Tuesday, July 07, 2020 ePaper Magazine
BREAKING NEWS
ਕੈਬਨਿਟ ਮੰਤਰੀ ਨੇ ਪੰਚਾਇਤਾਂ ਨੂੰ 33 ਲੱਖ ਰੁਪਏ ਦੇ ਚੈੱਕ ਵੰਡੇ     ਪੰਚਕੂਲਾ : ਚੰਡੀਗੜ੍ਹ ਸਿੱਖਿਆ ਵਿਭਾਗ 'ਚ ਕੰਮ ਕਰਨ ਵਾਲੀ ਮਹਿਲਾ ਸਮੇਤ ਤਿੰਨ ਜਣੇ ਕੋਰੋਨਾ ਪਾਜ਼ੇਟਿਵ    ਵਾਹ ਮੋਦੀ ਸਰਕਾਰੇ ਪੈਟਰੋਲ-ਡੀਜ਼ਲ ਦੇ ਭਾਅ ਅਸਮਾਨੀ ਚਾੜ੍ਹੇ ..            ਮਹਾਮਾਰੀ ਦੀ ਮਾਰ ਝੱਲ ਚੁੱਕੇ ਪਿੰਡ ਜਵਾਹਰਪੁਰ 'ਚ ਕੋਰੋਨਾ ਨੇ ਮੁੜ ਦਿੱਤੀ ਦਸਤਕ        ਲਾਕਡਾਉਨ ਦੌਰਾਨ ਫਸੇ ਭਾਰਤੀ ਤੇ ਪਾਕਿ ਨਾਗਰਿਕ ਭਲਕੇ ਵਤਨੀ ਪਰਤਣਗੇ   ਸ੍ਰੀ ਮੁਕਤਸਰ ਸਾਹਿਬ 'ਚ ਪਹਿਲੇ ਦਿਨ ਹੀ ਪਾਣੀ ਪੀ ਗਈ ਸਰਕਾਰ ਦੀ ਈ-ਰਜਿਸਟ੍ਰੇਸ਼ਨ ਸਖ਼ਤੀ   ਆਰਮੀ 'ਚ ਔਰਤਾਂ ਨੂੰ ਸਥਾਈ ਕਮਿਸ਼ਨ, ਫੈਸਲਾ ਲਾਗੂ ਕਰਨ ਲਈ ਸਰਕਾਰ ਨੇ ਇੱਕ ਮਹੀਨੇ ਦੀ ਮੁਹਲਤ ਦਿੱਤੀ ਡੀਜ਼ਲ ਦੀ ਕੀਮਤ 'ਚ ਫ਼ਿਰ 25 ਪੈਸੇ ਪ੍ਰਤੀ ਲਿਟਰ ਵਾਧਾ ਐਲਏਸੀ ਵਿਵਾਦ :  ਰਾਹੁਲ ਨੇ ਮੋਦੀ ਸਰਕਾਰ 'ਤੇ ਚੁੱਕੇ ਸਵਾਲ     ਸਾਬਕਾ ਕੇਂਦਰੀ ਮੰਤਰੀ ਭਰਤ ਸੋਲੰਕੀ ਦੀ ਤਬੀਅਤ ਵਿਗੜੀ    

ਸਿਹਤ

ਸੰਗਰੂਰ ਜ਼ਿਲ੍ਹੇ ’ਚ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤੇ 48 ਮਰੀਜ਼..

June 30, 2020 08:42 PM
ਸੰਗਰੂਰ, 30 ਜੂਨ (ਏਜੰਸੀ) : ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਲਈ ਅੱਜ ਵੱਡੀ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ 48 ਪਾਜਿਟਿਵ ਮਰੀਜ਼ਾਂ ਨੇ ਕੋਰੋਨਾ  ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ। ਇਸ ਮੌਕੇ ਹਸਪਤਾਲ ਦੇ ਸਟਾਫ਼ ਵੱਲੋਂ ਇਨ੍ਹਾਂ ਮਰੀਜ਼ਾਂ ਨੂੰ ਭਾਵੁਕ ਤੇ ਨਿੱਘੀ ਵਿਦਾਇਗੀ ਦਿੰਦਿਆਂ ਤਾੜੀਆਂ ਦੀ ਗੂੰਜ ’ਚ ਘਰ ਭੇਜਿਆ। ਜ਼ਿਕਰਯੋਗ ਹੈ ਕਿ ਇਸ ਤੋਂ ਕੱਲ ਵੀ 26 ਪਾਜਿਟਿਵ ਮਰੀਜ਼ ਕੋਰੋਨਾ  ਨੂੰ ਮਾਤ ਦੇ ਸਫ਼ਲ ਇਲਾਜ ਤੋਂ ਬਾਅਦ ਆਪਣੇ ਘਰ ਗਏ ਸਨ।  ਇਸ ਮੌਕੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ ’ਚੋਂ 35 ਕੋਵਿਡ ਕੇਅਰ ਸੈਂਟਰ ਘਾਬਦਾਂ ਤੋਂ ਜਦਕਿ 13 ਮਰੀਜ਼ ਸਿਵਲ ਹਸਪਤਾਲ ਮਲੇਰਕੋਟਲਾ ਤੋਂ ਛੁੱਟੀ ਮਿਲਣ ਤੋਂ ਬਾਅਦ ਆਪੋ-ਆਪਣੇ ਘਰ ਪਰਤੇ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ ’ਚ ਵੱਡੀ ਕਾਮਯਾਬੀ ਹੈ ਪਰ ਇਸ ਤੋਂ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਥੋੜ੍ਹੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ। ਉਨ੍ਹਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ’ਤੇ ਮਾਸਕ ਜ਼ਰੂਰ ਪਾਉਣ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।
ਰਾਮਵੀਰ ਨੇ ਕਿਹਾ ਕਿ ਕੋਰੋਨਾ  ਇੱਕ ਵਿਅਕਤੀ ਤੋਂ ਦੂਜੇ ਦੇ ਸੰਪਰਕ ’ਚ ਆਉਣ ਨਾਲ ਫੈਲਦਾ ਹੈ ਕਿਉਂਕਿ ਇਹ ਇੱਕ ਲਾਗ ਦੀ ਬਿਮਾਰੀ ਹੈ ਅਤੇ ਬਾਹਰੀ ਇਲਾਕਿਆਂ ਖ਼ਾਸ ਕਰ ਇਸ ਤੋਂ ਪ੍ਰਭਾਵਿਤ ਇਲਾਕਿਆਂ ਤੋਂ ਸੰਗਰੂਰ ਜ਼ਿਲ੍ਹੇ ’ਚ ਵਾਪਿਸ ਆਉਣ ਵਾਲੇ ਲੋਕਾਂ ਨੂੰ ਇਸਦਾ ਖ਼ਾਸ ਖ਼ਿਆਲ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਵਿਰੁੱਧ ਜੰਗ ਜਿੱਤਣ ਲਈ ਸਭ ਦਾ ਸਹਿਯੋਗ ਮਹੱਤਵਪੂਰਨ ਹੈ ਕਿਉਂਕਿ ਇੱਕ ਵਿਅਕਤੀ ਵੱਲੋਂ ਕੀਤੀ ਗਈ ਭੁੱਲ ਵੱਡੀ ਗਿਣਤੀ ’ਚ ਲੋਕਾਂ ’ਤੇ ਭਾਰੂ ਪੈ ਸਕਦੀ ਹੈ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਸਿਹਤ ਖ਼ਬਰਾਂ

ਪੰਚਕੂਲਾ : ਚੰਡੀਗੜ੍ਹ ਸਿੱਖਿਆ ਵਿਭਾਗ 'ਚ ਕੰਮ ਕਰਨ ਵਾਲੀ ਮਹਿਲਾ ਸਮੇਤ ਤਿੰਨ ਜਣੇ ਕੋਰੋਨਾ ਪਾਜ਼ੇਟਿਵ   

ਮਹਾਮਾਰੀ ਦੀ ਮਾਰ ਝੱਲ ਚੁੱਕੇ ਪਿੰਡ ਜਵਾਹਰਪੁਰ 'ਚ ਕੋਰੋਨਾ ਨੇ ਮੁੜ ਦਿੱਤੀ ਦਸਤਕ       

ਸਾਬਕਾ ਕੇਂਦਰੀ ਮੰਤਰੀ ਭਰਤ ਸੋਲੰਕੀ ਦੀ ਤਬੀਅਤ ਵਿਗੜੀ    

ਕੋਰੋਨਾ ’ਤੇ ਕੰਟਰੋਲ ਕਰਨ ਲਈ ਸਮੂਹ ਵਿਭਾਗਾਂ ਵੱਲੋਂ ਨਿਭਾਇਆ ਜਾ ਰਿਹਾ ਹੈ ਅਹਿਮ ਰੋਲ

'ਮਿਸ਼ਨ ਫਤਿਹ' ਸਫਾਈ ਨੂੰ ਯਕੀਨੀ ਬਣਾਓ, ਕੋਰੋਨਾ ਨੂੰ ਦੂਰ ਰੱਖੋ : ਬਲਬੀਰ ਸਿੰਘ ਸਿੱਧੂ

ਕੋਵਿਡ-19 : 4 ਨਵੇਂ ਕੇਸ, 4 ਠੀਕ ਹੋਏ, 62 ਨੈਗੇਟਿਵ ਰਿਪੋਰਟਾਂ

ਦੇਸ਼ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 7 ਲੱਖ ਦੇ ਪਾਰ, ਰਿਕਵਰੀ ਰੇਟ ਸੁਧਰ ਕੇ 61.13 ਫੀਸਦ

ਦਿੱਲੀ : 20 ਦਿਨਾਂ ਤੋਂ ਸੁਧਰ ਰਹੇ ਹਾਲਾਤ, ਸੰਕਰਮਣ ਦਰ ਘਟੀ, ਰਿਕਵਰੀ ਰੇਟ ਵੱਧ ਕੇ ਹੋਇਆ 72%

ਜਿਲ੍ਹਾ ਲੁਧਿਆਣਾ ਵਿੱਚ 534 ਮਰੀਜ਼ਾਂ ਦਾ ਚੱਲ ਰਹੇ ਇਲਾਜ਼

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ 6 ਹੋਰ ਮਰੀਜ਼ ਆਏ ਕੋਰੋਨਾ ਪਾਜ਼ੇਟਿਵ