Monday, July 13, 2020 ePaper Magazine
BREAKING NEWS
ਪੰਜਾਬ 'ਚ ਅੱਜ 234 ਕੇਸ ਕੋਰੋਨਾ ਪਾਜ਼ੀਟਿਵ, 352 ਠੀਕ ਹੋ ਕੇ ਪਰਤੇ ਘਰ47 ਕਿਲੋਗ੍ਰਾਮ ਗਾਂਜਾ ਬਰਾਮਦ, ਕਾਰ ਸਵਾਰ ਦੋ ਨੌਜਵਾਨ ਗ੍ਰਿਫਤਾਰ ਸਿਰਸਾ ਦੀ ਫਰਮ ਕਿਸਾਨਾਂ ਦੀ ਕਣਕ ਦੇ ਕਰੋੜਾਂ ਰੁਪਏ ਲੈ ਕੇ ਫ਼ਰਾਰਖਿਡਾਰੀਆਂ ਨੂੰ ਆਨਲਾਈਨ ਟ੍ਰੇਨਿੰਗ ਸੁਚਾਰੂ ਢੰਗ ਨਾਲ ਦੇਣ ਕੋਚਬੂੜਾ ਗੁੱਜਰ ਰੋਡ 'ਤੇ ਅੰਡਰ ਬ੍ਰਿਜ ਦੀ ਉਸਾਰੀ 'ਚ ਸੀਵਰੇਜ ਬਣਿਆ ਬਹੁਤ ਵੱਡਾ ਅੜਿੱਕਾਡਾ. ਓਬਰਾਏ ਦੇ ਯਤਨਾਂ ਨਾਲ ਨੌਜਵਾਨ ਦੀ ਮ੍ਰਿਤਕ ਦੇਹ ਪਿੰਡ ਪਹੁੰਚੀਫੁੱਟਬਾਲ ਖਿਡਾਰੀ ਗੁਰਵਿੰਦਰ ਸਿੰਘ ਦੀ ਕੈਨੇਡਾ 'ਚ ਬੇਵਕਤੀ ਮੌਤ ਹੋਣ ਨਾਲ ਮਹਿਰਾਜ 'ਚ ਸੋਗ ਦੀ ਲਹਿਰਰਾਹੁਲ ਨੇ ਚੀਨੀ ਘੁਸਪੈਠ ਨੂੰ ਲੈ ਕੇ ਫ਼ਿਰ ਸਾਧਿਆ ਮੋਦੀ ਸਰਕਾਰ 'ਤੇ ਨਿਸ਼ਾਨਾ    ਹਰਿਆਣਾ : ਇੱਕ ਦਿਨ 'ਚ ਆਏ 383 ਨਵੇਂ ਮਾਮਲੇ, ਕੁੱਲ ਗਿਣਤੀ 20,965 ਹੋਈ      ਔਰਤਾਂ ਵਿਰੁੱਧ ਅਪਮਾਨਜਨਕ ਟਿੱਪਣੀ ਵਾਲਾ ਵੀਡੀਓ ਕਲਿਪ ਬਣਾਉਣ ਵਾਲੇ ਸ਼ਿਵ ਸੈਨਾ ਪ੍ਰਧਾਨ (ਟਕਸਾਲੀ) ਸੁਧੀਰ ਸੂਧਰੀ ਇੰਦੌਰ ਤੋਂ ਗ੍ਰਿਫ਼ਤਾਰ     

ਹਰਿਆਣਾ

ਲਾਕਡਾਊਨ ਦੌਰਾਨ ਪੰਚਕੂਲੇ ਤੋਂ ਪੁੱਜੇ ਲਾੜੇ ਨੇ ਕੀਤਾ ਸਾਦਾ ਵਿਆਹ, ਛੋਟੇਪੁਰ ਨੇ ਜੋੜੀ ਨੂੰ ਦਿੱਤਾ ਅਸ਼ੀਰਵਾਦ

June 29, 2020 09:21 PM

ਮਹਿੰਦਰ ਜੋਸ਼ੀ
ਕਲਾਨੌਰ, 29 ਜੂਨ: ਬਲਾਕ ਕਲਾਨੌਰ ਅਧੀਨ ਆਉਂਦੇ ਪਿੰਡ ਕੋਟਲਾ ਵਿਖੇ  ਪੰਚਕੂਲਾ (ਹਰਿਆਣਾ) ਤੋਂ ਪੁੱਜੇ ਗੁਰਸਿੱਖ ਪਰਿਵਾਰ ਨਾਲ ਸਬੰਧਿਤ ਲਾੜੇ ਵੱਲੋਂ ਗੁਰਸਿੱਖ ਲੜਕੀ ਨਾਲ ਸਿਰਪਾਓ ਭੇਟ ਕਰਕੇ ਇਸ ਸਾਦਾ ਅਨੰਦ ਕਾਰਜ ਕਰਕੇ  ਮਿਸਾਲ ਕਾਇਮ ਕੀਤੀ ਹੈ। ਇਸ ਗੁਰਸਿਖ ਜੋੜੀ ਨੂੰ ਅਸ਼ੀਰਵਾਦ ਦੇਣ ਲਈ ਸਾਬਕਾ ਮੰਤਰੀ ਪੰਜਾਬ ਸੁੱਚਾ ਸਿੰਘ ਛੋਟੇਪੁਰ ਵਿਸ਼ੇਸ਼ ਤੌਰ ਤੇ ਪਿੰਡ ਕੋਟਲਾ ਵਿਖੇ ਪੁੱਜੇ। ਇਸ ਸਬੰਧੀ ਜਾਣਕਾਰੀ ਦਿਦਿਆਂ ਅਮਰੀਕ ਸਿੰਘ ਹੈਂਡ ਗ੍ਰੰਥੀ ਦਰਬਾਰ ਸਾਹਿਬ ਨੇ ਦੱਸਿਆ ਕਿ ਉਸ ਦਾ ਗੁਰਸਿਖ ਪਰਿਵਾਰ ਹੈ ਅਤੇ ਉਸ ਦੀ ਗੁਰਸਿਖ ਭਤੀਜੀ ਸੰਦੀਪ ਕੌਰ ਦੀ ਮੰਗਣੀ ਕੁਝ ਦਿਨ ਪਹਿਲਾਂ ਪੰਚਕੂਲਾ ਦੇ ਗੁਰਸਿੱਖ ਪਰਿਵਾਰ ਨਾਲ ਸਬੰਧਤ ਗੁਰਪ੍ਰੀਤ ਸਿੰਘ ਪੁੱਤਰ ਤਰਲੋਚਨ ਸਿੰਘ ਨਾਲ ਮੁਕੱਰਰ ਹੋਇਆ ਸੀ। ਸੋਮਵਾਰ ਨੂੰ ਪੰਚਕੂਲਾ ਤੋਂ 10 ਬਰਾਤੀਆਂ ਨਾਲ ਆਏ ਗੁਰਪ੍ਰੀਤ ਸਿੰਘ ਦਾ ਆਨੰਦ ਕਾਰਜ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਕਲਾਨੌਰ ਵਿਖੇ ਕੀਤਾ ਗਿਆ ਅਤੇ ਦੋਵਾਂ ਪਰਿਵਾਰਾਂ ਇਸ ਨੂੰ ਸਿਰਪਾਓ ਭੇਟ ਕਰਕੇ ਸਾਦਾ ਵਿਆਹ ਕੀਤਾ। ਇਸ ਮੌਕੇ ਤੇ ਨਵ ਵਿਆਹੀ ਜੋੜੀ ਨੂੰ ਅਸ਼ੀਰਵਾਦ ਦੇਣ ਲਈ ਪੁੱਜੇ ਸਾਬਕਾ ਮੰਤਰੀ ਪੰਜਾਬ ਸੁੱਚਾ ਸਿੰਘ ਛੋਟੇਪੁਰ ਨੇ ਦੱਸਿਆ ਕਿ ਇਸ ਗੁਰਸਿੱਖ ਪਰਿਵਾਰਾਂ ਵੱਲੋਂ ਗੁਰਮਤਿ ਰੀਤੀ ਅਨੁਸਾਰ ਸਾਦਾ ਵਿਆਹ ਕਰਕੇ ਸਮਾਜ ਨੂੰ ਨਵੀਂ ਸੇਧ ਦਿੱਤੀ ਹੈ। ਇਸ ਮੌਕੇ ਤੇ ਛੋਟੇਪੁਰ ਨੇ ਕਿਹਾ ਕਿ ਦਹੇਜ਼ ਦੀ ਲਾਹਨਤ ਅਤੇ ਫ਼ਜ਼ੂਲ ਖ਼ਰਚ ਤੋਂ ਬਚ ਕੇ ਸਾਦੇ ਵਿਆਹ ਕਰਨ ਦੀ ਲੋੜ ਹੈ। ਇਸ ਮੌਕੇ ਤੇ ਸੁਰਿੰਦਰ ਸਿੰਘ, ਜਗੀਰ ਸਿੰਘ, ਅਮਨਦੀਪ ਸਿੰਘ ਕੋਟ ਸੰਤੋਖ ਰਾਏ, ਹਰਦੇਵ ਸਿੰਘ , ਸੁਖਦੇਵ ਸਿੰਘ ਵੀ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ