ਅੰਮ੍ਰਿਤਸਰ, 16 ਮਾਰਚ (ਜੋਗਿੰਦਰ ਪਾਲ ਸਿੰਘ ਕੁੰਦਰਾ) : ਕਮਿਊਨਿਸਟ ਪਾਰਟੀ ਮਾਰਕਸਵਾਦੀ ਜਿਲ੍ਹਾ ਗੁਰਦਾਸਪੁਰ ਦੀ ਜਨਰਲ ਬਾਡੀ ਦੀ ਮੀਟਿੰਗ ਕਾ : ਜਨਕ ਰਾਜ ਦੀ ਪ੍ਰਧਾਨਗੀ ਹੇਠ ਬਟਾਲਾ ਸਥਿਤ ਪਾਰਟੀ ਦਫਤਰ ਵਿਖ਼ੇ ਹੋਈ ਜਿਸ ਵਿਚ ਪਾਰਟੀ ਦੇ ਸੁਬਾਈ ਸਕੱਤਰੇਤ ਮੇਂਬਰ ਕਾਮਰੇਡ ਸੁੱਚਾ ਸਿੰਘ ਅਜਨਾਲਾ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾਮਰੇਡ ਅਜਨਾਲਾ ਨੇ ਦਰਵੇਸ਼ ਸਿਆਸਤਦਾਨ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੇ ਜਨਮ ਦਿਨ , ਸ਼ਹੀਦ ਭਗਤ ਸਿੰਘ , ਸੁਖਦੇਵ , ਰਾਜਗੁਰੂ ਦੇ ਸ਼ਹੀਦੀ ਦਿਵਸ ਅਤੇ desh ਦੀ ਆਜ਼ਾਦੀ ਦੀ 7 5 ਵੀਂ ਵਰੇਗੰਢ ਮੌਕੇ 2 3 ਮਾਰਚ ਨੂੰ ਹੁਸ਼ਿਆਰਪੁਰ ਦੀਆਂ ਪੁਰਾਣੀਆਂ ਕੱਚਾਹਿਰੀਆਂ ਵਿਖ਼ੇ ਹੋ ਰਹੀ ਵਿਸ਼ਾਲ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਲਈ ਲਾਮਬੰਦ ਕੀਤਾ । ਕਾਮਰੇਡ ਅਜਨਾਲਾ ਨੇ ਜ਼ਿਲ੍ਹੇ ਦੇ ਸਮੂਹ ਵਰਕਰਾਂ ਨੂੰ ਪੰਜਾਬ ਅਤੇ ਕੇੰਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ 5 ਅਪ੍ਰੈਲ ਨੂੰ ਦਿੱਲੀ ਵਿਖ਼ੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ।