Monday, July 13, 2020 ePaper Magazine
BREAKING NEWS
ਪੰਜਾਬ 'ਚ ਅੱਜ 234 ਕੇਸ ਕੋਰੋਨਾ ਪਾਜ਼ੀਟਿਵ, 352 ਠੀਕ ਹੋ ਕੇ ਪਰਤੇ ਘਰ47 ਕਿਲੋਗ੍ਰਾਮ ਗਾਂਜਾ ਬਰਾਮਦ, ਕਾਰ ਸਵਾਰ ਦੋ ਨੌਜਵਾਨ ਗ੍ਰਿਫਤਾਰ ਸਿਰਸਾ ਦੀ ਫਰਮ ਕਿਸਾਨਾਂ ਦੀ ਕਣਕ ਦੇ ਕਰੋੜਾਂ ਰੁਪਏ ਲੈ ਕੇ ਫ਼ਰਾਰਖਿਡਾਰੀਆਂ ਨੂੰ ਆਨਲਾਈਨ ਟ੍ਰੇਨਿੰਗ ਸੁਚਾਰੂ ਢੰਗ ਨਾਲ ਦੇਣ ਕੋਚਬੂੜਾ ਗੁੱਜਰ ਰੋਡ 'ਤੇ ਅੰਡਰ ਬ੍ਰਿਜ ਦੀ ਉਸਾਰੀ 'ਚ ਸੀਵਰੇਜ ਬਣਿਆ ਬਹੁਤ ਵੱਡਾ ਅੜਿੱਕਾਡਾ. ਓਬਰਾਏ ਦੇ ਯਤਨਾਂ ਨਾਲ ਨੌਜਵਾਨ ਦੀ ਮ੍ਰਿਤਕ ਦੇਹ ਪਿੰਡ ਪਹੁੰਚੀਫੁੱਟਬਾਲ ਖਿਡਾਰੀ ਗੁਰਵਿੰਦਰ ਸਿੰਘ ਦੀ ਕੈਨੇਡਾ 'ਚ ਬੇਵਕਤੀ ਮੌਤ ਹੋਣ ਨਾਲ ਮਹਿਰਾਜ 'ਚ ਸੋਗ ਦੀ ਲਹਿਰਰਾਹੁਲ ਨੇ ਚੀਨੀ ਘੁਸਪੈਠ ਨੂੰ ਲੈ ਕੇ ਫ਼ਿਰ ਸਾਧਿਆ ਮੋਦੀ ਸਰਕਾਰ 'ਤੇ ਨਿਸ਼ਾਨਾ    ਹਰਿਆਣਾ : ਇੱਕ ਦਿਨ 'ਚ ਆਏ 383 ਨਵੇਂ ਮਾਮਲੇ, ਕੁੱਲ ਗਿਣਤੀ 20,965 ਹੋਈ      ਔਰਤਾਂ ਵਿਰੁੱਧ ਅਪਮਾਨਜਨਕ ਟਿੱਪਣੀ ਵਾਲਾ ਵੀਡੀਓ ਕਲਿਪ ਬਣਾਉਣ ਵਾਲੇ ਸ਼ਿਵ ਸੈਨਾ ਪ੍ਰਧਾਨ (ਟਕਸਾਲੀ) ਸੁਧੀਰ ਸੂਧਰੀ ਇੰਦੌਰ ਤੋਂ ਗ੍ਰਿਫ਼ਤਾਰ     

ਪੰਜਾਬ

ਵਧੀਕ ਮੁੱਖ ਸਕੱਤਰ ਵੱਲੋਂ ਨਵਾਂਸ਼ਹਿਰ 'ਚ ਕੋਰੋਨਾ ਦੇ ਪ੍ਰਬੰਧਾਂ ਦਾ ਜਾਇਜ਼ਾ

June 30, 2020 04:59 PM
ਡੀਸੀ ਨਾਲ ਮੀਟਿੰਗ ਦੌਰਾਨ ਕੋਰੋਨਾ ਪ੍ਰਬੰਧਾਂ 'ਤੇ ਸਥਿਤੀ ਬਾਰੇ ਜਾਣਕਾਰੀ ਹਾਸਿਲ ਕੀਤੀ
ਜ਼ਿਲ੍ਹੇ 'ਚ ਕੋਰੋਨਾ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ-ਡੀਸੀ
ਨਵਾਂਸ਼ਹਿਰ, 30 ਜੂਨ (ਏਜੰਸੀ) : ਸੂਬੇ ਨੂੰ ਕੋਰੋਨਾ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਪੱਬਾਂ ਭਾਰ ਹੈ। ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਵਧੀਕ ਮੁੱਖ ਪੰਜਾਬ ਰਵਨੀਤ ਕੌਰ ਢਿੱਲੋਂ ਵੱਲੋਂ ਨਵਾਂਸ਼ਹਿਰ ਦਾ ਦੌਰਾ ਕਰਕੇ ਕੋਰੋਨਾ ਪ੍ਰਬੰਧਾਂ ਅਤੇ ਸਥਿਤੀ ਬਾਰੇ ਜਾਣਕਾਰੀ ਲਈ ਗਈ। ਉਨ੍ਹਾਂ ਜ਼ਿਲ੍ਹੇ ਅੰਦਰ ਬਾਹਰੋਂ ਆਉਣ ਵਾਲੇ ਵਿਅਕਤੀਆਂ 'ਤੇ ਮਰੀਜ਼ਾਂ ਦੇ ਏਕਾਂਤਵਾਸ ਇਕਾਂਤਵਾਸ ਕਰਨ 'ਤੇ ਭਵਿੱਖ 'ਚ ਅਗਾਊਂ ਪ੍ਰਬੰਧਾਂ ਬਾਰੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਤੇ ਹੋਰਨਾਂ ਅਧਿਕਾਰੀਆਂ ਨਾਲ ਵਿਸਥਾਰਿਤ ਮੀਟਿੰਗ ਕੀਤੀ ਗਈ। 
ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਇਸ ਮੌਕੇ ਉਨ੍ਹਾਂ ਨੂੰ ਦੱਸਿਆ ਕੋਰੋਨਾ ਨੂੰ ਲੈ ਕੇ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਹਨ। ਇਸ ਮੌਕੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਂਹਾਂ ਕਲੇਰਾਂ ਵਿਖੇ ਚਲਾਏ ਜਾ ਰਹੇ ਕੋਵਿਡ ਕੇਅਰ ਸੈਂਟਰ ਵਿਖੇ 19 ਪਾਜ਼ਿਟਿਵ ਮਰੀਜ਼ ਇਲਾਜ ਅਧੀਨ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪਾਜ਼ਿਟਿਵ ਪਾਏ ਗਏ ਵਿਅਕਤੀਆਂ 'ਚੋਂ 141 ਦਾ ਸਬੰਧ ਜ਼ਿਲ੍ਹੇ ਨਾਲ ਹੈ ਅਤੇ 24 ਜ਼ਿਲ੍ਹੇ ਤੋਂ ਬਾਹਰੋਂ ਹਨ। ਉਨ੍ਹਾਂ ਦੱਸਿਆ ਕੋਰੋਨਾ ਕਾਰਨ ਸਿਰਫ ਇੱਕ ਮੌਤ ਹੋਈ ਹੈ ਜਦਕਿ ਇਲਾਜ ਅਧੀਨ 19 ਮਰੀਜ਼ਾਂ ਨੂੰ ਛੱਡ ਕੇ ਬਾਕੀ ਸਾਰੇ ਸਿਹਤਯਾਬ ਹੋ ਕੇ ਘਰਾਂ ਨੂੰ ਗਏ ਹਨ। ਕਲ੍ਹ ਸ਼ਾਮ ਤੱਕ ਲਏ ਗਏ 9887 ਸੈਂਪਲਾਂ 'ਚੋਂ 9472 ਨੈਗੇਟਿਵ ਆਏ ਹਨ ਜਦਕਿ 259 ਦੀ ਰਿਪੋਰਟ ਪੈਂਡਿੰਗ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਕੋਰੋਨਾ ਮਰੀਜ਼ਾਂ ਦੀ ਸ਼ਨਾਖਤ ਲਈ ਸਿਹਤ ਵਿਭਾਗ ਰਾਹੀਂ ਟੀਮਾਂ ਬਣਾ ਕੇ ਘਰ-ਘਰ ਪਹੁੰਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿਦੇਸ਼ਾਂ ਤੋਂ ਆਉਣ ਵਾਲੇ ਵਿਅਕਤੀਆਂ ਲਈ ਕੇ ਸੀ ਕਾਲਜ ਨਵਾਂਸ਼ਹਿਰ ਅਤੇ ਰਿਆਤ ਕਾਲਜ ਰੈਲ ਮਾਜਰਾ ਵਿਖੇ ਇਕਾਂਤਵਾਸ ਦੇ ਪ੍ਰਬੰਧ ਕੀਤੇ ਗਏ ਹਨ ਜਦਕਿ ਦੂਸਰੇ ਰਾਜਾਂ 'ਚੋਂ ਆਉਣ ਵਾਲੀ ਲੇਬਰ ਨੂੰ ਪਿੰਡਾਂ ਤੋਂ ਬਾਹਰ ਰੱਖਣ ਦੇ ਪ੍ਰਬੰਧ ਕਰਵਾਏ ਗਏ ਹਨ।
ਸਿਵਲ ਸਰਜਨ ਡਾ. ਰਾਜਿੰਦਰ ਪ੍ਰਸ਼ਾਦ ਭਾਟੀਆ ਨੇ ਦੱਸਿਆ ਕਿ ਐਮਰਜੈਂਸੀ ਤੇ ਹੋਰ ਸਿਹਤ ਸੇਵਾਵਾਂ ਬਲਾਚੌਰ, ਬੰਗਾ, ਰਾਹੋਂ ਤੇ ਸੜੋਆ ਦੇ ਹਸਪਤਾਲਾਂ 'ਚ ਜਾਰੀ ਹਨ। ਸੈਂਪਲਿੰਗ ਵਧਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਭਵਿੱਖ ਦੇ ਪ੍ਰਬੰਧਾਂ ਵਜੋਂ ਕੋਵਿਡ ਕੇਅਰ ਵਾਸਤੇ ਡਾਕਟਰਾਂ, ਸਟਾਫ਼ ਨਰਸਾਂ, ਫ਼ਾਰਮਾਸਿਸਟਾਂ ਤੇ ਹੋਰ ਦਰਜਾ ਚਾਰ ਸਟਾਫ਼ ਦੀ ਆਰਜ਼ੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ। 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪੰਜਾਬ 'ਚ ਅੱਜ 234 ਕੇਸ ਕੋਰੋਨਾ ਪਾਜ਼ੀਟਿਵ, 352 ਠੀਕ ਹੋ ਕੇ ਪਰਤੇ ਘਰ

47 ਕਿਲੋਗ੍ਰਾਮ ਗਾਂਜਾ ਬਰਾਮਦ, ਕਾਰ ਸਵਾਰ ਦੋ ਨੌਜਵਾਨ ਗ੍ਰਿਫਤਾਰ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਸਬੰਧੀ ਲਿਆ ਅਹਿਮ ਫੈਸਲਾ

ਬੂੜਾ ਗੁੱਜਰ ਰੋਡ 'ਤੇ ਅੰਡਰ ਬ੍ਰਿਜ ਦੀ ਉਸਾਰੀ 'ਚ ਸੀਵਰੇਜ ਬਣਿਆ ਬਹੁਤ ਵੱਡਾ ਅੜਿੱਕਾ

ਡਾ. ਓਬਰਾਏ ਦੇ ਯਤਨਾਂ ਨਾਲ ਨੌਜਵਾਨ ਦੀ ਮ੍ਰਿਤਕ ਦੇਹ ਪਿੰਡ ਪਹੁੰਚੀ

ਕਰਿਆਣੇ ਦੀ ਦੁਕਾਨ ਦੇ ਮਾਲਕਾਂ ਤੋਂ ਡਾਕਟਰ ਲੈਂਦਾ ਸੀ ਰਿਸ਼ਵਤ ''ਚੜ੍ਹਿਆ ਅੜਿੱਕੇ''

ਕਰੰਟ ਲੱਗਣ ਨਾਲ ਮਜ਼ਦੂਰ ਦੀ ਮੌਤ   

ਔਰਤਾਂ ਵਿਰੁੱਧ ਅਪਮਾਨਜਨਕ ਟਿੱਪਣੀ ਵਾਲਾ ਵੀਡੀਓ ਕਲਿਪ ਬਣਾਉਣ ਵਾਲੇ ਸ਼ਿਵ ਸੈਨਾ ਪ੍ਰਧਾਨ (ਟਕਸਾਲੀ) ਸੁਧੀਰ ਸੂਧਰੀ ਇੰਦੌਰ ਤੋਂ ਗ੍ਰਿਫ਼ਤਾਰ     

ਸਾਬਕਾ ਮੰਤਰੀ ਮਹਿੰਦਰ ਸਿੰਘ ਕੇ. ਪੀ. ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ     

ਮਿੱਟੀ ਦੀ ਢਿੱਗ ਡਿੱਗਣ ਕਾਰਨ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ