Tuesday, July 07, 2020 ePaper Magazine
BREAKING NEWS
ਕੈਬਨਿਟ ਮੰਤਰੀ ਨੇ ਪੰਚਾਇਤਾਂ ਨੂੰ 33 ਲੱਖ ਰੁਪਏ ਦੇ ਚੈੱਕ ਵੰਡੇ     ਪੰਚਕੂਲਾ : ਚੰਡੀਗੜ੍ਹ ਸਿੱਖਿਆ ਵਿਭਾਗ 'ਚ ਕੰਮ ਕਰਨ ਵਾਲੀ ਮਹਿਲਾ ਸਮੇਤ ਤਿੰਨ ਜਣੇ ਕੋਰੋਨਾ ਪਾਜ਼ੇਟਿਵ    ਵਾਹ ਮੋਦੀ ਸਰਕਾਰੇ ਪੈਟਰੋਲ-ਡੀਜ਼ਲ ਦੇ ਭਾਅ ਅਸਮਾਨੀ ਚਾੜ੍ਹੇ ..            ਮਹਾਮਾਰੀ ਦੀ ਮਾਰ ਝੱਲ ਚੁੱਕੇ ਪਿੰਡ ਜਵਾਹਰਪੁਰ 'ਚ ਕੋਰੋਨਾ ਨੇ ਮੁੜ ਦਿੱਤੀ ਦਸਤਕ        ਲਾਕਡਾਉਨ ਦੌਰਾਨ ਫਸੇ ਭਾਰਤੀ ਤੇ ਪਾਕਿ ਨਾਗਰਿਕ ਭਲਕੇ ਵਤਨੀ ਪਰਤਣਗੇ   ਸ੍ਰੀ ਮੁਕਤਸਰ ਸਾਹਿਬ 'ਚ ਪਹਿਲੇ ਦਿਨ ਹੀ ਪਾਣੀ ਪੀ ਗਈ ਸਰਕਾਰ ਦੀ ਈ-ਰਜਿਸਟ੍ਰੇਸ਼ਨ ਸਖ਼ਤੀ   ਆਰਮੀ 'ਚ ਔਰਤਾਂ ਨੂੰ ਸਥਾਈ ਕਮਿਸ਼ਨ, ਫੈਸਲਾ ਲਾਗੂ ਕਰਨ ਲਈ ਸਰਕਾਰ ਨੇ ਇੱਕ ਮਹੀਨੇ ਦੀ ਮੁਹਲਤ ਦਿੱਤੀ ਡੀਜ਼ਲ ਦੀ ਕੀਮਤ 'ਚ ਫ਼ਿਰ 25 ਪੈਸੇ ਪ੍ਰਤੀ ਲਿਟਰ ਵਾਧਾ ਐਲਏਸੀ ਵਿਵਾਦ :  ਰਾਹੁਲ ਨੇ ਮੋਦੀ ਸਰਕਾਰ 'ਤੇ ਚੁੱਕੇ ਸਵਾਲ     ਸਾਬਕਾ ਕੇਂਦਰੀ ਮੰਤਰੀ ਭਰਤ ਸੋਲੰਕੀ ਦੀ ਤਬੀਅਤ ਵਿਗੜੀ    

ਪੰਜਾਬ

ਟਿੱਡੀ ਦਲ ਦੇ ਹਮਲੇ ਤੋਂ ਰੋਕਥਾਮ ਸਬੰਧੀ ਮੌਕ ਡਰਿੱਲ ਕੀਤੀ

June 30, 2020 06:38 PM

ਸੰਗਰੂਰ, 30 ਜੂਨ (ਏਜੰਸੀ) : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ  ਰਾਮਵੀਰ ਦੀ ਅਗਵਾਈ ਹੇਠ ਟਿੱਡੀ ਦਲ ਦੀ ਰੋਕਥਾਮ ਸਬੰਧੀ ਤਿਆਰੀ ਦਾ ਜਾਇਜ਼ਾ ਲੈਣ ਲਈ ਮੌਕ ਡਰਿੱਲਾਂ ਦੀ ਲੜੀ ਤਹਿਤ ਜ਼ਿਲ੍ਹਾ ਸੰਗਰੂਰ ਦੇ ਪਿੰਡ ਰਣੀਕੇ ਵਿਖੇ ਮੌਕ ਡਰਿੱਲ ਕੀਤੀ ਗਈ। ਮੌਕ ਡਰਿੱਲ ਸਬੰਧੀ ਉਲੀਕੇ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਵਿਭਾਗਾਂ ਦੀ ਸ਼ਮੂਲੀਅਤ ਨਾਲ ਜ਼ਿ੍ਹਲਾ ਸੰਗਰੂਰ ਅੰਦਰ ਟਿੱਡੀ ਦਲ ਦੇ ਹਮਲੇ ਦੀ ਸੂਰਤ ਵਿੱਚ ਇਸ ਦੀ ਰੋਕਥਾਮ ਲਈ ਇੱਕ ਮਜ਼ਬੂਤ ਟੀਮ ਦਾ ਗਠਨ ਕੀਤਾ ਗਿਆ ਹੈ ਅਤੇ ਇਸ ਦੇ ਟਾਕਰੇ ਲਈ ਮੁਕੰਮਲ ਤਿਆਰੀ ਕੀਤੀ ਜਾ ਚੁੱਕੀ ਹੈ। ਇਸ ਮੌਕੇ ਕਿਹਾ ਕਿ ਖੇਤੀਬਾੜੀ, ਬਾਗਬਾਨੀ ਅਤੇ ਜੰਗਲਾਤ ਵਿਭਾਗਾਂ ਤੋਂ ਇਲਾਵਾ ਰੈਵੇਨਿਊ, ਸਹਿਕਾਰਤਾ, ਪੰਜਾਬ ਪੁਲੀਸ, ਮੰਡੀ ਬੋਰਡ, ਬਿਜਲੀ ਆਦਿ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਮੁਹਿੰਮ ਵਿੱਚ ਸ਼ਾਮਿਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਟਿੱਡੀ ਦਲ ਸ਼ਾਮ ਵੇਲੇ ਖੇਤਾਂ ਵਿੱਚ ਉੱਚੇ ਦਰਖਤਾਂ ਤੇ ਬੈਠ ਜਾਂਦਾ ਹੈ ਇਸ ਲਈ ਉੱਚੇ ਦਰਖਤਾਂ ਉਤੇ ਸਪਰੇ ਯਕੀਨੀ ਬਣਾਉਣ ਲਈ ਜ਼ਿਲ੍ਹੇ ਦੀ ਫਾਈਰ ਬ੍ਰਿਗੇਡ ਨੂੰ ਇਸ ਕੰਮ ਲਈ ਵਿਸ਼ੇਸ਼ ਤੌਰ ਤੇ ਸ਼ਾਮਿਲ ਕੀਤਾ ਗਿਆ ਹੈ। ਉਨ੍ਹਾਂ ਮੌਕੇ ਤੇ ਹਾਜ਼ਰ ਕਿਸਾਨਾਂ ਨੂੰ ਅਪੀਲ ਕੀਤੀ ਕਿ ਟਿੱਡੀ ਦਲ ਦੇ ਹਮਲੇ ਦੀ ਸੂਰਤ ਵਿੱਚ ਘਬਰਾਉਣ ਦੀ ਜ਼ਰੂਰਤ ਨਹੀਂ ਬਲਕਿ ਪੂਰੀ ਤਿਆਰੀ ਨਾਲ ਇਸ ਦਾ ਟਾਕਰਾ ਕਰਨ ਦੀ ਲੋੜ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਸਪਰੇ ਪੰਪਾਂ, ਪਾਣੀ ਦੇ ਟੈਂਕਰਾਂ ਬਾਰੇ ਵੇਰਵੇ ਇਕੱਤਰ ਕੀਤੇ ਜਾ ਚੁੱਕੇ ਹਨ ਤਾਂ ਜੋ ਲੋੜ ਪੈਣ ਤੇ ਕਿਸਾਨਾਂ ਪਾਸ ਉਪਲਬਧ ਸਪਰੇ ਪੰਪ ਅਤੇ ਪਾਣੀ ਵਾਲੇ ਟੈਂਕਰਾਂ ਨੂੰ ਇਸ ਮੁਹਿੰਮ ਵਿੱਚ ਖਾਸ ਤੌਰ ਤੇ ਵਰਤਿਆ ਜਾ ਸਕੇ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਲੋੜੀਂਦੇ ਕੀਟਨਾਸ਼ਕ ਜਿਵੇਂ ਕਿ ਕਲੋਰਪਾਈਰੀਫਾਸ, ਡੈਲਟਾ ਮੈਥਰਿਨ ਅਦਿ ਦਵਾਈਆਂ ਦਾ ਲੋੜੀਂਦੀ ਮਾਤਰਾ ਵਿੱਚ ਭੰਡਾਰ ਕੀਤਾ ਜਾ ਚੁੱਕਾ ਹੈ।ਇਸ ਤੋਂ ਇਲਾਵਾ ਜ਼ਿਲ੍ਹਾ ਅਤੇ ਬਲਾਕ ਪੱਧਰ ਤੇ ਇਸ ਮੁਹਿੰਮ ਸਬੰਧੀ ਕੰਮ ਦੀ ਇਕਸੁਰਤਾ ਬਣਾਈ ਰੱਖਣ ਲਈ ਜ਼ਿਲ੍ਹਾ ਅਤੇ ਬਲਾਕ ਪੱਧਰ ਦੀਆਂ ਟੀਮਾਂ ਦੇ ਵਟਸਐਪ ਗਰੁੱਪ ਵੀ ਬਣਾਏ ਗਏ ਹਨ ਅਤੇ ਆਉਂਦੇ ਦਿਨਾਂ ਵਿੱਚ ਜ਼ਿਲ੍ਹੇ ਦੇ ਹੋਰਨਾ ਪਿੰਡਾਂ ਵਿੱਚ ਵੀ ਇਸੇ ਤਰ੍ਹਾਂ ਦੀਆਂ ਮੌਕ ਡਰਿੱਲਾਂ ਕੀਤੀਆਂ ਜਾਣਗੀਆਂ

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਕੈਬਨਿਟ ਮੰਤਰੀ ਨੇ ਪੰਚਾਇਤਾਂ ਨੂੰ 33 ਲੱਖ ਰੁਪਏ ਦੇ ਚੈੱਕ ਵੰਡੇ     

ਨਿਹੰਗ ਪੂਹਲਾ ਦੇ ਡੇਰੇ 'ਤੇ ਹਮਲੇ ਦਾ ਮਾਮਲਾ, 15 ਨਿਹੰਗਾਂ ਨੂੰ 14 ਦਿਨਾਂ ਲਈ ਭੇਜਿਆ ਜੇਲ੍ਹ

ਡੀਏਵੀ ਸਕੂਲ ਦੇ 7 ਐਨਸੀਸੀ ਕੈਡਿਟਾਂ ਨੂੰ ਮਿਲਿਆ 42 ਹਜ਼ਾਰ ਦਾ ਵਜ਼ੀਫਾ        

ਪਾਕਿਸਤਾਨ 'ਚ ਰੇਲ ਹਾਦਸੇ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦਿੱਤੇ ਜਾਣਗੇ : ਭਾਈ ਲੌਂਗੋਵਾਲ   

ਕੰਟੀਨ ਅੱਗੇ ਸਾਬਕਾ ਬਜ਼ੁਰਗ ਸੈਨਿਕਾਂ ਤੇ ਵੀਰ ਨਾਰੀਆਂ ਨੇ ਪ੍ਰਗਟਾਇਆ ਰੋਸ    

ਸ੍ਰੀ ਮੁਕਤਸਰ ਸਾਹਿਬ 'ਚ ਪਹਿਲੇ ਦਿਨ ਹੀ ਪਾਣੀ ਪੀ ਗਈ ਸਰਕਾਰ ਦੀ ਈ-ਰਜਿਸਟ੍ਰੇਸ਼ਨ ਸਖ਼ਤੀ   

ਢੀਂਡਸਾ ਨੇ ਬਣਾਇਆ ਇੱਕ ਹੋਰ ਅਕਾਲੀ ਦਲ   

ਕੈਨੇਡਾ ਗਏ ਲੁਧਿਆਣਾ 'ਤੇ ਮੁਹਾਲੀ ਦੇ ਦੋ ਨੌਜਵਾਨਾਂ ਦੀ ਸੜਕ ਹਾਦਸੇ 'ਚ ਮੌਤ

ਨੌਕਰੀ ਤੋਂ ਬਰਖਾਸਤ ਕੀਤੇ ਪੁਲਿਸ ਮੁਲਾਜ਼ਮ ਨੇ ਟ੍ਰੇਨ ਹੇਠ ਆ ਕੇ ਕੀਤੀ ਖੁਦਕੁਸ਼ੀ

ਪੀ.ਡੀ.ਐਸ ਵੰਡ 'ਚ ਕਿਸੇ ਤਰ੍ਹਾਂ ਦੀ ਹੇਰਾ-ਫੇਰੀ ਬਰਦਾਸ਼ਤ ਨਹੀਂ - ਆਸ਼ੂ