Monday, July 13, 2020 ePaper Magazine
BREAKING NEWS
ਪੰਜਾਬ 'ਚ ਅੱਜ 234 ਕੇਸ ਕੋਰੋਨਾ ਪਾਜ਼ੀਟਿਵ, 352 ਠੀਕ ਹੋ ਕੇ ਪਰਤੇ ਘਰ47 ਕਿਲੋਗ੍ਰਾਮ ਗਾਂਜਾ ਬਰਾਮਦ, ਕਾਰ ਸਵਾਰ ਦੋ ਨੌਜਵਾਨ ਗ੍ਰਿਫਤਾਰ ਸਿਰਸਾ ਦੀ ਫਰਮ ਕਿਸਾਨਾਂ ਦੀ ਕਣਕ ਦੇ ਕਰੋੜਾਂ ਰੁਪਏ ਲੈ ਕੇ ਫ਼ਰਾਰਖਿਡਾਰੀਆਂ ਨੂੰ ਆਨਲਾਈਨ ਟ੍ਰੇਨਿੰਗ ਸੁਚਾਰੂ ਢੰਗ ਨਾਲ ਦੇਣ ਕੋਚਬੂੜਾ ਗੁੱਜਰ ਰੋਡ 'ਤੇ ਅੰਡਰ ਬ੍ਰਿਜ ਦੀ ਉਸਾਰੀ 'ਚ ਸੀਵਰੇਜ ਬਣਿਆ ਬਹੁਤ ਵੱਡਾ ਅੜਿੱਕਾਡਾ. ਓਬਰਾਏ ਦੇ ਯਤਨਾਂ ਨਾਲ ਨੌਜਵਾਨ ਦੀ ਮ੍ਰਿਤਕ ਦੇਹ ਪਿੰਡ ਪਹੁੰਚੀਫੁੱਟਬਾਲ ਖਿਡਾਰੀ ਗੁਰਵਿੰਦਰ ਸਿੰਘ ਦੀ ਕੈਨੇਡਾ 'ਚ ਬੇਵਕਤੀ ਮੌਤ ਹੋਣ ਨਾਲ ਮਹਿਰਾਜ 'ਚ ਸੋਗ ਦੀ ਲਹਿਰਰਾਹੁਲ ਨੇ ਚੀਨੀ ਘੁਸਪੈਠ ਨੂੰ ਲੈ ਕੇ ਫ਼ਿਰ ਸਾਧਿਆ ਮੋਦੀ ਸਰਕਾਰ 'ਤੇ ਨਿਸ਼ਾਨਾ    ਹਰਿਆਣਾ : ਇੱਕ ਦਿਨ 'ਚ ਆਏ 383 ਨਵੇਂ ਮਾਮਲੇ, ਕੁੱਲ ਗਿਣਤੀ 20,965 ਹੋਈ      ਔਰਤਾਂ ਵਿਰੁੱਧ ਅਪਮਾਨਜਨਕ ਟਿੱਪਣੀ ਵਾਲਾ ਵੀਡੀਓ ਕਲਿਪ ਬਣਾਉਣ ਵਾਲੇ ਸ਼ਿਵ ਸੈਨਾ ਪ੍ਰਧਾਨ (ਟਕਸਾਲੀ) ਸੁਧੀਰ ਸੂਧਰੀ ਇੰਦੌਰ ਤੋਂ ਗ੍ਰਿਫ਼ਤਾਰ     

ਦੇਸ਼

ਮੁੰਬਈ ਦੇ ਤਾਜ ਹੋਟਲ ਨੂੰ ਉਡਾਉਣ ਦੀ ਧਮਕੀ, ਵਧਾਈ ਗਈ ਸੁਰੱਖਿਆ

June 30, 2020 04:09 PM

ਮੁੰਬਈ, 30 ਜੂਨ (ਏਜੰਸੀ) :  ਮੁੰਬਈ ਦੇ ਮਸ਼ਹੂਰ ਹੋਟਲ ਤਾਜ 'ਤੇ ਬੰਬ ਸੁੱਟਣ ਦੀਆਂ ਧਮਕੀਆਂ ਪਾਕਿਸਤਾਨ ਦੇ ਕਰਾਚੀ ਸ਼ਹਿਰ ਤੋਂ ਆਈਆਂ ਹਨ। ਇਸ ਤੋਂ ਬਾਅਦ ਤਾਜ ਹੋਟਲ ਦੇ ਆਸਪਾਸ ਸੁਰੱਖਿਆ ਵਧਾ ਦਿੱਤੀ ਗਈ ਹੈ। ਸਾਵਧਾਨੀ ਵੱਜੋਂ ਸਮੁੰਦਰੀ ਜ਼ੋਨ ਵਿਚ ਵੀ ਪੁਲਿਸ ਦੀ ਗਸ਼ਤ ਵਧਾ ਦਿੱਤੀ ਗਈ ਹੈ। ਤਾਜ ਹੋਟਲ ਨੇੜੇ ਆਉਣ ਵਾਲੇ ਵਾਹਨਾਂ ਅਤੇ ਹੋਟਲ ਆਉਣ ਵਾਲੇ ਯਾਤਰੀਆਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਦੇ ਅਨੁਸਾਰ, ਸੋਮਵਾਰ ਨੂੰ ਕਰਾਚੀ ਸਟਾਕ ਐਕਸਚੇਂਜ ਵਿੱਚ ਹੋਏ ਧਮਾਕੇ ਤੋਂ ਬਾਅਦ ਹੋਟਲ ਤਾਜ ਵਿਖੇ ਇੱਕ ਧਮਕੀ ਭਰਪੂਰ ਫੋਨ ਆਇਆ। ਇਸ ਫੋਨ 'ਤੇ ਕਿਹਾ ਗਿਆ ਸੀ ਕਿ ਕਰਾਚੀ ਸਟਾਕ ਐਕਸਚੇਂਜ ਦਾ ਧਮਾਕਾ ਸਭ ਨੇ ਵੇਖਿਆ ਸੀ, ਹੁਣ ਹੋਟਲ ਤਾਜ ਵਿਖੇ 26 ਨਵੰਬਰ ਵਰਗਾ ਹਮਲਾ ਫਿਰ ਹੋਣ ਵਾਲਾ ਹੈ। ਤਾਜ ਹੋਟਲ ਪ੍ਰਬੰਧਕਾਂ ਨੇ ਤੁਰੰਤ ਇਸ ਫੋਨ ਕਾਲ ਬਾਰੇ ਮੁੰਬਈ ਪੁਲਿਸ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਇਸ ਫੋਨ ਦੀ ਟਰੇਸਿੰਗ ਕੀਤੀ ਗਈ ਅਤੇ ਪਤਾ ਲੱਗਿਆ ਕਿ ਇਹ ਫੋਨ ਕਰਾਚੀ ਤੋਂ ਕੀਤਾ ਗਿਆ ਸੀ। ਮੁੰਬਈ ਪੁਲਿਸ ਇਸ ਫੋਨ ਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਹੋਟਲ ਤਾਜ ਦੇ ਆਸ ਪਾਸ ਸੁਰੱਖਿਆ ਵਧਾ ਦਿੱਤੀ ਹੈ।

ਜਿਕਰਯੋਗ ਹੈ ਕਿ 26 ਨਵੰਬਰ 2008 ਨੂੰ ਅਜਮਲ ਕਸਾਬ ਆਪਣੇ 10 ਹੋਰ ਸਾਥੀਆਂ ਨਾਲ ਦੱਖਣੀ ਮੁੰਬਈ ਦੇ ਕਫ ਪਰੇਡ ਖੇਤਰ ਤੋਂ ਸਮੁੰਦਰੀ ਰਸਤੇ ਰਾਹੀਂ ਤਾਜ ਪਹੁੰਚਿਆ ਸੀ। ਇਨ੍ਹਾਂ ਅੱਤਵਾਦੀਆਂ ਨੇ ਇਕੋ ਸਮੇਂ ਮੁੰਬਈ ਦੇ ਛੇ ਮਹੱਤਵਪੂਰਨ ਸਥਾਨਾਂ 'ਤੇ ਹਮਲਾ ਕੀਤਾ ਸੀ, ਹੋਟਲ ਤਾਜ ਸਮੇਤ, ਲਗਭਗ 166 ਲੋਕਾਂ ਦੀ ਮੌਤ ਹੋ ਗਈ ਸੀ ਅਤੇ 300 ਤੋਂ ਜ਼ਿਆਦਾ ਲੋਕ ਜ਼ਖਮੀ ਹੋਏ ਸਨ। ਇਕੱਲੇ ਤਾਜ ਹੋਟਲ ਵਿਚ 31 ਲੋਕਾਂ ਦੀ ਮੌਤ ਹੋ ਗਈ ਸੀ। ਹਮਲੇ ਦੇ ਦੋਸ਼ੀਆਂ ਚੋਂ ਇਕੱਲੇ ਦੋਸ਼ੀ ਅਜਮਲ ਕਸਾਬ ਨੂੰ ਪੁਲਿਸ ਨੇ ਜਿੰਦਾ ਗ੍ਰਿਫਤਾਰ ਕੀਤਾ ਸੀ ਅਤੇ 21 ਨਵੰਬਰ 2012 ਨੂੰ ਫਾਂਸੀ ਦਿੱਤੀ ਸੀ। ਕਰਾਚੀ ਤੋਂ ਆਏ ਫੋਨ ਨੇ 26 ਨਵੰਬਰ ਦੇ ਹਮਲੇ ਦੀ ਯਾਦ ਦਿਵਾ ਦਿੱਤੀ ਹੈ, ਜਿਸ ਕਾਰਨ ਮੁੰਬਈ ਪੁਲਿਸ ਇਸ ਫੋਨ ਦੀ ਪੂਰੀ ਸਾਵਧਾਨੀ ਨਾਲ ਜਾਂਚ ਕਰ ਰਹੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ