Wednesday, July 08, 2020 ePaper Magazine
BREAKING NEWS
ਕੈਬਨਿਟ ਮੰਤਰੀ ਨੇ ਪੰਚਾਇਤਾਂ ਨੂੰ 33 ਲੱਖ ਰੁਪਏ ਦੇ ਚੈੱਕ ਵੰਡੇ     ਪੰਚਕੂਲਾ : ਚੰਡੀਗੜ੍ਹ ਸਿੱਖਿਆ ਵਿਭਾਗ 'ਚ ਕੰਮ ਕਰਨ ਵਾਲੀ ਮਹਿਲਾ ਸਮੇਤ ਤਿੰਨ ਜਣੇ ਕੋਰੋਨਾ ਪਾਜ਼ੇਟਿਵ    ਵਾਹ ਮੋਦੀ ਸਰਕਾਰੇ ਪੈਟਰੋਲ-ਡੀਜ਼ਲ ਦੇ ਭਾਅ ਅਸਮਾਨੀ ਚਾੜ੍ਹੇ ..            ਮਹਾਮਾਰੀ ਦੀ ਮਾਰ ਝੱਲ ਚੁੱਕੇ ਪਿੰਡ ਜਵਾਹਰਪੁਰ 'ਚ ਕੋਰੋਨਾ ਨੇ ਮੁੜ ਦਿੱਤੀ ਦਸਤਕ        ਲਾਕਡਾਉਨ ਦੌਰਾਨ ਫਸੇ ਭਾਰਤੀ ਤੇ ਪਾਕਿ ਨਾਗਰਿਕ ਭਲਕੇ ਵਤਨੀ ਪਰਤਣਗੇ   ਸ੍ਰੀ ਮੁਕਤਸਰ ਸਾਹਿਬ 'ਚ ਪਹਿਲੇ ਦਿਨ ਹੀ ਪਾਣੀ ਪੀ ਗਈ ਸਰਕਾਰ ਦੀ ਈ-ਰਜਿਸਟ੍ਰੇਸ਼ਨ ਸਖ਼ਤੀ   ਆਰਮੀ 'ਚ ਔਰਤਾਂ ਨੂੰ ਸਥਾਈ ਕਮਿਸ਼ਨ, ਫੈਸਲਾ ਲਾਗੂ ਕਰਨ ਲਈ ਸਰਕਾਰ ਨੇ ਇੱਕ ਮਹੀਨੇ ਦੀ ਮੁਹਲਤ ਦਿੱਤੀ ਡੀਜ਼ਲ ਦੀ ਕੀਮਤ 'ਚ ਫ਼ਿਰ 25 ਪੈਸੇ ਪ੍ਰਤੀ ਲਿਟਰ ਵਾਧਾ ਐਲਏਸੀ ਵਿਵਾਦ :  ਰਾਹੁਲ ਨੇ ਮੋਦੀ ਸਰਕਾਰ 'ਤੇ ਚੁੱਕੇ ਸਵਾਲ     ਸਾਬਕਾ ਕੇਂਦਰੀ ਮੰਤਰੀ ਭਰਤ ਸੋਲੰਕੀ ਦੀ ਤਬੀਅਤ ਵਿਗੜੀ    

ਪੰਜਾਬ

ਨਵਾਂਸ਼ਹਿਰ ਦੇ ਬਲਾਕਾਂ 'ਚ ਸਥਾਪਿਤ ਕੀਤੇ ਰੋਜ਼ਗਾਰ ਸਹਾਇਤਾ ਕੇਂਦਰ

June 30, 2020 07:04 PM
ਨਵਾਂਸ਼ਹਿਰ,30 ਜੂਨ (ਏਜੰਸੀ) : ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼ਹੀਦ ਭਗਤ ਸਿੰਘ ਨਗਰ ਵਲੋਂ ਜ਼ਿਲ੍ਹੇ ਦੇ ਬਲਾਕਾਂ ਵਿੱਚ ਰੋਜ਼ਗਾਰ ਸਹਾਇਤਾ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਰਾਹੀਂ ਵਿਦੇਸ਼ਾਂ ਤੋਂ ਪਰਤੇ/ ਬੇ-ਰੋਜ਼ਗਾਰ ਹੋਏ ਪ੍ਰਾਰਥੀਆਂ ਨੂੰ ਮੁੜ ਰੋਜ਼ਗਾਰ ਦਿਵਾਉਣ ਦਾ ਉਪਰਾਲਾ ਕੀਤਾ ਜਾਵੇਗਾ। 
ਬੇਰੋਜ਼ਗਾਰ ਪ੍ਰਾਰਥੀਆਂ ਦੀ ਆਨਲਾਈਨ ਰਜਿਸ਼ਟ੍ਰੇਸ਼ਨ ਕਰਕੇ ਪ੍ਰਾਰਥੀ ਦੀ ਯੋਗਤਾ/ਤਜਰਬਾ/ਉਮਰ ਹੱਦ ਆਦਿ ਨੂੰ ਮੁੱਖ ਰੱਖਕੇ ਰੋਜ਼ਗਾਰ ਦਿਵਾਉਣ ਦੇ ਉਪਰਾਲੇ ਕੀਤੇ ਜਾਣਗੇ। ਰੁਪਿੰਦਰ ਕੌਰ ਜ਼ਿਲ੍ਹਾ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ ਵਲੋਂ ਦੱਸਿਆ ਗਿਆ ਕਿ ਸਕੱਤਰ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ, ਪੰਜਾਬ ਰਾਹੁਲ ਤਿਵਾੜੀ ਵੱਲੋਂ ਦਿੱਤੇ ਗਏ ਆਦੇਸ਼ਾਂ ਅਤੇ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੀਨਾ ਅਗਰਵਾਲ ਦੀ ਰਹਿਨੁਮਾਈ ਹੇਠ ਇਸ ਮੰਤਵ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਵੱਧ ਤੋਂ ਵੱਧ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਦਿਵਾਉਣ ਦੇ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਜਿਸ ਦਾ ਵਿਭਾਗਾਂ ਦੇ ਮੁਖੀਆਂ ਵੱਲੋਂ ਭਰਪੂਰ ਹੁੰਗਾਰਾ ਦਿੱਤਾ ਗਿਆ। 
 ਉਨ੍ਹਾਂ ਦੱਸਿਆ ਕਿ ਬੇਰੋਜ਼ਗਾਰ ਪ੍ਰਾਰਥੀਆਂ ਦੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਆਨ ਲਾਈਨ ਰਜਿਸਟ੍ਰੇਸ਼ਨ/ ਕਾਊਂਸਲਿੰਗ ਕੀਤੀ ਜਾ ਰਹੀ ਹੈ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਦੇ ਕਰੀਅਰ ਕਾਊਂਸਲਰ ਹਰਮਨਦੀਪ ਸਿੰਘ ਨਾਲ ਮੋਬਾਇਲ ਨੰਬਰ 98146-00087 ਜਾਂ ਹੈਲਪ ਲਾਈਨ ਨੰਬਰ 88727-59915 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਪੋਰਟਲ http://www.pgrkam.com 'ਤੇ ਆਨਲਾਈਨ ਰਜਿਸਟ੍ਰੇਸ਼ਨ ਘਰ ਬੈਠੇ ਹੀ ਕਰ ਸਕਦੇ ਹਨ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਕੈਬਨਿਟ ਮੰਤਰੀ ਨੇ ਪੰਚਾਇਤਾਂ ਨੂੰ 33 ਲੱਖ ਰੁਪਏ ਦੇ ਚੈੱਕ ਵੰਡੇ     

ਨਿਹੰਗ ਪੂਹਲਾ ਦੇ ਡੇਰੇ 'ਤੇ ਹਮਲੇ ਦਾ ਮਾਮਲਾ, 15 ਨਿਹੰਗਾਂ ਨੂੰ 14 ਦਿਨਾਂ ਲਈ ਭੇਜਿਆ ਜੇਲ੍ਹ

ਡੀਏਵੀ ਸਕੂਲ ਦੇ 7 ਐਨਸੀਸੀ ਕੈਡਿਟਾਂ ਨੂੰ ਮਿਲਿਆ 42 ਹਜ਼ਾਰ ਦਾ ਵਜ਼ੀਫਾ        

ਪਾਕਿਸਤਾਨ 'ਚ ਰੇਲ ਹਾਦਸੇ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦਿੱਤੇ ਜਾਣਗੇ : ਭਾਈ ਲੌਂਗੋਵਾਲ   

ਕੰਟੀਨ ਅੱਗੇ ਸਾਬਕਾ ਬਜ਼ੁਰਗ ਸੈਨਿਕਾਂ ਤੇ ਵੀਰ ਨਾਰੀਆਂ ਨੇ ਪ੍ਰਗਟਾਇਆ ਰੋਸ    

ਸ੍ਰੀ ਮੁਕਤਸਰ ਸਾਹਿਬ 'ਚ ਪਹਿਲੇ ਦਿਨ ਹੀ ਪਾਣੀ ਪੀ ਗਈ ਸਰਕਾਰ ਦੀ ਈ-ਰਜਿਸਟ੍ਰੇਸ਼ਨ ਸਖ਼ਤੀ   

ਢੀਂਡਸਾ ਨੇ ਬਣਾਇਆ ਇੱਕ ਹੋਰ ਅਕਾਲੀ ਦਲ   

ਕੈਨੇਡਾ ਗਏ ਲੁਧਿਆਣਾ 'ਤੇ ਮੁਹਾਲੀ ਦੇ ਦੋ ਨੌਜਵਾਨਾਂ ਦੀ ਸੜਕ ਹਾਦਸੇ 'ਚ ਮੌਤ

ਨੌਕਰੀ ਤੋਂ ਬਰਖਾਸਤ ਕੀਤੇ ਪੁਲਿਸ ਮੁਲਾਜ਼ਮ ਨੇ ਟ੍ਰੇਨ ਹੇਠ ਆ ਕੇ ਕੀਤੀ ਖੁਦਕੁਸ਼ੀ

ਪੀ.ਡੀ.ਐਸ ਵੰਡ 'ਚ ਕਿਸੇ ਤਰ੍ਹਾਂ ਦੀ ਹੇਰਾ-ਫੇਰੀ ਬਰਦਾਸ਼ਤ ਨਹੀਂ - ਆਸ਼ੂ