Wednesday, July 08, 2020 ePaper Magazine
BREAKING NEWS
ਕੈਬਨਿਟ ਮੰਤਰੀ ਨੇ ਪੰਚਾਇਤਾਂ ਨੂੰ 33 ਲੱਖ ਰੁਪਏ ਦੇ ਚੈੱਕ ਵੰਡੇ     ਪੰਚਕੂਲਾ : ਚੰਡੀਗੜ੍ਹ ਸਿੱਖਿਆ ਵਿਭਾਗ 'ਚ ਕੰਮ ਕਰਨ ਵਾਲੀ ਮਹਿਲਾ ਸਮੇਤ ਤਿੰਨ ਜਣੇ ਕੋਰੋਨਾ ਪਾਜ਼ੇਟਿਵ    ਵਾਹ ਮੋਦੀ ਸਰਕਾਰੇ ਪੈਟਰੋਲ-ਡੀਜ਼ਲ ਦੇ ਭਾਅ ਅਸਮਾਨੀ ਚਾੜ੍ਹੇ ..            ਮਹਾਮਾਰੀ ਦੀ ਮਾਰ ਝੱਲ ਚੁੱਕੇ ਪਿੰਡ ਜਵਾਹਰਪੁਰ 'ਚ ਕੋਰੋਨਾ ਨੇ ਮੁੜ ਦਿੱਤੀ ਦਸਤਕ        ਲਾਕਡਾਉਨ ਦੌਰਾਨ ਫਸੇ ਭਾਰਤੀ ਤੇ ਪਾਕਿ ਨਾਗਰਿਕ ਭਲਕੇ ਵਤਨੀ ਪਰਤਣਗੇ   ਸ੍ਰੀ ਮੁਕਤਸਰ ਸਾਹਿਬ 'ਚ ਪਹਿਲੇ ਦਿਨ ਹੀ ਪਾਣੀ ਪੀ ਗਈ ਸਰਕਾਰ ਦੀ ਈ-ਰਜਿਸਟ੍ਰੇਸ਼ਨ ਸਖ਼ਤੀ   ਆਰਮੀ 'ਚ ਔਰਤਾਂ ਨੂੰ ਸਥਾਈ ਕਮਿਸ਼ਨ, ਫੈਸਲਾ ਲਾਗੂ ਕਰਨ ਲਈ ਸਰਕਾਰ ਨੇ ਇੱਕ ਮਹੀਨੇ ਦੀ ਮੁਹਲਤ ਦਿੱਤੀ ਡੀਜ਼ਲ ਦੀ ਕੀਮਤ 'ਚ ਫ਼ਿਰ 25 ਪੈਸੇ ਪ੍ਰਤੀ ਲਿਟਰ ਵਾਧਾ ਐਲਏਸੀ ਵਿਵਾਦ :  ਰਾਹੁਲ ਨੇ ਮੋਦੀ ਸਰਕਾਰ 'ਤੇ ਚੁੱਕੇ ਸਵਾਲ     ਸਾਬਕਾ ਕੇਂਦਰੀ ਮੰਤਰੀ ਭਰਤ ਸੋਲੰਕੀ ਦੀ ਤਬੀਅਤ ਵਿਗੜੀ    

ਸਿਹਤ

ਕੋਰੋਨਾ ਨਾਲ ਨਿਪਟਣ ਲਈ 4245 ਮੈਡੀਕਲ ਕਾਮੇ ਭਰਤੀ ਲਈ ਹਰੀ ਝੰਡੀ

June 30, 2020 07:13 PM
ਚੰਡੀਗੜ੍ਹ, 30 ਜੂਨ (ਏਜੰਸੀ) : ਕਰੋਨਾ ਵਾਇਰਸ ਦੇ ਫੈਲਾਅ ਕਾਰਨ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਵਧ ਰਹੀ ਗਿਣਤੀ ਕਰਕੇ ਸਥਿਤੀ ਨਾਲ ਹੋਰ ਪ੍ਰਭਾਵੀ ਢੰਗ ਰਾਹੀਂ ਨਜਿੱਠਣ ਲਈ ਪੰਜਾਬ ਮੰਤਰੀ ਮੰਡਲ ਨੇ ਅੱਜ ਸਿਹਤ ਵਿਭਾਗ ਵਿੱਚ ਖਾਲੀ ਪਈਆਂ 3954 ਰੈਗੂਲਰ ਅਸਾਮੀਆਂ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਵਿੱਚ 291 ਅਸਾਮੀਆਂ ਭਰਨ ਲਈ ਹਰੀ ਝੰਡੀ ਦੇ ਦਿੱਤੀ ਹੈ।
ਇਹ ਫੈਸਲਾ ਅੱਜ ਸ਼ਾਮ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਵਜ਼ਾਰਤ ਦੀ ਮੀਟਿੰਗ ਦੌਰਾਨ ਲਿਆ ਗਿਆ।
ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਕਿਹਾ ਕਿ ਸਿਹਤ ਵਿਭਾਗ ਵਿੱਚ 3954 ਅਸਾਮੀਆਂ ਵਿੱਚੋਂ 2966 ਅਸਾਮੀਆਂ ਪਹਿਲੇ ਪੜਾਅ ਵਿੱਚ ਭਰੀਆਂ ਜਾਣਗੀਆਂ ਜਦਕਿ ਬਾਕੀ 988 ਅਸਾਮੀਆਂ ਅਗਲੇ ਪੜਾਅ ਵਿੱਚ ਭਰੀਆਂ ਜਾਣਗੀਆਂ ਜੋ 30 ਸਤੰਬਰ, 2020 ਨੂੰ ਖਾਲੀ ਹੋਣਗੀਆਂ। ਮੰਤਰੀ ਮੰਡਲ ਨੇ ਡਾ. ਕੇ.ਕੇ. ਤਲਵਾੜ ਦੀ ਅਗਵਾਈ ਵਿੱਚ ਵਿਸ਼ੇਸ਼ ਚੋਣ ਕਮੇਟੀ ਵੱਲੋਂ ਵਾਕ-ਇਨ-ਇੰਟਰਵਿਊ ਰਾਹੀਂ ਮੈਡੀਕਲ ਅਫਸਰਾਂ (ਸਪੈਸ਼ਲਿਸਟ) ਦੀ ਕੀਤੀ ਜਾਣ ਵਾਲੀ ਭਰਤੀ ਨੂੰ ਵੀ ਜਾਰੀ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਹੈ।
ਇਸੇ ਤਰ੍ਹਾਂ ਮੰਤਰੀ ਮੰਡਲ ਨੇ ਡਾਕਟਰਾਂ, ਪੈਰਾ ਮੈਡੀਕਲ ਅਤੇ ਹੋਰ ਸਟਾਫ ਦੀ ਭਰਤੀ ਪੰਜਾਬ ਲੋਕ ਸੇਵਾ ਕਮਿਸ਼ਨ ਅਤੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਘੇਰੇ ਵਿੱਚੋਂ ਕੱਢ ਕੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼, ਫਰੀਦਕੋਟ ਰਾਹੀਂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਬਾਬਾ ਫਰੀਦ ਯੂਨੀਵਰਸਿਟੀ ਰਾਹੀਂ ਇਹ ਅਸਾਮੀਆਂ ਭਰਨ ਦਾ ਫੈਸਲਾ ਕੋਵਿਡ-19 ਦੀ ਮਹਾਂਮਾਰੀ ਦਰਮਿਆਨ ਹੰਗਾਮੀ ਜ਼ਰੂਰਤਾਂ ਦੇ ਮੱਦੇਨਜ਼ਰ ਲਿਆ ਗਿਆ ਹੈ ਜਦਕਿ ਇਸ ਤੋਂ ਪਹਿਲਾਂ ਗਰੁੱਪ ਏ ਤੇ ਬੀ ਦੀ ਭਰਤੀ ਪੰਜਾਬ ਲੋਕ ਸੇਵਾ ਕਮਿਸ਼ਨ ਅਤੇ ਗਰੁੱਪ ਸੀ ਤੇ ਡੀ ਦੀ ਭਰਤੀ ਅਧੀਨ ਚੋਣ ਸੇਵਾਵਾਂ ਬੋਰਡ ਵੱਲੋਂ ਕੀਤੀ ਜਾਂਦੀ ਹੈ।
ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ 2966 ਅਸਾਮੀਆਂ ਵਿੱਚੋਂ 235 ਮੈਡੀਕਲ ਅਫਸਰ (ਜਨਰਲ), ਇਕ ਮੈਡੀਕਲ ਅਫਸਰ ਸਪੈਸ਼ਲਿਸਟ (ਮਾਈਕ੍ਰੋਬਾਇਓਲੌਜਿਸਟ), ਚਾਰ ਮੈਡੀਕਲ ਅਫਸਰ ਸਪੈਸ਼ਲਿਸਟ (ਸੋਸ਼ਲ ਪ੍ਰੀਵੈਂਟਿਵ ਮੈਡੀਸਨ), 35 ਮੈਡੀਕਲ ਅਫਸਰ (ਡੈਂਟਲ), 598 ਸਟਾਫ ਨਰਸਾਂ, 180 ਫਾਰਮਾਸਿਸਟ (ਫਾਰਮੇਸੀ ਅਫਸਰ), 600 ਮਲਟੀਪਰਪਜ਼ ਹੈਲਥ ਵਰਕਰ (ਮਹਿਲਾ) ਅਤੇ 200 ਮਲਟੀਪਰਪਜ਼ ਹੈਲਥ ਵਰਕਰ (ਪੁਰਸ਼), 139 ਰੇਡੀਓਗ੍ਰਾਫਰਜ਼, 44 ਡਾਇਲਸਿਸ ਟੈਕਨੀਸ਼ੀਅਨ, 116 ਓਪਰੇਸ਼ਨ ਥੀਏਟਰ ਐਸਿਸਟੈਂਟ, 14 ਈ.ਸੀ.ਜੀ. ਟੈਕਨੀਸ਼ੀਅਨ ਤੋਂ ਇਲਾਵਾ 800 ਵਾਰਡ ਅਟੈਂਡੈਂਟ ਦੀ ਭਰਤੀ ਕੀਤੀ ਜਾਵੇਗੀ। ਇਨ੍ਹਾਂ ਤੋਂ ਇਲਾਵਾ ਮੰਤਰੀ ਮੰਡਲ ਨੇ 30 ਸਤੰਬਰ, 2020 ਨੂੰ ਖਾਲੀ ਹੋਣ ਵਾਲੀਆਂ ਕੁੱਲ 988 ਅਸਾਮੀਆਂ ਵਿਰੁੱਧ 265 ਮੈਡੀਕਲ ਅਫਸਰ (ਜਨਰਲ), 323 ਮੈਡੀਕਲ ਅਫਸਰ ਸਪੈਸ਼ਲਿਸਟ, 302 ਫਾਰਮਸਿਸਟ (ਫਾਰਮੇਸੀ ਅਫਸਰ) ਅਤੇ 98 ਐਮ.ਐਲ.ਟੀ. (ਗ੍ਰੇਡ-2) ਦੀ ਭਰਤੀ ਕਰਨ ਦਾ ਫੈਸਲਾ ਕੀਤਾ ਹੈ।
ਮੰਤਰੀ ਮੰਡਲ ਨੇ ਪਹਿਲਾਂ ਤੋਂ ਸਰਕਾਰੀ ਨੌਕਰੀ ਕਰ ਰਹੇ ਵਿਅਕਤੀਆਂ ਦੀ ਸਿੱਧੀ ਭਰਤੀ ਰਾਹੀਂ ਨਿਯੁਕਤੀ ਵਿੱਚ ਉਪਰਲੀ ਉਮਰ ਹੱਦ 45 ਸਾਲ ਤੱਕ ਕਰਨ ਦੀ ਛੋਟ ਦੀ ਲੀਹ 'ਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਵੱਖ-ਵੱਖ ਵਿੰਗਾਂ/ਸੰਸਥਾਵਾਂ ਵਿੱਚ ਠੇਕੇ/ਆਊਟਸੋਰਸਿੰਗ ਦੇ ਆਧਾਰ 'ਤੇ ਪਹਿਲਾਂ ਹੀ ਕੰਮ ਕਰ ਰਹੇ ਮੁਲਾਜ਼ਮਾਂ ਦੀ ਭਰਤੀ ਦੇ ਸਮੇਂ ਉਪਰਲੀ ਉਮਰ ਹੱਦ 45 ਸਾਲ ਤੱਕ ਕਰਨ ਵਿੱਚ ਛੋਟ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ, ਵਿਦਿਅਕ ਯੋਗਤਾ ਵਿੱਚ ਕਿਸੇ ਕਿਸਮ ਦੀ ਢਿੱਲ ਨਹੀਂ ਮਿਲੇਗੀ।
ਉਕਤ ਮੁਲਾਜ਼ਮਾਂ ਲਈ ਉਪਰਲੀ ਉਮਰ ਹੱਦ 45 ਸਾਲ ਤੱਕ ਕਰਨ ਦੀ ਛੋਟ ਇਸ ਕਰਕੇ ਕੀਤੀ ਗਈ ਕਿਉਂਕਿ ਉਹ ਵਿਭਾਗ ਦੇ ਕੰਮਕਾਜ ਤੋਂ ਚੰਗੀ ਤਰ੍ਹਾਂ ਵਾਕਫ਼ ਹਨ ਅਤੇ ਕੋਰੋਨਾ  ਦੀ ਮਹਾਂਮਾਰੀ ਦੌਰਾਨ ਉਨ੍ਹਾਂ ਨੇ ਸ਼ਾਨਦਾਰ ਸੇਵਾਵਾਂ ਨਿਭਾਈਆਂ।
ਕੋਰੋਨਾ  ਮਹਾਂਮਾਰੀ ਖਿਲਾਫ ਲੜਾਈ ਵਿਰੁੱਧ ਇਕ ਹੋਰ ਅਹਿਮ ਫੈਸਲੇ 'ਚ ਕੈਬਨਿਟ ਵੱਲੋਂ ਉਨ੍ਹਾਂ ਜੂਨੀਅਰ ਰੈਜ਼ੀਡੈਂਟਸ ਨੂੰ ਸੀਨੀਅਰ ਰੈਜ਼ੀਡੈਂਟਸ (ਐਡਹਾਕ) ਵਜੋਂ ਇਕ ਸਾਲ ਲਈ ਉਨ੍ਹਾਂਵੱਲੋਂ ਦਿੱਤੇ ਬਾਂਡ ਅਨੁਸਾਰ ਇਕ ਸਾਲ ਲਈ ਰੱਖੇ ਜਾਣ ਵਾਸਤੇ ਪ੍ਰਵਾਨਗੀ ਦਿੱਤੀ ਗਈ ਜਿਨ੍ਹਾਂ ਵੱਲੋਂ ਤਿੰਨ ਸਾਲ ਦੀ ਪੋਸਟ ਗਰੈਜੂਏਸ਼ਨ ਪਾਸ ਕਰ ਲਈ ਗਈ ਹੈ। ਕੁੱਲ 232 ਜੂਨੀਅਰ ਰੈਜ਼ੀਡੈਂਟ (ਪੀ.ਸੀ.ਐਮ.ਐਸ ਵਰਗ ਦੇ ਜੂਨੀਅਰ ਰੈਜ਼ੀਡੈਂਟਾਂ ਤੋਂ ਇਲਾਵਾ) ਨੂੰ ਉਨ੍ਹਾਂ ਵੱਲੋਂ ਦਿੱਤੇ ਬਾਂਡ ਅਨੁਸਾਰ ਰੱਖਿਆ ਜਾਵੇਗਾ ਕਿਉਂ ਜੋ ਸੀਨੀਅਰ ਰੈਜ਼ੀਡੈਂਟਾਂ ਦੀਆਂ 267 ਅਸਾਮੀਆਂ ਇਨ੍ਹਾਂ ਲਈ ਹਾਲ ਹੀ ਵਿੱਚ ਦਿੱਤੇ ਗਏ ਇਸ਼ਤਿਹਾਰ ਤੋਂ ਬਾਅਦ ਵੀ ਹਾਲੇ ਤੱਕ ਖਾਲੀ ਪਈਆਂ ਹਨ। ਕੈਬਨਿਟ ਵੱਲੋਂ ਵਿਭਾਗ ਦੁਆਰਾ 32 ਸਹਾਇਕ ਪ੍ਰੋਫੈਸਰਾਂ (ਐਨੇਸਥੀਜੀਆ) ਦੀ ਕਾਂਟਰੈਕਟ ਅਧਾਰ 'ਤੇ ਇਕ ਸਾਲ ਲਈ ਅਤੇ 7 ਸੁਪਰ ਸਪੈਸ਼ਲਿਸਟ ਡਾਕਟਰਾਂ ਦੀ ਰੈਗੂਲਰ ਪੱਧਰ 'ਤੇ ਭਰਤੀ ਕਰਨ ਲਈ ਵੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਇਕ ਸਾਲ ਵਾਸਤੇ ਐਨੇਸਥੀਜੀਆ ਤਕਨੀਸ਼ੀਅਨਾਂ ਦੀਆਂ 20 ਅਸਾਮੀਆਂ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਸਿਹਤ ਖ਼ਬਰਾਂ

ਪੰਚਕੂਲਾ : ਚੰਡੀਗੜ੍ਹ ਸਿੱਖਿਆ ਵਿਭਾਗ 'ਚ ਕੰਮ ਕਰਨ ਵਾਲੀ ਮਹਿਲਾ ਸਮੇਤ ਤਿੰਨ ਜਣੇ ਕੋਰੋਨਾ ਪਾਜ਼ੇਟਿਵ   

ਮਹਾਮਾਰੀ ਦੀ ਮਾਰ ਝੱਲ ਚੁੱਕੇ ਪਿੰਡ ਜਵਾਹਰਪੁਰ 'ਚ ਕੋਰੋਨਾ ਨੇ ਮੁੜ ਦਿੱਤੀ ਦਸਤਕ       

ਸਾਬਕਾ ਕੇਂਦਰੀ ਮੰਤਰੀ ਭਰਤ ਸੋਲੰਕੀ ਦੀ ਤਬੀਅਤ ਵਿਗੜੀ    

ਕੋਰੋਨਾ ’ਤੇ ਕੰਟਰੋਲ ਕਰਨ ਲਈ ਸਮੂਹ ਵਿਭਾਗਾਂ ਵੱਲੋਂ ਨਿਭਾਇਆ ਜਾ ਰਿਹਾ ਹੈ ਅਹਿਮ ਰੋਲ

'ਮਿਸ਼ਨ ਫਤਿਹ' ਸਫਾਈ ਨੂੰ ਯਕੀਨੀ ਬਣਾਓ, ਕੋਰੋਨਾ ਨੂੰ ਦੂਰ ਰੱਖੋ : ਬਲਬੀਰ ਸਿੰਘ ਸਿੱਧੂ

ਕੋਵਿਡ-19 : 4 ਨਵੇਂ ਕੇਸ, 4 ਠੀਕ ਹੋਏ, 62 ਨੈਗੇਟਿਵ ਰਿਪੋਰਟਾਂ

ਦੇਸ਼ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 7 ਲੱਖ ਦੇ ਪਾਰ, ਰਿਕਵਰੀ ਰੇਟ ਸੁਧਰ ਕੇ 61.13 ਫੀਸਦ

ਦਿੱਲੀ : 20 ਦਿਨਾਂ ਤੋਂ ਸੁਧਰ ਰਹੇ ਹਾਲਾਤ, ਸੰਕਰਮਣ ਦਰ ਘਟੀ, ਰਿਕਵਰੀ ਰੇਟ ਵੱਧ ਕੇ ਹੋਇਆ 72%

ਜਿਲ੍ਹਾ ਲੁਧਿਆਣਾ ਵਿੱਚ 534 ਮਰੀਜ਼ਾਂ ਦਾ ਚੱਲ ਰਹੇ ਇਲਾਜ਼

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ 6 ਹੋਰ ਮਰੀਜ਼ ਆਏ ਕੋਰੋਨਾ ਪਾਜ਼ੇਟਿਵ