Thursday, March 23, 2023
Thursday, March 23, 2023 ePaper Magazine

ਪੰਜਾਬ

ਧਾਰਾ 144 ਲਾਗੂ, ਜਿ਼ਲ੍ਹਾ ਮੈਜਿਸਟ੍ਰੇਟ ਡਾ: ਸੇਨੂ ਦੁੱਗਲ ਵੱਲੋਂ ਲੋਕਾਂ ਨੂੰ ਅਮਨ ਕਾਨੂੰਨ ਬਣਾਈ ਰੱਖਣ ਦੀ ਅਪੀਲ

March 18, 2023 05:37 PM

ਫਾਜ਼ਿਲਕਾ, 18 ਮਾਰਚ 2023:  ਫਾਜ਼ਿਲਕਾ ਦੇ ਜਿ਼ਲ੍ਹਾ ਮੈਜਿਸਟ੍ਰੇਟ ਡਾ: ਸੇਨੂ ਦੁੱਗਲ ਆਈਏਐਸ ਨੇ ਦੱਸਿਆ ਹੈ ਕਿ ਜਿ਼ਲ੍ਹੇ ਵਿਚ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜਿਲ਼੍ਹੇ ਵਿਚ ਪਹਿਲਾਂ ਤੋਂ ਹੀ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ਤੇ ਰੋਕ ਹੈ ਅਤੇ ਪਹਿਲਾਂ ਤੋਂ ਜਾਰੀ ਇਹ ਹੁਕਮ ਜਿ਼ਲ੍ਹੇ ਦੀ ਹਦੂਦ ਅੰਦਰ 31 ਮਾਰਚ 2023 ਤੱਕ ਲਾਗੂ ਹੈ। ਜਿਸਦੀ ਉਲੰਘਣਾ ਕਰਨ ਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਜਿ਼ਲ੍ਹਾ ਮੈਜਿਸਟੇ੍ਰਟ ਡਾ: ਸੇਨੂ ਦੁੱਗਲ ਆਈਏਐਸ ਨੇ ਜਿ਼ਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਪ੍ਰਕਾਰ ਦੀਆਂ ਅਫਵਾਹਾਂ ਤੇ ਧਿਆਨ ਨਾ ਦੇਣ ਅਤੇ ਅਮਨ ਕਾਨੂੰਨ ਬਣਾਈ ਰੱਖਣ ਵਿਚ ਪ੍ਰਸ਼ਾਸਨ ਦਾ ਸਹਿਯੋਗ ਕਰਨ। ਉਨ੍ਹਾਂ ਨੇ ਕਿਹਾ ਕਿ ਜ਼ੇਕਰ ਕਿਸੇ ਨੇ ਵੀ ਕਾਨੂੰਨ ਆਪਣੇ ਹੱਥ ਵਿਚ ਲੈਣ ਦੀ ਕੋਸਿ਼ਸ ਕੀਤੀ ਤਾਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਆਪਸੀ ਭਾਈਚਾਰਾ ਬਣਾਈ ਰੱਖਣ ਦੀ ਵੀ ਅਪੀਲ ਕੀਤੀ ਹੈ।ਉਨ੍ਹਾਂ ਨੇ ਕਿਹਾ ਕਿ ਜ਼ੇਕਰ ਕਿਸੇ ਨੇ ਸ਼ੋਸਲ ਮੀਡੀਆ ਤੇ ਕੋਈ ਅਫਵਾਹ ਫੈਲਾਈ ਜਾਂ ਕੋਈ ਗਲਤ ਸੂਚਨਾ ਫੈਲਾਈ ਤਾਂ ਉਸ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ।  

 
 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪਿਛਲੇ ਕਈ ਸਾਲਾਂ ਤੋਂ ਬੰਦ ਪਏ ਸ਼ਹੀਦ ਭਗਤ ਸਿੰਘ ਯੂਥ ਐਵਾਰਡ ਦੀ ਹੋਈ ਸ਼ੁਰੂਆਤ

ਨਗਰ ਕੌਂਸਲ ਨੇ ਪਾਣੀ ਦੀ ਨਿਕਾਸੀ ਦਾ ਕੰਮ ਅੱਧ ਵਿਚਾਲੇ ਛੱਡਿਆ

ਵਿਧਾਇਕ ਰੰਧਾਵਾ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ

ਮੱਚੀ ਰੂੰ ਚੁੱਕਣ ਲਈ ਜਰੂਰਤਮੰਦਾਂ ਦੀ ਭੀੜ ਉਮੜੀ

ਨੀਵੇਂ ਇਲਾਕਿਆਂ ਵਿਚ ਕਣਕ ਦੀ ਫਸਲ ਵਾਲੇ ਖੇਤਾਂ ਵਿਚੋਂ ਵਾਧੂ ਪਾਣੀ ਬਾਹਰ ਕੱਢ ਦੇਣਾ ਚਾਹੀਦਾ : ਡਾ. ਅਮਰੀਕ ਸਿੰਘ

ਲੋਹੇ ਦੀਆਂ ਪਲੇਟਾਂ ਤੇ ਗਾਡਰ ਚੋਰੀ

ਬੀਡੀਪੀਓ ਦਫ਼ਤਰ ਫੂਲ ਦੀ ਮੁਰੰਮਤ ਦੇ ਘਪਲੇ ਦੀ ਜਾਂਚ ਗੋਂਗਲੂਆਂ ਤੋਂ ਮਿੱਟੀ ਝਾੜ ਕੇ ਕੀਤੀ ਗਈ

ਬੀਡੀਪੀਓ ਦਫ਼ਤਰ ਫੂਲ ਦੀ ਮੁਰੰਮਤ ਦੇ ਘਪਲੇ ਦੀ ਜਾਂਚ ਗੋਂਗਲੂਆਂ ਤੋਂ ਮਿੱਟੀ ਝਾੜ ਕੇ ਕੀਤੀ ਗਈ

ਸਾਰਗ ਸਮਾਰਟ ਸਕੂਲ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ 

ਖਾਤੇ 'ਚੋੰ ਧੋਖੇ ਨਾਲ ਰੁਪਏ ਕਢਵਾਉਣ ਦੇ ਦੋਸ਼ 'ਚ ਅਣਪਛਾਤੇ ਵਿਅਕਤੀ ਖਿਲਾਫ਼ ਕੀਤਾ ਮਾਮਲਾ ਦਰਜ