ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀਆਂ ਸ਼ਹਾਦਤਾਂ ਨੂੰ ਸਮਰਪਿਤ ਕਵੀ ਦਰਬਾਰ ਤੇ ਭਾਸ਼ਣ
ਜ਼ਿਲ੍ਹਾ ਲਿਖਾਰੀ ਸਭਾ, ਸ੍ਰੀ ਫ਼ਤਹਿਗੜ੍ਹ ਸਾਹਿਬ ਵੱਲੋਂ ਮਾਤਾ ਗੁਜਰੀ ਕਾਲਜ ਵਿਖੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਜੀ ਤੇ ਮਾਤਾ ਗੁਜਰ ਕੌਰ ਜੀ ਦੀਆਂ ਸ਼ਹਾਦਤਾਂ ਨੂੰ ਸਮਰਪਿਤ ਕਵੀ ਦਰਬਾਰ ਤੇ ਭਾਸ਼ਣ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਪਿੰਡ ਸਾਨੀਪੁਰ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਬੀਬਾ ਹਰਲੀਨ ਕੌਰ ਨੇ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਔਰੰਗਜ਼ੇਬ ਨੂੰ ਭੇਜੇ ਖ਼ਤ ਜ਼ਫ਼ਰਨਾਮਾ ਦੀ ਇਬਾਰਤ ਗਾਇਨ ਕੀਤੀ ਗਈ ਜਿਸ ਦੀ ਸਮੂਹ ਹਾਜ਼ਰੀਨ ਨੇ ਭਰਵੀਂ ਸ਼ਲਾਘਾ ਕੀਤੀ। ਸਮਾਗਮ ਦੌਰਾਨ ਪਰਵਾਸੀ ਪੰਜਾਬੀ ਸਾਹਿਤਕਾਰ ਤੇ ਸਭਾ ਦੇ ਸਰਪ੍ਰਸਤ ਅਜੈਪਾਲ ਸਿੰਘ ਬਾਠ ਕੈਲੇਫੋਰਨੀਆਂ, ਅਮਰੀਕਾ, ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਤੇ ਜ਼ਿਲ੍ਹਾ ਭਾਸ਼ਾ ਅਫਸਰ ਜਗਜੀਤ ਸਿੰਘ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ।