵੱਖ ਸੀਨੀਅਰ ਲੀਡਰਾਂ ਦੀ ਜੀ ਹਜੂਰੀ ਕੀਤੀ। ਫਿਰ ਸ਼ਰੋਮਣੀ ਅਕਾਲੀ ਦਲ ਬਾਦਲ 'ਚ ਮੋਹਤਬਰ ਬਣ ਬੈਠੇ ਅਤੇ ਪਿਛਲੀਆਂ ਵਿਧਾਨ ਸਭਾ ਚੋਣਾਂ ਮੌਕੇ ਇਹ 'ਵਿਸੇਸ਼ ਕਮੇਟੀ' ਦੇ ਆਪੂ ਬਣੇ ਆਗੂਆਂ ਨੇ ਸਮੇਂ ਨੂੰ ਭਾਂਪਦਿਆਂ ਆਮ ਆਦਮੀ ਪਾਰਟੀ ਦਾ ਪਲਾ ਫੜ ਲਿਆ।
ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਾਲ ਹੀ 'ਚ ਆਮ ਆਦਮੀ ਪਾਰਟੀ ਅੰਦਰ ਦਾਖਲ ਹੋਇਆ ਉਕਤ ਵਿਅਕਤੀ ਫਿਰੋਜ਼ਪੁਰ ਸ਼ਹਿਰੀ ਵਿਧਾਇਕ ਦੇ ਨਿੱਜੀ ਰਿਸ਼ਤੇਦਾਰ ਦੱਸਿਆ ਜਾ ਰਿਹਾ ਹੈ। ਉਕਤ ਵਿਅਕਤੀ ਵਿਧਾਇਕ ਦਾ ਨਿੱਜੀ ਰਿਸ਼ਤੇਦਾਰ ਬਣਕੇ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਵਜੋਂ ਮੁਖਾਤਿਬ ਹੋ ਕੇ ਸਰਕਾਰੀ ਦਫਤਰਾਂ ਅੰਦਰ ਦਖਲਅੰਦਾਜ਼ੀ ਕਰਦਾ ਅਕਸਰ ਵੇਖਿਆ ਜਾ ਰਿਹਾ ਹੈ। ਇੱਥੇ ਦੱਸ ਦੇਈਏ ਕਿ ਕਥਿਤ ਤੌਰ 'ਤੇ ਉਕਤ ਵਿਅਕਤੀ ਦੇ ਸ਼ਹਿਰ ਦੇ ਇੱਕ ਸਰਕਾਰੀ ਦਫਤਰ ਅੰਦਰ ਚੇਅਰਮੈਨ ਦੀ ਕੁਰਸੀ ਉਤੇ ਪਿਛਲੇ ਲੰਮੇ ਸਮੇਂ ਤੋਂ ਕਾਬਜ਼ ਹੋਣ ਦੀਆਂ ਖਬਰਾਂ ਸੁਣਨ ਨੂੰ ਮਿਲ ਰਹੀਆਂ ਹਨ। ਚੇਅਰਮੈਨ ਸਾਹਿਬ ਦੀ ਕੁਰਸੀ ਉਤੇ ਕਾਬਜ਼ ਵਿਅਕਤੀ ਕੋਲ ਵਿਧਾਇਕ ਦੀ ਗੈਰਹਾਜ਼ਰੀ 'ਚ ਸ਼ਹਿਰੀ ਹਲਕੇ ਦੇ ਵੋਟਰਾਂ ਦਾ ਆਪਣੇ ਨਿੱਜੀ ਕੰਮਾਂ ਨੂੰ ਲੈਕੇ ਆਏ ਲੋਕਾਂ ਦਾ ਜਮਾਵੜਾ ਆਮ ਵੇਖਿਆ ਜਾ ਸਕਦਾ ਹੈ। ਹਲਕੇ ਦੀ ਵਾਗਡੋਰ ਸਾਂਭੀ ਬੈਠੇ ਉਕਤ ਵਿਅਕਤੀ ਤੋਂ ਖ਼ਫਾ ਆਮ ਆਦਮੀ ਪਾਰਟੀ ਦੇ ਟਕਸਾਲੀ ਆਗੂਆਂ ਨੇ ਵਿਧਾਇਕ ਤੋਂ ਦੂਰੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਜਿਸ ਨਾ ਲ ਪਾਰਟੀ ਨੂੰ ਵੱਡਾ ਨੁਕਸਾਨ ਉਠਾਉਣਾ ਪੈ ਸਕਦਾ ਹੈ। ਏਥੇ ਹੀ ਬਸ ਨਹੀਂ ਸਗੋਂ ਕਈ ਹੋਰਨਾਂ ਸਰਕਾਰੀ ਅਦਾਰਿਆਂ ਵਿਚ ਵੀ ਵਿਧਾਇਕਾਂ ਦੇ ਖਾਸਮ ਖ਼ਾਸ 'ਠੇਕਾ ਸੀਟਾਂ' 'ਤੇ ਬੈਠੇ ਨਜ਼ਰ ਆ ਰਹੇ ਹਨ। ਆਮ ਆਦਮੀ ਪਾਰਟੀ ਦੇ ਇੱਕ ਸੀਨੀਅਰ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਪਾਰਟੀ ਹਾਈ ਕਮਾਨ ਨੂੰ ਜ਼ਮੀਨੀ ਪੱਧਰ 'ਤੇ ਝਾਤ ਮਾਰ ਕੇ ਆਪੂ ਬਣੇ ਅਹੁਦੇਦਾਰਾਂ ਦੇ ਖਿਲਾਫ਼ ਸਖਤ ਫੈਸਲੇ ਲੈਣ ਦੀ ਲੋੜ ਹੈ ਅਤੇ ਪਾਰਟੀ ਦੇ ਜਨਮ ਤੋਂ ਲੈਕੇ ਪਾਰਟੀ ਲਈ ਦਿਨ ਰਾਤ ਇੱਕ ਕਰਨ ਵਾਲੇ ਟਕਸਾਲੀ ਆਗੂਆਂ ਨੂੰ ਉਨ੍ਹਾਂ ਦਾ ਬਣਦਾ ਮਾਣ ਸਤਿਕਾਰ ਦੇ ਕੇ ਪਾਰਟੀ ਦੇ ਸਿਧਾਂਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ।
ਦੱਸਣਾ ਬਣਦਾ ਹੈ ਕਿ ਇਸ ਸਮੇਂ ਕਾਂਗਰਸ ਦੀ ਬੀਬੀ ਜਸਵਿੰਦਰ ਕੌਰ ਚੇਅਰਪਰਸਨ ਅਤੇ ਬਲਵੀਰ ਸਿੰਘ ਬਾਠ ਉਪ ਚੇਅਰਮੈਨ ਹਨ। ਇਸ ਸਬੰਧੀ ਉਪ ਚੇਅਰਮੈਨ ਬਲਵੀਰ ਸਿੰਘ ਬਾਠ ਨੇ ਕਿਹਾ ਆਪ ਆਗੂਆਂ ਦਾ ਦਫਤਰ ਤੇ ਕਬਜ਼ਾ ਕਰਨਾ ਗਲਤ ਹੈ। ਇਸ ਸਾਰੇ ਮਾਮਲੇ ਦੀ ਜਾਣਕਾਰੀ ਲੈਣ ਲਈ ਸ਼ਹਿਰੀ ਵਿਧਾਇਕ ਰਣਬੀਰ ਸਿੰਘ ਭੁੱਲਰ ਨਾਲ ਸੰਪਰਕ ਨਹੀਂ ਹੋ ਸਕਿਆ।

 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪਿਛਲੇ ਕਈ ਸਾਲਾਂ ਤੋਂ ਬੰਦ ਪਏ ਸ਼ਹੀਦ ਭਗਤ ਸਿੰਘ ਯੂਥ ਐਵਾਰਡ ਦੀ ਹੋਈ ਸ਼ੁਰੂਆਤ

ਨਗਰ ਕੌਂਸਲ ਨੇ ਪਾਣੀ ਦੀ ਨਿਕਾਸੀ ਦਾ ਕੰਮ ਅੱਧ ਵਿਚਾਲੇ ਛੱਡਿਆ

ਵਿਧਾਇਕ ਰੰਧਾਵਾ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ

ਮੱਚੀ ਰੂੰ ਚੁੱਕਣ ਲਈ ਜਰੂਰਤਮੰਦਾਂ ਦੀ ਭੀੜ ਉਮੜੀ

ਨੀਵੇਂ ਇਲਾਕਿਆਂ ਵਿਚ ਕਣਕ ਦੀ ਫਸਲ ਵਾਲੇ ਖੇਤਾਂ ਵਿਚੋਂ ਵਾਧੂ ਪਾਣੀ ਬਾਹਰ ਕੱਢ ਦੇਣਾ ਚਾਹੀਦਾ : ਡਾ. ਅਮਰੀਕ ਸਿੰਘ

ਲੋਹੇ ਦੀਆਂ ਪਲੇਟਾਂ ਤੇ ਗਾਡਰ ਚੋਰੀ

ਬੀਡੀਪੀਓ ਦਫ਼ਤਰ ਫੂਲ ਦੀ ਮੁਰੰਮਤ ਦੇ ਘਪਲੇ ਦੀ ਜਾਂਚ ਗੋਂਗਲੂਆਂ ਤੋਂ ਮਿੱਟੀ ਝਾੜ ਕੇ ਕੀਤੀ ਗਈ

ਬੀਡੀਪੀਓ ਦਫ਼ਤਰ ਫੂਲ ਦੀ ਮੁਰੰਮਤ ਦੇ ਘਪਲੇ ਦੀ ਜਾਂਚ ਗੋਂਗਲੂਆਂ ਤੋਂ ਮਿੱਟੀ ਝਾੜ ਕੇ ਕੀਤੀ ਗਈ

ਸਾਰਗ ਸਮਾਰਟ ਸਕੂਲ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ 

ਖਾਤੇ 'ਚੋੰ ਧੋਖੇ ਨਾਲ ਰੁਪਏ ਕਢਵਾਉਣ ਦੇ ਦੋਸ਼ 'ਚ ਅਣਪਛਾਤੇ ਵਿਅਕਤੀ ਖਿਲਾਫ਼ ਕੀਤਾ ਮਾਮਲਾ ਦਰਜ