Wednesday, July 08, 2020 ePaper Magazine
BREAKING NEWS
ਕੈਬਨਿਟ ਮੰਤਰੀ ਨੇ ਪੰਚਾਇਤਾਂ ਨੂੰ 33 ਲੱਖ ਰੁਪਏ ਦੇ ਚੈੱਕ ਵੰਡੇ     ਪੰਚਕੂਲਾ : ਚੰਡੀਗੜ੍ਹ ਸਿੱਖਿਆ ਵਿਭਾਗ 'ਚ ਕੰਮ ਕਰਨ ਵਾਲੀ ਮਹਿਲਾ ਸਮੇਤ ਤਿੰਨ ਜਣੇ ਕੋਰੋਨਾ ਪਾਜ਼ੇਟਿਵ    ਵਾਹ ਮੋਦੀ ਸਰਕਾਰੇ ਪੈਟਰੋਲ-ਡੀਜ਼ਲ ਦੇ ਭਾਅ ਅਸਮਾਨੀ ਚਾੜ੍ਹੇ ..            ਮਹਾਮਾਰੀ ਦੀ ਮਾਰ ਝੱਲ ਚੁੱਕੇ ਪਿੰਡ ਜਵਾਹਰਪੁਰ 'ਚ ਕੋਰੋਨਾ ਨੇ ਮੁੜ ਦਿੱਤੀ ਦਸਤਕ        ਲਾਕਡਾਉਨ ਦੌਰਾਨ ਫਸੇ ਭਾਰਤੀ ਤੇ ਪਾਕਿ ਨਾਗਰਿਕ ਭਲਕੇ ਵਤਨੀ ਪਰਤਣਗੇ   ਸ੍ਰੀ ਮੁਕਤਸਰ ਸਾਹਿਬ 'ਚ ਪਹਿਲੇ ਦਿਨ ਹੀ ਪਾਣੀ ਪੀ ਗਈ ਸਰਕਾਰ ਦੀ ਈ-ਰਜਿਸਟ੍ਰੇਸ਼ਨ ਸਖ਼ਤੀ   ਆਰਮੀ 'ਚ ਔਰਤਾਂ ਨੂੰ ਸਥਾਈ ਕਮਿਸ਼ਨ, ਫੈਸਲਾ ਲਾਗੂ ਕਰਨ ਲਈ ਸਰਕਾਰ ਨੇ ਇੱਕ ਮਹੀਨੇ ਦੀ ਮੁਹਲਤ ਦਿੱਤੀ ਡੀਜ਼ਲ ਦੀ ਕੀਮਤ 'ਚ ਫ਼ਿਰ 25 ਪੈਸੇ ਪ੍ਰਤੀ ਲਿਟਰ ਵਾਧਾ ਐਲਏਸੀ ਵਿਵਾਦ :  ਰਾਹੁਲ ਨੇ ਮੋਦੀ ਸਰਕਾਰ 'ਤੇ ਚੁੱਕੇ ਸਵਾਲ     ਸਾਬਕਾ ਕੇਂਦਰੀ ਮੰਤਰੀ ਭਰਤ ਸੋਲੰਕੀ ਦੀ ਤਬੀਅਤ ਵਿਗੜੀ    

ਪੰਜਾਬ

ਪੰਜਾਬ ਦੇ ਪਸ਼ੂ ਪਾਲਕਾਂ ਲਈ ਕਿਸਾਨ ਕ੍ਰੈਡਿਟ ਲਿਮਿਟ ਸ਼ੁਰੂ

June 30, 2020 06:58 PM
ਖਰਚਾ ਚਲਾਉਣ ਲਈ ਸਸਤੀਆਂ ਦਰਾਂ 'ਤੇ ਬੈਂਕ ਲੀਮਿਟਾਂ ਦੀ ਮਿਲੇਗੀ ਸਹੂਲਤ-ਬਾਜਵਾ 
ਚੰਡਗਿੜ੍ਹ,30 ਜੂਨ (ਏਜੰਸੀ) : ਸੂਬੇ ਦੇ ਪਸ਼ੂ ਪਾਲਕ ਵੀ ਹੁਣ ਖੇਤੀਬਾੜੀ ਕਰਦੇ ਕਿਸਾਨਾਂ ਦੀ ਤਰ੍ਹਾਂ ਕਿਸਾਨ ਕ੍ਰੈਡਿਟ ਲਿਮਿਟਾਂ ਬਣਾ ਸਕਣਗੇ। ਪਸ਼ੂ ਪਾਲਣ ਦੇ ਕਿੱਤੇ ਨਾਲ ਜੁੜੇ ਕਿਸਾਨਾਂ ਨੂੰ ਆਪਣੇ ਕਾਰੋਬਾਰ ਚਲਾਉਣ ਲਈ ਰੋਜ਼ਾਨਾ ਹੋਣ ਵਾਲੇ ਖਰਚੇ, ਜਿਵੇਂ ਕਿ ਪਸ਼ੂਆਂ ਦੀ ਖਾਧ-ਖੁਰਾਕ, ਦਵਾਈਆਂ, ਮਜ਼ਦੂਰੀ, ਬਿਜਲੀ ਪਾਣੀ ਦੇ ਬਿੱਲਾਂ ਆਦਿ ਦਾ ਖਰਚਾ ਚਲਾਉਣ ਲਈ ਬਹੁਤ ਹੀ ਸਸਤੀਆਂ ਦਰਾਂ ਉੱਤੇ ਬੈਂਕ ਲਿਮਿਟਾਂ ਦੀ ਸਹੂਲਤ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਜਾਣਕਾਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕੀਤੀ ਹੈ। 
ਉਨ੍ਹਾਂ ਦੱਸਿਆ ਕਿ ਹਰੇਕ ਪਸ਼ੂ ਪਾਲਕ ਆਪਣੀ ਸਹੂਲਤ ਮੁਤਾਬਿਕ ਇਹ ਲਿਮਿਟਾਂ ਬਣਾ ਸਕਦਾ ਹੈ। ਇਸ ਸਕੀਮ ਦੇ ਤਹਿਤ ਪਸ਼ੂ ਪਾਲਕ ਨੂੰ ਪ੍ਰਤੀ ਪਰਿਵਾਰ 3 ਲੱਖ ਰੁਪਏ ਦੀ ਰਾਸ਼ੀ 4% ਵਿਆਜ ਉੱਤੇ ਬੈਂਕਾਂ ਤੋਂ ਦਿਵਾਈ ਜਾਵੇਗੀ। ਇਸਦਾ ਛੋਟੇ ਅਤੇ ਬੇਜਮੀਨੇਂ ਪਸ਼ੂ ਪਾਲਕਾਂ ਨੂੰ ਲਾਭ ਹੋਵੇਗਾ ਕਿਉਂਕਿ 1.60 ਲੱਖ ਰਪਏ ਤੱਕ ਦੀ ਰਾਸ਼ੀ ਲੈਣ ਲਈ ਜਮੀਨ ਆਦਿ ਦੀ ਸਿਕਿਉਰਟੀ ਦੀ ਜਰੂਰਤ ਨਹੀਂ ਹੋਵੇਗੀ, ਉਸ ਪਾਸ ਸਿਰਫ ਪਸ਼ੂਆਂ ਦਾ ਹੋਣਾ ਹੀ ਜਰੂਰੀ ਹੈ। ਪਸ਼ੂ ਪਾਲਣ ਮੰਤਰੀ ਨੇ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਦੇ ਅਧਿਆਕਰੀਆਂ ਨੂੰ ਇਸ ਸਕੀਮ ਬਾਰੇ ਜੰਗੀ ਪੱਧਰ ਤੇ ਘਰ ਘਰ ਪ੍ਰਚਾਰ ਕਰਨ ਲਈ ਕਿਹਾ ਹੈ ਤਾਂ ਜੋ ਕਿ ਸਹਾਇਕ ਧੰਦਿਆਂ ਨਾਲ ਜੁੜੇ ਕਿਸਾਨ ਆਪਣੇ ਧੰਦਿਆਂ ਨੂੰ ਹੋਰ ਵਿਕਸਤ ਕਰਨ ਲਈ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ।
 ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਇੰਦਰਜੀਤ ਸਿੰਘ ਅਤੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਗੁਰਪਾਲ ਸਿੰਘ ਵਾਲੀਆ ਨੇ ਦੱਸਿਆ ਕਿ ਇਸ ਸਕੀਮ ਸਬੰਧੀ ਪੰਜਾਬ ਦੇ ਸਾਰੇ ਬੈਂਕਾਂ ਨੂੰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਦੇ ਜਿਲ੍ਹਾ ਪੱਧਰੀ ਅਫਸਰਾਂ ਨੂੰ ਪੂਰੀ ਜਾਣਕਾਰੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ੋਸ਼ਲ ਮੀਡੀਆ ਰਾਹੀਂ ਵੀ ਇਸਦਾ ਪ੍ਰਚਾਰ ਕਰ ਕੀਤਾ ਜਾ ਰਿਹਾ ਹੈ ਅਤੇ ਪ੍ਰਤੀ ਪਸ਼ੂ ਲਿਮਿਟ ਦੀ ਰਾਸ਼ੀ ਵੀ ਨਿਰਧਾਰਿਤ ਕਰ ਦਿੱਤੀ ਗਈ ਹੈ, ਜੋ ਕਿ ਮੱਝ ਅਤੇ ਵਲਾਇਤੀ ਗਾਂ ਲਈ 61,467/- ਰੁਪਏ, ਦੇਸੀ ਗਾਂ ਲਈ 43,018/- ਰੁਪਏ, ਭੇਡ/ਬੱਕਰੀ ਲਈ 2,032/- ਰੁਪਏ, ਸੂਰੀ ਲਈ 8,169/- ਰੁਪਏ, ਬ੍ਰਾਇਲਰ ਲਈ 161/- ਰੁਪਏ ਅਤੇ ਆਂਡੇ ਦੇਣ ਵਾਲੀ ਮੂਰਗੀ ਲਈ 630/- ਰੁਪਏ ਪ੍ਰਤੀ ਪਸ਼ੂ ਪ੍ਰਤੀ 6 ਮਹੀਨੇ ਲਈ ਹੈ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਕੈਬਨਿਟ ਮੰਤਰੀ ਨੇ ਪੰਚਾਇਤਾਂ ਨੂੰ 33 ਲੱਖ ਰੁਪਏ ਦੇ ਚੈੱਕ ਵੰਡੇ     

ਨਿਹੰਗ ਪੂਹਲਾ ਦੇ ਡੇਰੇ 'ਤੇ ਹਮਲੇ ਦਾ ਮਾਮਲਾ, 15 ਨਿਹੰਗਾਂ ਨੂੰ 14 ਦਿਨਾਂ ਲਈ ਭੇਜਿਆ ਜੇਲ੍ਹ

ਡੀਏਵੀ ਸਕੂਲ ਦੇ 7 ਐਨਸੀਸੀ ਕੈਡਿਟਾਂ ਨੂੰ ਮਿਲਿਆ 42 ਹਜ਼ਾਰ ਦਾ ਵਜ਼ੀਫਾ        

ਪਾਕਿਸਤਾਨ 'ਚ ਰੇਲ ਹਾਦਸੇ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦਿੱਤੇ ਜਾਣਗੇ : ਭਾਈ ਲੌਂਗੋਵਾਲ   

ਕੰਟੀਨ ਅੱਗੇ ਸਾਬਕਾ ਬਜ਼ੁਰਗ ਸੈਨਿਕਾਂ ਤੇ ਵੀਰ ਨਾਰੀਆਂ ਨੇ ਪ੍ਰਗਟਾਇਆ ਰੋਸ    

ਸ੍ਰੀ ਮੁਕਤਸਰ ਸਾਹਿਬ 'ਚ ਪਹਿਲੇ ਦਿਨ ਹੀ ਪਾਣੀ ਪੀ ਗਈ ਸਰਕਾਰ ਦੀ ਈ-ਰਜਿਸਟ੍ਰੇਸ਼ਨ ਸਖ਼ਤੀ   

ਢੀਂਡਸਾ ਨੇ ਬਣਾਇਆ ਇੱਕ ਹੋਰ ਅਕਾਲੀ ਦਲ   

ਕੈਨੇਡਾ ਗਏ ਲੁਧਿਆਣਾ 'ਤੇ ਮੁਹਾਲੀ ਦੇ ਦੋ ਨੌਜਵਾਨਾਂ ਦੀ ਸੜਕ ਹਾਦਸੇ 'ਚ ਮੌਤ

ਨੌਕਰੀ ਤੋਂ ਬਰਖਾਸਤ ਕੀਤੇ ਪੁਲਿਸ ਮੁਲਾਜ਼ਮ ਨੇ ਟ੍ਰੇਨ ਹੇਠ ਆ ਕੇ ਕੀਤੀ ਖੁਦਕੁਸ਼ੀ

ਪੀ.ਡੀ.ਐਸ ਵੰਡ 'ਚ ਕਿਸੇ ਤਰ੍ਹਾਂ ਦੀ ਹੇਰਾ-ਫੇਰੀ ਬਰਦਾਸ਼ਤ ਨਹੀਂ - ਆਸ਼ੂ