6 ਸੂਬਿਆਂ ਦੀਆਂ 7 ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਅੱਜ
3 ਨਵੰਬਰ ਵੀਰਵਾਰ ਨੂੰ 6 ਸੂਬਿਆਂ ਦੀਆਂ 7 ਖਾਲੀ ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਹੋਣਗੀਆਂ। ਮਹਾਰਾਸ਼ਟਰ, ਬਿਹਾਰ, ਹਰਿਆਣਾ, ਤੇਲੰਗਾਨਾ, ਉੱਤਰ ਪ੍ਰਦੇਸ਼ ਤੇ ਓਡੀਸ਼ਾ ਰਾਜਾਂ ਦੀਆਂ 7 ਸੀਟਾਂ ਲਈ ਜ਼ਿਮਨੀ ਚੋਣਾਂ ਲਈ ਵੋਟਿੰਗ ਹੋਵੇਗੀ। ਇਨ੍ਹਾਂ ਸਾਰੀਆਂ ਸੀਟਾਂ ’ਤੇ ਵੀਰਵਾਰ ਨੂੰ ਚੋਣਾਂ ਹੋਣਗੀਆਂ ਅਤੇ ਨਤੀਜੇ 6 ਨਵੰਬਰ ਨੂੰ ਐਲਾਨੇ ਜਾਣਗੇ।